(Source: ECI/ABP News/ABP Majha)
Gangster Sukha Duneke: ਕੈਨੇਡਾ 'ਚ ਗੈਂਗਸਟਰ ਸੁੱਖਾ ਦੁੱਨੇਕੇ ਦਾ ਕਤਲ, ਅਰਸ਼ ਡੱਲਾ ਦਾ ਸੀ ਸਾਥੀ
Gangster Sukha Duneke killed: ਉਹ ਟਾਰਗੇਟ ਕਿਲਿੰਗ ਕਰਦਾ ਸੀ। ਐਨਆਈਏ ਨੇ ਕੱਲ੍ਹ ਹੀ ਅਰਸ਼ ਡੱਲਾ 'ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਹੈ।
Gangster Sukha Duneke killed in Canada: ਪੰਜਾਬ ਦੇ ਗੈਂਗਸਟਰ ਸੁੱਖਾ ਦੁੱਨੇਕੇ ਦਾ ਕੈਨੇਡਾ 'ਚ ਕਤਲ ਕਰ ਦਿੱਤਾ ਗਿਆ ਹੈ। ਇਹ ਕਤਲ ਗੈਂਗਵਾਰ ਦੌਰਾਨ ਹੋਇਆ ਹੈ। ਸੁੱਖਾ ਦੁੱਨੇਕੇ ਮੋਸਟ ਵਾਂਟੇਡ ਗੈਂਗਸਟਰ ਅਰਸ਼ ਡੱਲਾ ਗੈਂਗ ਦਾ ਮੈਂਬਰ ਸੀ। ਉਹ ਟਾਰਗੇਟ ਕਿਲਿੰਗ ਕਰਦਾ ਸੀ। ਐਨਆਈਏ ਨੇ ਕੱਲ੍ਹ ਹੀ ਅਰਸ਼ ਡੱਲਾ 'ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਹੈ।
ਦੱਸ ਦਈਏ ਕਿ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਮੁਖੀ ਹਰਦੀਪ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਦਰਮਿਆਨ ਭਾਰਤੀ ਦੇ ਏ ਸ਼੍ਰੇਣੀ ਗੈਂਗਸਟਰ ਸੁਖਦੂਲ ਸਿੰਘ ਗਿੱਲ ਉਰਫ ਸੁੱਖਾ ਦੁੱਨੇਕੇ ਦਾ ਕੈਨੇਡਾ 'ਚ ਕਤਲ ਕਰ ਦਿੱਤਾ ਗਿਆ ਹੈ। ਉਹ ਸਾਲ 2017 ਵਿੱਚ ਜਾਅਲੀ ਪਾਸਪੋਰਟ ਬਣਵਾ ਕੇ ਪੰਜਾਬ ਤੋਂ ਕੈਨੇਡਾ ਭੱਜ ਗਿਆ ਸੀ।
ਸ਼ੁਰੂਆਤੀ ਜਾਣਕਾਰੀ ਅਨੁਸਾਰ ਸੁੱਖਾ ਦੁੱਨੇਕੇ ਨੂੰ ਕੈਨੇਡਾ ਦੇ ਵਿਨੀਪੈਗ 'ਚ ਗੋਲੀ ਮਾਰੀ ਗਈ ਹੈ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਹ ਭਾਰਤ ਸਰਕਾਰ ਵੱਲੋਂ ਜਾਰੀ 41 ਅੱਤਵਾਦੀਆਂ ਤੇ ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਸੀ। ਇਹ ਸੂਚੀ ਐਨਆਈਏ ਨੇ ਜਾਰੀ ਕੀਤਾ ਹੈ। ਕੈਨੇਡਾ 'ਚ ਖਾਲਿਸਤਾਨੀ ਨਿੱਝਰ ਦੇ ਕਤਲ ਤੋਂ ਬਾਅਦ ਇਹ ਦੂਜੀ ਵੱਡੀ ਘਟਨਾ ਹੈ।
ਹਾਸਲ ਜਾਣਕਾਰੀ ਮੁਤਾਬਕ ਕਤਲ ਕੀਤਾ ਗਿਆ ਗੈਂਗਸਟਰ ਸੁੱਖਾ ਖਾਲਿਸਤਾਨੀ-ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਦਾ ਸੱਜਾ ਹੱਥ ਮੰਨਿਆ ਜਾਂਦਾ ਸੀ। ਉਹ ਕੈਨੇਡਾ ਵਿੱਚ ਬੈਠ ਕੇ ਭਾਰਤ ਵਿੱਚ ਆਪਣੇ ਸਾਥੀਆਂ ਤੋਂ ਜਬਰੀ ਵਸੂਲੀ ਕਰਦਾ ਸੀ। ਸੁੱਖਾ ਦੁੱਨੇਕੇ ਮੋਗਾ, ਪੰਜਾਬ ਦੇ ਪਿੰਡ ਦੁੱਨੇਕੇ ਕਲਾਂ ਦਾ ਵਸਨੀਕ ਹੈ।
ਦੱਸ ਦਈਏ ਕਿ ਕੈਟਾਗਰੀ 'ਏ' ਦਾ ਗੈਂਗਸਟਰ ਸੁੱਖਾ ਦੁੱਨੇਕੇ ਅਪਰਾਧ ਦੀ ਦੁਨੀਆ 'ਚ ਆਉਣ ਤੋਂ ਪਹਿਲਾਂ ਮੋਗਾ ਦੇ ਡੀਸੀ ਦਫ਼ਤਰ 'ਚ ਕੰਮ ਕਰਦਾ ਸੀ। ਉਹ ਪੁਲਿਸ ਦੀ ਮਦਦ ਨਾਲ ਜਾਅਲੀ ਦਸਤਾਵੇਜ਼ਾਂ 'ਤੇ ਪੁਲਿਸ ਕਲੀਅਰੈਂਸ ਸਰਟੀਫਿਕੇਟ ਹਾਸਲ ਕਰਕੇ 2017 'ਚ ਕੈਨੇਡਾ ਭੱਜ ਗਿਆ ਸੀ। ਉਸ ਸਮੇਂ ਉਸ ਵਿਰੁੱਧ ਸੱਤ ਅਪਰਾਧਿਕ ਮਾਮਲੇ ਚੱਲ ਰਹੇ ਸਨ। ਇਹ ਸਾਰੇ ਮਾਮਲੇ ਸਥਾਨਕ ਗਰੋਹਾਂ ਦੀਆਂ ਗਤੀਵਿਧੀਆਂ ਨਾਲ ਸਬੰਧਤ ਸਨ।
ਸੁੱਖਾ ਦੁੱਨੇਕੇ ਨੇ ਵੀ ਕਾਫੀ ਸਮਾਂ ਫਰੀਦਕੋਟ ਜੇਲ੍ਹ 'ਚ ਗੁਜ਼ਾਰਿਆ ਤੇ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਉਹ ਵਿਦੇਸ਼ ਭੱਜ ਗਿਆ। ਇੰਨਾ ਹੀ ਨਹੀਂ ਨੰਗਲ ਅੰਬੀਆ ਕਤਲੇਆਮ 'ਚ ਵੀ ਦੁੱਨੇਕੇ ਦਾ ਨਾਂ ਆਇਆ ਸੀ ਤੇ ਉਸ 'ਤੇ ਹਥਿਆਰ ਤੇ ਸ਼ੂਟਰ ਮੁਹੱਈਆ ਕਰਵਾਏ ਜਾਣ ਦਾ ਦੋਸ਼ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।