ਚੰਡੀਗੜ੍ਹ : ਪੰਜਾਬ ਪੁਲਿਸ (Punjab Police)  ਨੂੰ ਅੱਜ ਇੱਕ ਵੱਡੀ ਸਫਲਤਾ ਹੱਥ ਲੱਗੀ ਹੈ। ਪੰਜਾਬੀ ਸਿੰਗਰ ਕਰਨ ਔਜਲਾ ਅਤੇ ਸ਼ੈਰੀ ਮਾਨ ਨੂੰ ਧਮਕੀਆਂ ਦੇਣ ਵਾਲੇ ਗੈਂਗਸਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਵੱਲੋਂ ਕੀਤੀ ਗਈ ਹੈ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ। 


ਪੰਜਾਬ ਸਿੰਗਰਾਂ ਨੂੰ ਧਮਕੀਆਂ ਦੇਣ ਵਾਲਾ ਇਹ ਗੈਂਗਸਟਰ ਬੰਬੀਹਾ ਗੁਰੱਪ ਨਾਲ ਜੁੜਿਆ ਹੋਇਆ ਹੈ। ਅਤੇ ਆਪਣਾ ਵੱਖ ਤੋਂ ਵੀ ਗੁਰੱਪ ਚਲਾ ਰਿਹਾ ਸੀ। ਇਸ ਤੋਂ ਇਲਾਵਾ ਇਹ ਕੌਸ਼ਲ ਚੌਧਰੀ ਗੈਂਗ ਨੂੰ ਵੀ ਚਲਾ ਰਿਹਾ ਸੀ। ਪੰਜਾਬ ਪੁਲਿਸ ਦੀ AGTF ਨੇ ਗੈਂਗਸਟਰ ਜਸਵੰਤ ਸਿੰਘ ਉਰਫ਼ ਜੱਸਾ ਹੁਸ਼ਿਆਰਪੁਰੀਆ ਨੂੰ ਸ਼ੰਭੂ ਬੌਰਡਰ ਤੋਂ ਗ੍ਰਿਫ਼ਤਾਰ ਕੀਤਾ ਹੈ।  ਗੈਂਗਸਟਰ ਜਸਵੰਤ ਸਿੰਘ ਉਰਫ਼ ਜੱਸਾ ਹੁਸ਼ਿਆਰਪੁਰੀਆ ਨੇ ਸੋਸ਼ਲ ਮੀਡੀਆ 'ਤੇ ਗਾਇਕ ਸ਼ੈਰੀ ਮਾਨ ਅਤੇ ਕਰਨ ਔਜਲਾ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। 


DGP ਗੌਰਵ ਯਾਦਵ ਦਾ ਟਵੀਟ -



 


ਪੰਜਾਬ ਪੁਲਿਸ ਦੀ AGTF ਨੇ ਗ੍ਰਿਫ਼ਤਾਰੀ ਤੋਂ ਬਾਅਦ ਇਸ ਤੋਂ ਜਦੋਂ ਸਵਾਲ ਜਵਾਬ ਕੀਤੇ ਤਾਂ ਵੱਡੇ ਖੁਲਾਸੇ ਹੋਏ ਸਨ। ਪੁਲਿਸ ਮੁਤਾਬਕ ਗੈਂਗਸਟਰ ਜਸਵੰਤ ਸਿੰਘ ਉਰਫ਼ ਜੱਸਾ ਹੁਸ਼ਿਆਰਪੁਰੀਆ ਇੱਕ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਇਸ ਨੇ ਸਿੰਗਰਾਂ ਦੇ ਘਰਾਂ ਬਾਹਰ ਗੋਲੀਆਂ ਚਲਾਉਣ ਦੀ ਪਲਾਨਿੰਗ  ਬਣਾਈ ਸੀ। 



 


ਇਹ ਵੀ ਪੜ੍ਹੋ : ਪੰਜਾਬ ਦੀ ਇਸ ਜੇਲ੍ਹ ‘ਚ ਬੰਦ ਨੇ 4 ਮਾਸੂਮ ਬੱਚੇ: ਕੋਈ ਗੁਨਾਹ ਵੀ ਨਹੀਂ ਕੀਤਾ ਫਿਰ ਵੀ ਕਾਲ ਕੋਠੜੀ ‘ਚ ਕੈਦ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ