Bathinda News: ਗੈਂਗਸਟਰ ਨਹੀਂ ਆ ਰਹੇ ਬਾਜ! ਅਰਸ਼ ਡੱਲਾ ਨੇ ਘੋੜਿਆਂ ਦੇ ਵਪਾਰੀ ਤੋਂ ਮੰਗੀ 20 ਲੱਖ ਦੀ ਫਿਰੌਤੀ
Bathinda News: ਗੈਂਗਸਟਰ ਅਰਸ਼ ਡੱਲਾ ਵੱਲੋਂ ਫੌਰੀਤੀ ਮੰਗੀ ਗਈ ਹੈ। ਇਸ ਵਾਰ ਬਠਿੰਡਾ ਦੇ ਪਿੰਡ ਪੱਕਾ ਕਲਾਂ ਦੇ ਘੋੜਿਆਂ ਦੇ ਵਪਾਰੀ ਹਰਪ੍ਰੀਤ ਸਿੰਘ ਤੋਂ ਫਿਰੌਤੀ ਮੰਗੀ ਗਈ ਹੈ। ਵਿਦੇਸ਼ ਵਿੱਚ ਬੈਠੇ ਗੈਂਗਸਟਰ ਅਰਸ਼ ਡੱਲਾ ਤੇ ਉਸ ਦੇ ਦੋ...
Bathinda News: ਗੈਂਗਸਟਰ ਅਰਸ਼ ਡੱਲਾ ਵੱਲੋਂ ਫੌਰੀਤੀ ਮੰਗੀ ਗਈ ਹੈ। ਇਸ ਵਾਰ ਬਠਿੰਡਾ ਦੇ ਪਿੰਡ ਪੱਕਾ ਕਲਾਂ ਦੇ ਘੋੜਿਆਂ ਦੇ ਵਪਾਰੀ ਹਰਪ੍ਰੀਤ ਸਿੰਘ ਤੋਂ ਫਿਰੌਤੀ ਮੰਗੀ ਗਈ ਹੈ। ਵਿਦੇਸ਼ ਵਿੱਚ ਬੈਠੇ ਗੈਂਗਸਟਰ ਅਰਸ਼ ਡੱਲਾ ਤੇ ਉਸ ਦੇ ਦੋ ਸਾਥੀਆਂ ਨੇ 20 ਲੱਖ ਦੀ ਫਿਰੌਤੀ ਮੰਗੀ ਹੈ।
ਉਧਰ, ਪੁਲਿਸ ਨੇ ਅਰਸ਼ ਡੱਲਾ ਸਣੇ ਦੋ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਅਰਸ਼ ਡੱਲਾ ਨੂੰ ਪੰਜਾਬ ਬੈਠੇ ਉਸ ਦੇ ਦੋ ਸਾਥੀਆਂ ਵੱਲੋਂ ਹਰਪ੍ਰੀਤ ਸਿੰਘ ਦਾ ਮੋਬਾਈਲ ਨੰਬਰ ਉਪਲਬਧ ਕਰਵਾਇਆ ਗਿਆ ਸੀ। ਉਨ੍ਹਾਂ ਵੱਲੋਂ ਵਟਸਐਪ ਕਾਲ ਰਾਹੀਂ 20 ਲੱਖ ਦੀ ਫਿਰੌਤੀ ਮੰਗੀ ਗਈ। ਦੱਸ ਦਈਏ ਕਿ ਬਠਿੰਡਾ ਵਿੱਚ ਇੱਕ ਹੋਰ ਵਿਅਕਤੀ ਤੋਂ ਗੈਂਗਸਟਰ ਅਰਸ਼ ਡੱਲੇ ਨੇ 25 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ।
ਦੱਸ ਦਈਏ ਕਿ ਅਜੇ ਇੱਕ ਦਿਨ ਪਹਿਲਾਂ ਹੀ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਕੀਤਾ ਸੀ। ਮੰਗਲਵਾਰ ਨੂੰ ਇੱਕੋ ਵੇਲੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅੰਦਰ ਸਰਚ ਅਭਿਆਨ ਚਲਾਇਆ ਗਿਆ ਸੀ। ਇਸ ਦੌਰਾਨ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨਾਲ ਸਬੰਧਤ ਲੋਕਾਂ ਦੇ ਘਰਾਂ ਦੀ ਚੈਕਿੰਗ ਕੀਤੀ ਗਈ ਸੀ। ਪੰਜਾਬ ਪੁਲਿਸ ਨੇ ਕੁਝ ਸਮਾਂ ਪਹਿਲਾਂ ਵੀ ਅਜਿਹੀ ਹੀ ਐਕਸ਼ਨ ਕੀਤਾ ਸੀ।
ਪੰਜਾਬ ਸਰਕਾਰ ਉਪਰ ਨਸ਼ਾ ਤਸਕਰੀ ਤੇ ਗੈਂਗਸਟਰਾਂ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵਿਰੋਧੀਆਂ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਇਸ ਤਹਿਤ ਹੀ ਲੰਘੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਮੁਖੀਆਂ ਨਾਲ ਮੀਟਿੰਗ ਕਰਕੇ ਸਖਤ ਨਿਰਦੇਸ਼ ਦਿੱਤੇ ਸੀ।
ਇਹ ਵੀ ਪੜ੍ਹੋ: Amritsar News: 'ਆਪ' ਸਰਕਾਰ ਦੀ ਪਿਰਤ ਦਾ ਅਸਰ! ਹੁਣ ਸ਼੍ਰੋਮਣੀ ਕਮੇਟੀ ਵੀ ਸੰਗਤ ਦੀ ਸਲਾਹ ਨਾਲ ਬਣਾਏਗੀ ਸਾਲਾਨਾ ਬਜਟ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।