ਪੜਚੋਲ ਕਰੋ
Advertisement
ਪੰਜਾਬ 'ਚ ਗੈਂਗਵਾਰ ਪਿੱਛੇ ਪਾਕਿਸਤਾਨ ਦਾ ਹੱਥ: ਸੁਖਬੀਰ ਬਾਦਲ
ਬਠਿੰਡਾ: "ਪੰਜਾਬ ਵਿੱਚ ਵਧ ਰਹੀ ਗੈਂਗਵਾਰ ਪਿੱਛੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦਾ ਹੱਥ ਹੈ। ਇਹ ਵਿਦੇਸ਼ੀ ਏਜੰਸੀ ਚੋਣਾਂ ਤੋਂ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ।" ਇਹ ਦਾਅਵਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ।
ਸੁਖਬੀਰ ਬਾਦਲ ਮੁਕਤਸਰ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਵਿੱਚ ਆਏ ਸਨ। ਇਸ ਮੌਕੇ ਪੱਤਰਕਾਰਾਂ ਨੇ ਜਦੋਂ ਉਨ੍ਹਾਂ ਨੂੰ ਤਰਨ ਤਾਰਨ ਵਿੱਚ ਹੋਈ ਗੈਂਗਵਾਰ ਬਾਰੇ ਪੁੱਛਿਆ ਤਾਂ ਸੁਖਬੀਰ ਨੇ ਇਸ ਪਿੱਛੇ ਵੀ ISI ਦਾ ਹੱਥ ਹੋਣ ਦਾ ਦਾਅਵਾ ਕੀਤਾ। ਸੁਖਬੀਰ ਨੇ ਕਿਹਾ ਕਿ RSS ਦੇ ਲੀਡਰ ਜਗਦੀਸ਼ ਗਗਨੇਜਾ 'ਤੇ ਹਮਲਾ ਵੀ ISI ਨੇ ਕਰਵਾਇਆ ਹੈ। ਵਿਦੇਸ਼ੀ ਤਾਕਤਾਂ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ।
ਉਨ੍ਹਾਂ ਕਿਹਾ ਕਿ ਜਲਦ ਹੀ ਦੋਸ਼ੀਆਂ ਨੂੰ ਫੜਨਗੇ ਤੇ ਇਹ ਬਦਮਾਸ਼ੀ ਪੰਜਾਬ ਵਿੱਚ ਨਹੀਂ ਚੱਲੇਗੀ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਦੀ ਜਾਣਕਾਰੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਦੇ ਦਿੱਤੀ ਹੈ। ਸੁਖਬੀਰ ਨੇ ਕਿਹਾ ਕਿ ਜਿਵੇਂ ISI ਜੰਮੂ-ਕਸ਼ਮੀਰ ਦਾ ਮਾਹੌਲ ਵਿਗਾੜ ਰਹੀ ਹੈ, ਉਸੇ ਤਰਜ਼ 'ਤੇ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਵਿਸ਼ਵ
ਯਾਤਰਾ
Advertisement