Mohali News: ਖਰੜ ਨੇੜਲੇ ਪਿੰਡ ਚੰਦੋ ਵਿੱਚ ਬਾਊਂਸਰ ਮਨੀਸ਼ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰਾਂ ਨਾਲ ਪੁਲਿਸ ਦਾ ਐਨਕਾਉਂਟਰ ਹੋਇਆ ਹੈ। ਮੁੱਲਾਪੁਰ ਵਿੱਚ ਸਪੈਸ਼ਲ ਸੈੱਲ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਈ ਹੈ। ਇਸ ਦੌਰਾਨ ਗੈਂਗਸਟਰਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ।
ਹਾਸਲ ਜਾਣਕਾਰੀ ਮੁਤਾਬਕ ਮੁਲਜ਼ਮ ਬਾਈਕ ‘ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਉੱਤੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਇੱਕ ਮੁਲਜ਼ਮ ਦੇ ਲੱਤ ਤੇ ਦੂਜੇ ਦੀ ਵੱਖੀ ਵਿੱਚ ਗੋਲੀਆਂ ਲੱਗੀਆਂ ਹਨ। ਦੋਵੇਂ ਮੁਹਾਲੀ ਜ਼ਿਲ੍ਹੇ ਦੇ ਵਸਨੀਕ ਦੱਸੇ ਜਾਂਦੇ ਹਨ ਜਿਨ੍ਹਾਂ ਨੇ ਦੋ ਦਿਨ ਪਹਿਲਾਂ ਬਾਊਂਸਰ ਮਨੀਸ਼ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ।
ਦੱਸ ਦਈਏ ਕਿ ਮੰਗਲਵਾਰ ਨੂੰ ਮੁਹਾਲੀ ਜ਼ਿਲ੍ਹੇ ਦੇ ਖਰੜ ਕਸਬੇ ਵਿੱਚ ਹੋਏ ਬਾਊਂਸਰ ਮਨੀਸ਼ ਦੇ ਕਤਲ ਕੇਸ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ ਸੀ। ਦਵਿੰਦਰ ਬੰਬੀਹਾ ਨਾਂ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਦੇ ਹੋਏ ਲਿਖਿਆ ਸੀ ਕਿ ਲੱਕੀ ਪਟਿਆਲ ਨੇ ਇਹ ਕਤਲ ਕਰਵਾਇਆ ਹੈ। ਇਹ 5 ਸਾਲ ਪਹਿਲਾਂ ਹੋਏ ਮੀਤ ਬਾਊਂਸਰ ਦੇ ਕਤਲ ਦਾ ਬਦਲਾ ਹੈ। ਪੋਸਟ ਵਿੱਚ ਉਨ੍ਹਾਂ ਨੇ ਚੇਤਾਵਨੀ ਵੀ ਦਿੱਤੀ ਸੀ ਕਿ ਜਿੰਨਾ ਸਮਾਂ ਲੰਘਦਾ ਜਾਏਗਾ, ਦੁਸ਼ਮਣੀ ਵੀ ਓਨੀ ਹੀ ਵਧਦੀ ਜਾਏਗੀ। ਕੋਈ ਕਿਸੇ ਕਿਸਮ ਦੀ ਗਲਤਫਹਿਮੀ ਵਿੱਚ ਨਾ ਰਵੇ।
ਦੱਸ ਦਈਏ ਕਿ ਮੰਗਲਵਾਰ ਨੂੰ ਖਰੜ ਨੇੜਲੇ ਪਿੰਡ ਚੰਦੋ ਨਜ਼ਦੀਕ ਦਿਨ ਦਿਹਾੜੇ ਬਾਊਂਸਰ ਮਨੀਸ਼ ਦੀ ਮੋਟਰਸਾਈਕਲ ’ਤੇ ਆਏ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੁਨੀਸ਼ ਪਿੰਡ ਤਿਊੜ ਦਾ ਰਹਿਣ ਵਾਲਾ ਸੀ ਤੇ ਬਾਊਂਸਰ ਵਜੋਂ ਕੰਮ ਕਰਦਾ ਸੀ। ਉਹ ਆਪਣੇ ਮੋਟਰਸਾਈਕਲ ’ਤੇ ਤਿਊੜ ਜਾ ਰਿਹਾ ਸੀ ਕਿ ਸਾਢੇ 12 ਵਜੇ ਦੇ ਕਰੀਬ ਘਾਤ ਲਾ ਕੇ ਬੈਠੇ ਹਮਲਾਵਰਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।