Punjab News: ਪੰਜਾਬ 'ਚ ਤੜਕਸਾਰ ਇੱਕ ਹੋਰ ਵੱਡੀ ਵਾਰਦਾਤ, ਧਾਰਮਿਕ ਸਥਾਨ ਤੋਂ ਪਰਤਦੀ ਔਰਤ ਦਾ ਗੋਲੀ ਮਾਰ ਕਤਲ; ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਵਿੱਚ ਇਸ ਸਮੇਂ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇੱਕ ਤੋਂ ਬਾਅਦ ਇੱਕ ਕਈ ਵੱਡੀਆਂ ਵਾਰਦਾਤਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਵਿਚਾਲੇ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਇਕ ਬੇਹੱਦ ਸਨਸਨੀਖੇਜ਼...

Punjab News: ਪੰਜਾਬ ਵਿੱਚ ਇਸ ਸਮੇਂ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇੱਕ ਤੋਂ ਬਾਅਦ ਇੱਕ ਕਈ ਵੱਡੀਆਂ ਵਾਰਦਾਤਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਵਿਚਾਲੇ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਇਕ ਬੇਹੱਦ ਸਨਸਨੀਖੇਜ਼ ਖਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਗੜ੍ਹਸ਼ੰਕਰ 'ਚ ਪੈਂਦੇ ਪਿੰਡ ਮਹਿੰਦਵਾਨੀ ਗੁੱਜਰਾਂ ਵਿਖੇ ਅਣਪਛਾਤੇ ਹਮਲਾਵਰਾਂ ਨੇ ਇੱਕ 62 ਸਾਲਾ ਔਰਤ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ।
ਮ੍ਰਿਤਕਾ ਦੀ ਪਛਾਣ 62 ਸਾਲਾ ਰਚਨਾ ਦੇਵੀ ਪਤਨੀ ਸ਼ਾਮ ਲਾਲ ਵਜੋਂ ਹੋਈ ਹੈ, ਜੋ ਕਿ ਸਵੇਰੇ 6 ਵਜੇ ਦੇ ਕਰੀਬ ਇੱਕ ਧਾਰਮਿਕ ਸਥਾਨ ਤੋਂ ਵਾਪਸ ਆ ਰਹੀ ਸੀ। ਇਸ ਦੌਰਾਨ ਰਸਤੇ 'ਚ ਉਸ ਨੂੰ ਇੱਕ ਮੋਟਰਸਾਈਕਲ ਸਵਾਰ ਨੇ ਗੋਲੀ ਮਾਰ ਦਿੱਤੀ, ਜਿਸ ਮਗਰੋਂ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ। ਜਦੋਂ ਉਸ ਨੂੰ ਸਿਵਲ ਹਸਪਤਾਲ ਲਿਜਾਂਦਾ ਜਾ ਰਿਹਾ ਸੀ ਤਾਂ ਉਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਬੀਨੇਵਾਲ ਦੇ ਇੰਚਾਰਜ ਏ.ਐੱਸ.ਆਈ. ਓਂਕਾਰ ਸਿੰਘ ਨੇ ਕਿਹਾ ਕਿ ਉਹ ਇਸ ਦੀ ਜਾਂਚ ਕਰ ਰਹੇ ਹਨ ਤੇ ਮੁਲਜ਼ਮਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























