ਪੜਚੋਲ ਕਰੋ
Advertisement
Punjab News : ਬਾਜਵਾ ਨੇ ਗੈਂਗਸਟਰ ਟੀਨੂੰ ਦੇ ਮਾਮਲੇ 'ਤੇ CM ਭਗਵੰਤ ਮਾਨ ਨੂੰ ਘੇਰਿਆ ,ਕਿਹਾ- ਗੈਂਗਸਟਰ ਖੁੱਲ੍ਹੇਆਮ ਘੁੰਮ ਰਹੇ , ਮਾਨ ਗੁਜਰਾਤ ਵਿੱਚ ਗਰਬਾ ਕਰਨ ਵਿੱਚ ਰੁੱਝੇ ਹੋਏ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਾਜਵਾ ਨੇ ਕਿਹਾ, ਗੈਂਗਸਟਰ ਭੱਜਿਆ ਨਹੀਂ, ਭਜਾਇਆ ਗਿਆ ਹੈ।
Punjab News : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਾਜਵਾ ਨੇ ਕਿਹਾ, ਗੈਂਗਸਟਰ ਭੱਜਿਆ ਨਹੀਂ, ਭਜਾਇਆ ਗਿਆ ਹੈ। ਇਸ ਲਈ ਭਗਵੰਤ ਮਾਨ ਜ਼ਿੰਮੇਵਾਰ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰ ਖੁੱਲ੍ਹੇਆਮ ਘੁੰਮ ਰਹੇ ਹਨ ਜਦੋਂਕਿ ਸੀਐਮ ਮਾਨ ਗੁਜਰਾਤ ਵਿੱਚ ਗਰਬਾ ਕਰਨ ਵਿੱਚ ਰੁੱਝੇ ਹੋਏ ਹਨ।
Gangsters are having a free run in Punjab while CM Mann is busy doing Garba in Gujarat. pic.twitter.com/AHSUD4GJNz
— Partap Singh Bajwa (@Partap_Sbajwa) October 5, 2022
ਪ੍ਰਤਾਪ ਬਾਜਵਾ ਨੇ ਅੱਗੇ ਕਿਹਾ ਕਿ ਕੇਂਦਰੀ ਏਜੰਸੀਆਂ ਵੱਲੋਂ ਫੜਿਆ ਗਿਆ ਅਪਰਾਧੀ ਭੱਜ ਗਿਆ। ਉਸ ਨੂੰ ਇਕ ਪੁਲਿਸ ਅਧਿਕਾਰੀ ਉਸ ਦੇ ਘਰ ਲੈ ਗਿਆ, ਜਿੱਥੇ ਗੈਂਗਸਟਰ ਦੀ ਪ੍ਰੇਮਿਕਾ ਪਹਿਲਾਂ ਹੀ ਨਾਲ ਵਾਲੇ ਕਮਰੇ ਵਿਚ ਮੌਜੂਦ ਸੀ। ਜਿਸ ਤੋਂ ਬਾਅਦ ਦੋਸ਼ੀ ਉਥੋਂ ਭੱਜਣ 'ਚ ਕਾਮਯਾਬ ਹੋ ਗਿਆ। ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਅਧਿਕਾਰੀ ਤੋਂ ਵੀ ਪੁੱਛਗਿੱਛ ਹੋਣੀ ਚਾਹੀਦੀ ਹੈ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਲਈ ਗੁਜਰਾਤ ਦੌਰੇ 'ਤੇ ਹਨ। ਜਿੱਥੇ ਭਗਵੰਤ ਮਾਨ ਨੇ ਰਾਜਕੋਟ 'ਚ ਗਰਬਾ ਪ੍ਰੋਗਰਾਮ ਦੌਰਾਨ ਸਟੇਜ 'ਤੇ ਗਰਬਾ ਡਾਂਸ ਕੀਤਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਗੁਜਰਾਤ ਦੇ ਵਡੋਦਰਾ ਵਿੱਚ ਇੱਕ ਪ੍ਰੋਗਰਾਮ ਵਿੱਚ ਗਰਬਾ ਡਾਂਸ ਕੀਤਾ।
ਇਹ ਵੀ ਪੜ੍ਹੋ : Punjab's drug : ਤਲਵੰਡੀ ਸਾਬੋ ਪੁਲਿਸ ਨੇ ਸਰਕਾਰੀ ਸਕੂਲ ਦੇ ਸਪੋਰਟਸ ਅਧਿਆਪਕ ਅਤੇ ਉਸਦੇ ਸਾਥੀ ਨੂੰ ਹੈਰੋਇਨ ਸਮੇਤ ਕੀਤਾ ਕਾਬੂ
ਗੁਜਰਾਤ 'ਚ ਆਮ ਆਦਮੀ ਪਾਰਟੀ ਦਾ ਚੋਣ ਪ੍ਰਚਾਰ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਕੱਲ੍ਹ ਚੋਣ ਪ੍ਰਚਾਰ ਲਈ ਗੁਜਰਾਤ ਪਹੁੰਚੇ ਸਨ। ਉਹ ਰਾਜਕੋਟ ਵਿੱਚ ਇੱਕ ਗਰਬਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਸ ਪ੍ਰੋਗਰਾਮ 'ਚ ਭਗਵੰਤ ਮਾਨ ਖੁਦ ਵੀ ਗਰਬਾ ਕਰਦੇ ਨਜ਼ਰ ਆਏ। ਉਹ ਸਟੇਜ 'ਤੇ ਮੌਜੂਦ ਸੀ ਅਤੇ ਉਥੇ ਗਰਬਾ ਡਾਂਸ ਕਰ ਰਹੇ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement