ਪੜਚੋਲ ਕਰੋ

ਗੈਂਗਸਟਰਾਂ ਨੇ ਜੇਲ੍ਹਾਂ 'ਚ ਪਾਇਆ ਸਰਕਾਰ ਨੂੰ ਪੜ੍ਹਨੇ!

ਹੁਣ ਜੇਲ੍ਹਾਂ ਵਿੱਚ ਵੀ ਗੈਂਗਸਟਰ ਸਰਕਾਰ ਲਈ ਸਿਰਦਰਦੀ ਬਣ ਗਏ ਹਨ। ਨਾਭਾ ਤੇ ਲੁਧਿਆਣਾ ਜੇਲ੍ਹਾਂ ਵਿੱਚ ਵਾਪਰੇ ਕਾਂਡ ਮਗਰੋਂ ਸਰਕਾਰ ਜੇਲ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰਤਾ ਨਾਲ ਸੋਚ ਰਹੀ ਹੈ। ਬੇਸ਼ੱਕ ਪੰਜਾਬ ਦੀਆਂ ਕੁਝ ਜੇਲ੍ਹਾਂ ਦੀ ਸੁਰੱਖਿਆ ਕੇਂਦਰੀ ਬਲਾਂ ਨੂੰ ਸੌਂਪੀ ਗਈ ਹੈ ਪਰ ਜੇਲ੍ਹਾਂ ਵਿੱਚ ਗੈਂਗਸਟਰ ਤੇ ਅਪਰਾਧੀਆਂ ਦੀ ਵਧਦੀ ਗਿਣਤੀ ਵੱਡੀ ਸਮੱਸਿਆ ਬਣਦੀ ਜਾ ਰਹੀ ਹੈ।

ਚੰਡੀਗੜ੍ਹ: ਹੁਣ ਜੇਲ੍ਹਾਂ ਵਿੱਚ ਵੀ ਗੈਂਗਸਟਰ ਸਰਕਾਰ ਲਈ ਸਿਰਦਰਦੀ ਬਣ ਗਏ ਹਨ। ਨਾਭਾ ਤੇ ਲੁਧਿਆਣਾ ਜੇਲ੍ਹਾਂ ਵਿੱਚ ਵਾਪਰੇ ਕਾਂਡ ਮਗਰੋਂ ਸਰਕਾਰ ਜੇਲ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰਤਾ ਨਾਲ ਸੋਚ ਰਹੀ ਹੈ। ਬੇਸ਼ੱਕ ਪੰਜਾਬ ਦੀਆਂ ਕੁਝ ਜੇਲ੍ਹਾਂ ਦੀ ਸੁਰੱਖਿਆ ਕੇਂਦਰੀ ਬਲਾਂ ਨੂੰ ਸੌਂਪੀ ਗਈ ਹੈ ਪਰ ਜੇਲ੍ਹਾਂ ਵਿੱਚ ਗੈਂਗਸਟਰ ਤੇ ਅਪਰਾਧੀਆਂ ਦੀ ਵਧਦੀ ਗਿਣਤੀ ਵੱਡੀ ਸਮੱਸਿਆ ਬਣਦੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਨਾਭਾ ਤੇ ਲੁਧਿਆਣਾ ਜੇਲ੍ਹਾਂ ਵਿੱਚ ਵਾਪਰੇ ਕਾਂਡ ਪਿੱਛੇ ਗੈਂਗਸਟਰ ਤੇ ਅਪਰਾਧੀਆਂ ਕਿਸਮ ਦੇ ਲੋਕਾਂ ਦੀ ਹੀ ਸ਼ਮੂਲੀਅਤ ਸੀ। ਇਸ ਤੋਂ ਇਲਾਵਾ ਜੇਲ੍ਹਾਂ ਵਿੱਚ ਮੋਬਾਈਲ ਫੋਨ ਤੇ ਨਸ਼ਿਆਂ ਦੀ ਸਮੱਸਿਆ ਲਈ ਵੀ ਇਹੀ ਲੋਕ ਜ਼ਿੰਮੇਵਾਰ ਹਨ। ਪੁਲਿਸ ਦੀ ਸਖਤੀ ਮਗਰੋਂ ਪਿਛਲੇ ਸਮੇਂ ਵਿੱਚ ਗੈਂਗਸਟਰਾਂ ਦੀ ਗਿਣਤੀ ਜੇਲ੍ਹਾਂ ਵਿੱਚ ਵਧੀ ਹੈ। ਪੁਲਿਸ ਮੁਤਾਬਕ ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਨੂੰ ਗੈਂਗਸਟਰਾਂ ਨੇ ਹੀ ਭੜਕਾਇਆ ਸੀ। ਇਸ ਲਈ ਦੋ ਗੈਂਗਸਟਰ ਕੈਦੀਆਂ ਨੂੰ ਲੁਧਿਆਣਾ ਕੇਂਦਰੀ ਜੇਲ੍ਹ ਵਿੱਚੋਂ ਤਬਦੀਲ ਵੀ ਕੀਤਾ ਗਿਆ ਹੈ। ਬਿੰਨੀ ਗੈਂਗ ਦੇ ਮੈਂਬਰ ਭੁਪਿੰਦਰ ਸਿੰਘ ਉਰਫ਼ ਭਿੰਦਾ ਨੂੰ ਰੋਪੜ ਜੇਲ੍ਹ ਤੇ ਹਰਵਿੰਦਰ ਸਿੰਘ ਉਰਫ਼ ਹਿੰਦਾ ਨੂੰ ਨਾਭਾ ਜੇਲ੍ਹ ਵਿੱਚ ਭੇਜਿਆ ਹੈ। ਜੇਲ੍ਹ ਪ੍ਰਸ਼ਾਸਨ ਨੂੰ ਡਰ ਸੀ ਕਿ ਇਹ ਕੈਦੀ ਇੱਥੇ ਰਹਿ ਕੇ ਫਿਰ ਕੋਈ ਸਾਜ਼ਿਸ਼ ਰਚ ਸਕਦੇ ਹਨ। ਉਂਝ ਜੇਲ੍ਹਾਂ ਵਿੱਚ ਗੈਂਗਸਟਰ ਪਿਛਲੀ ਅਕਾਲੀ ਬੀਜੇਪੀ ਸਰਕਾਰ ਲਈ ਵੀ ਸਿਰਦਰਦੀ ਬਣੇ ਰਹੇ ਸੀ। ਅਕਾਲੀ-ਭਾਜਪਾ ਸਰਕਾਰ ਸਮੇਂ ਨਾਭਾ ਜੇਲ੍ਹ ਵਿੱਚੋਂ ਵਿੱਕੀ ਗੌਂਡਰ ਸਣੇ ਕਈ ਗੈਂਗਸਟਰ ਫਰਾਰ ਹੋਏ ਸਨ। 2015 ਵਿੱਚ ਬਠਿੰਡਾ ਜੇਲ੍ਹ ਵਿੱਚ ਗੋਲੀ ਚੱਲਣ ਨਾਲ ਦੋ ਕੈਦੀ ਜ਼ਖ਼ਮੀ ਹੋਏ। ਇਸ ਘਟਨਾ ਵਿੱਚ ਅਪਰਾਧੀ ਗੁਰਜੀਤ ਸਿੰਘ ਮਹਿਲ ਕਲਾਂ ਵੀ ਸ਼ਾਮਲ ਸੀ। ਇਸੇ ਤਰ੍ਹਾਂ 2016 ’ਚ ਫਿਰ ਬਠਿੰਡਾ ਜੇਲ੍ਹ ਵਿੱਚ ਹਿੰਸਾ ਹੋਈ। 2011 ਵਿੱਚ ਕਪੂਰਥਲਾ ਜੇਲ੍ਹ ’ਚ ਹਿੰਸਾ ਹੋਈ। ਅੰਮ੍ਰਿਤਸਰ ਜੇਲ੍ਹ ਵਿੱਚ ਤਿੰਨ ਵਾਰ (7 ਜਨਵਰੀ 2008, 31 ਜਨਵਰੀ 2008 ਤੇ 29 ਅਗਸਤ 2008) ਦੰਗੇ ਹੋਏ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਜੇਲ੍ਹਾਂ ਦਾ ਤਾਣਾਬਾਣਾ ਪਿਛਲੇ 10 ਸਾਲ ਸੱਤਾ 'ਤੇ ਕਾਬਜ਼ ਰਹੇ ਅਕਾਲੀ ਦਲ ਨੇ ਵਿਗਾੜਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਕਾਫੀ ਸੁਧਾਰ ਹੋਇਆ ਹੈ। ਜਿਹੜੀਆਂ ਖਾਮੀਆਂ ਰਹਿ ਗਈਆਂ ਹਨ, ਉਨ੍ਹਾਂ ਨੂੰ ਵੀ ਜਲਦ ਠੀਕ ਕਰ ਦਿੱਤਾ ਜਾਏਗਾ।

ਟਾਪ ਹੈਡਲਾਈਨ

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget