Punjab News: ਰਿਮਾਂਡ ਖਤਮ ਹੋਣ ਤੋਂ ਬਾਅਦ ਮੋਗਾ 'ਚ ਸੋਮਵਾਰ ਨੂੰ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਸਖਤ ਸੁਰੱਖਿਆ ਹੇਠ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੋਂ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ। ਸੁਖਪ੍ਰੀਤ ਨੇ ਸਾਹਿਲ ਨਾਂ ਦੇ ਨੌਜਵਾਨ ਨੂੰ ਫੋਨ ਕਰਕੇ ਧਮਕੀਆਂ ਦਿੱਤੀਆਂ ਸਨ। ਇਸ ਮਾਮਲੇ ਵਿੱਚ ਸਿਟੀ ਸਾਊਥ ਪੁਲਿਸ ਨੇ ਸੁਖਪ੍ਰੀਤ ਨੂੰ 9 ਦਿਨਾਂ ਦੇ ਰਿਮਾਂਡ ’ਤੇ ਲਿਆ ਸੀ।



ਮੋਗਾ ਸਿਟੀ ਸਾਊਥ ਦੇ ਐਸਐਚਓ ਅਮਨਦੀਪ ਸਿੰਘ ਨੇ ਦੱਸਿਆ ਕਿ 20 ਨਵੰਬਰ 2021 ਨੂੰ ਸ਼ਹਿਰ ਦੇ ਅੰਗਦਪੁਰਾ ਮੁਹੱਲੇ ਦੇ ਰਹਿਣ ਵਾਲੇ ਸਾਹਿਲ ਕੁਮਾਰ ਜਿੰਦਲ ਦੀ ਸ਼ਿਕਾਇਤ ’ਤੇ ਏ ਕੈਟਾਗਰੀ ਦੇ ਗੈਂਗਸਟਰ ਸੁਖਪ੍ਰੀਤ ਬੁੱਢਾ ਸਮੇਤ ਉਸ ਦੇ ਦੋ ਸਾਥੀਆਂ ਨੀਰਜ ਸ਼ਰਮਾ ਉਰਫ ਵਿੱਕੀ ਬ੍ਰਾਹਮਣ ਤੇ ਰਾਜੇਸ਼ ਕੁਮਾਰ ਮੰਗਲਾ ਉਰਫ਼ ਸੋਨੀ ਮੰਗਲਾ ਖ਼ਿਲਾਫ਼ ਧਾਰਾ 384, 506,120ਬੀ ਤਹਿਤ ਕੇਸ ਦਰਜ ਕੀਤਾ ਗਿਆ ਸੀ।



ਇਸ ਮਾਮਲੇ ਵਿੱਚ ਮੁਲਜ਼ਮ ਗੈਂਗਸਟਰ ਸੁਖਪ੍ਰੀਤ ਬੁੱਢਾ ਦੀ ਗ੍ਰਿਫ਼ਤਾਰੀ ਬਾਕੀ ਸੀ ਜਿਸ ਕਾਰਨ ਅਦਾਲਤ ਤੋਂ ਮੁਲਜ਼ਮ ਦੇ ਪ੍ਰੋਡਕਸ਼ਨ ਵਾਰੰਟ ਹਾਸਲ ਕਰਨ ਮਗਰੋਂ ਉਸ ਨੂੰ ਦਿੱਲੀ ਦੀ ਮੰਡੋਲਾ ਜੇਲ੍ਹ ਤੋਂ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ 9 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਸੀ। ਰਿਮਾਂਡ ਖਤਮ ਹੋਣ ਮਗਰੋਂ ਅੱਜ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ।


 


ਦੱਸ ਦਈਏ ਕਿ 21 ਨਵੰਬਰ 2021 ਨੂੰ ਸਾਹਿਲ ਕੁਮਾਰ ਨੂੰ ਵਟਸਐਪ ਕਾਲ ਆਈ। ਕਾਲ ਕਰਨ ਵਾਲਾ ਆਪਣੇ ਆਪ ਨੂੰ ਗੈਂਗਸਟਰ ਸੁਖਪ੍ਰੀਤ ਬੁੱਢਾ ਦੱਸ ਰਿਹਾ ਸੀ। ਉਸ ਨੇ ਫੋਨ ’ਤੇ ਦੱਸਿਆ ਕਿ ਭਾਰਤ ਮਾਤਾ ਮੰਦਰ ਨੇੜੇ ਪੁਰਾਣੀ ਦਾਣਾ ਮੰਡੀ ਵਿੱਚ ਉਸ ਦਾ ਜੂਆ ਹੈ ਜਿਸ ਨੂੰ ਵਿੱਕੀ ਬ੍ਰਾਹਮਣ ਤੇ ਰਾਕੇਸ਼ ਮੰਗਲਾ ਚਲਾ ਰਹੇ ਹਨ। ਜੇਕਰ ਉਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਸ ਦੇ ਨਾਲ ਹੀ ਉਸ ਨੇ ਪੈਸਿਆਂ ਦੀ ਮੰਗ ਕੀਤੀ। ਪੈਸੇ ਨਾ ਦੇਣ 'ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  Dangerous Plant: ਸਾਵਧਾਨ! ਸੱਪ ਨਾਲੋਂ ਵੀ ਖਤਰਨਾਕ ਹੈ ਗਾਜਰ ਵਰਗਾ ਬੂਟਾ, ਛੂਹਣ ਨਾਲ ਹੀ ਜਾ ਸਕਦੀ ਜਾਨ


ਇਹ ਵੀ ਪੜ੍ਹੋ : ਖੇਤੀਬਾੜੀ ਸੈਕਟਰ ਦੀਆਂ ਇਹਨਾਂ ਨੌਕਰੀਆਂ 'ਚ ਮਿਲਦੀ ਹੈ ਵਧ ਤਨਖਾਹ… ਇੰਝ ਕਰੋ ਤਿਆਰ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ