Mohali News: ਬੀਤੇ ਦਿਨੀਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਹੋਈ 40 ਲੱਖ ਦੀ ਲੁੱਟ ਦੇ ਮਾਮਲੇ ਵਿਚ ਗੈਂਗਸਟਰਾਂ ਤੇ ਐਂਟੀ ਗੈਂਗਸਟਰ ਟਾਸਕ ਫੋਰਸ ਵਿਚਾਲੇ ਮੁਕਾਬਲਾ ਹੋਇਆ ਹੈ, ਜਿਸ ਵਿੱਚ AGTF ਵੱਲੋਂ 2 ਗੈਂਗਸਟਰ ਕਾਬੂ ਕੀਤੇ ਗਏ। ਟਾਸਕ ਫੋਰਸ ਦੀ ਅਗਵਾਈ ਐਸਪੀ ਵਰਿੰਦਰ ਸਿੰਘ ਬਰਾੜ ਨੇ ਕੀਤੀ।  


ਇਹ ਵੀ ਪੜ੍ਹੋ :  ਸਰਕਾਰੀ ਜ਼ਮੀਨਾਂ 'ਤੇ ਕਾਬਜ਼ ਸਾਵਧਾਨ! ਸੀਐਮ ਮਾਨ ਦਾ ਅਲਟੀਮੇਟਮ ਖਤਮ, ਅੱਜ ਤੋਂ ਐਕਸ਼ਨ



ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਆਈ-20 ਕਾਰ ਵਿਚ ਸਵਾਰ ਹੋ ਕੇ ਭੱਜ ਰਹੇ ਸਨ, ਜਿਨ੍ਹਾਂ ਪਿੱਛੇ ਪੁਲਿਸ ਪੈ ਗਈ। ਪੁਲਿਸ ਨੂੰ ਵੇਖ ਕੇ ਗੈਂਗਸਟਰਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਜਵਾਬੀ ਕਾਰਵਾਈ ਵਿਚ ਦੋਵੇਂ ਗੈਂਗਸਟਰ ਜ਼ਖਮੀ ਹੋ ਗਏ ਹਨ। ਹੁਣ ਉਹ ਸਰਕਾਰੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਜ਼ਖ਼ਮੀਆਂ 'ਚੋਂ ਗੁਰਪ੍ਰੀਤ ਸਿੰਘ ਤੇ ਦੂਜਾ ਹਰਪ੍ਰੀਤ ਸਿੰਘ ਜੋ ਕਿ ਜ਼ਿਲ੍ਹਾ ਤਰਨ ਤਾਰਨ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।


ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਨੂੰ ਨਹੀਂ ਚਾਹੀਦੀ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ? ਕੇਂਦਰ ਨੂੰ ਲਿਖਿਆ ਲੈਟਰ

ਦੱਸ ਦੇਈਏ ਕਿ ਬੀਤੇ ਦਿਨੀਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚੋਂ ਲੰਘਦੀ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਭੱਟ ਮਾਜਰਾ ਵਿਖੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਨਕਾਬਪੋਸ਼ ਲੁਟੇਰੇ ਕਰੀਬ 40 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ ਸਨ। ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਪੈਟਰੋਲ ਪੰਪ ਦੇ ਮੁਲਾਜ਼ਮ ਪੈਟਰੋਲ ਪੰਪ ਦਾ ਕਰੀਬ 4 ਦਿਨਾਂ ਦਾ ਇੱਕਠਾ ਕੈਸ਼ ਬੈਂਕ ਵਿੱਚ ਜਮ੍ਹਾਂ ਕਰਵਾਉਣ ਲਈ ਸਰਹਿੰਦ ਸਥਿਤ ਐਸਬੀਆਈ ਬੈਂਕ ਦੀ ਬ੍ਰਾਂਚ ਜਾ ਰਹੇ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਆਰੋਪੀਆਂ ਦੀ ਭਾਲ ਕਰ ਰਹੀ ਸੀ।

ਇਸ ਸਬੰਧੀ ਪੈਟਰੋਲ ਪੰਪ ਦੇ ਮੁਲਾਜ਼ਮ ਹਰਮੀਤ ਸਿੰਘ ਨੇ ਦੱਸਿਆ ਸੀ ਕਿ ਅਸੀਂ ਪੰਪ ਤੋਂ ਕੈਸ਼ ਲੈ ਕੇ ਬੈਂਕ ਜਾ ਰਹੇ ਸੀ ਤਾਂ ਜਿਵੇਂ ਹੀ ਅਸੀਂ ਓਵਰਬ੍ਰਿਜ ਤੋਂ ਗੱਡੀ ਕੱਢਣ ਲੱਗੇ ਤਾਂ ਲੁਟੇਰਿਆਂ ਨੇ ਆਪਣੀ ਕਾਰ ਅੱਗੇ ਲਗਾ ਕੇ ਸਾਡੀ ਗੱਡੀ ਰੋਕ ਲਈ ਅਤੇ ਕਾਰ ਵਿੱਚੋਂ ਪਿਸਤੌਲ ਸਮੇਤ ਨਿਕਲੇ ਚਾਰ ਲੁਟੇਰਿਆਂ ਨੇ ਉਨ੍ਹਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਤੇ ਸਾਡੇ ਕੋਲੋਂ ਕੈਸ਼ ਖੋਹ ਕੇ ਫਰਾਰ ਹੋ ਗਏ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।