ਅੰਮ੍ਰਿਤਸਰ: ਸਾਬਕਾ ਫ਼ੌਜ ਮੁਖੀ ਜਨਰਲ (ਸੇਵਾਮੁਕਤ) ਜੇਜੇ ਸਿੰਘ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਪਿਛਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਦਿੱਤੀ ਸੀ। ਇਹ ਵੀ ਚਰਚਾ ਹੈ ਕਿ ਉਹ 2019 ਲੋਕ ਸਭਾ ਚੋਣਾਂ ਦੌਰਾਨ ਫ਼ਿਰੋਜ਼ਪੁਰ ਹਲਕੇ ਤੋਂ ਆਪਣੀ ਕਿਸਮਤ ਅਜ਼ਮਾਉਣਗੇ।


ਯਾਦ ਰਹੇ ਜੇਜੇ ਸਿੰਘ ਨੇ 2017 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਖਿਲਾਫ ਚੋਣ ਲੜੀ ਸੀ ਪਰ ਉਹ ਵੱਡੇ ਫਰਕ ਨਾਲ ਹਾਰ ਗਏ ਸੀ। ਇਸ ਮਗਰੋਂ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਪੰਜਾਬ ਡੈਮੋਕ੍ਰੈਟਿਕ ਫਰੰਟ ਵਿੱਚ ਸਰਗਰਮ ਹੋ ਗਏ ਸਨ। ਉਨ੍ਹਾਂ ਨੇ ਸਹਿਯੋਗੀ ਪਾਰਟੀਆਂ ਕੋਲ ਫਿਰੋਜ਼ਪੁਰ ਹਲਕੇ ਤੋਂ ਚੋਣ ਲੜਨ ਦੀ ਇੱਛਾ ਵੀ ਜ਼ਾਹਰ ਕੀਤੀ ਸੀ ਪਰ ਅੱਜ ਉਹ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਵਿੱਚ ਸ਼ਾਮਲ ਕੀਤਾ।

ਯਾਦ ਰਹੇ ਇਸ ਤੋਂ ਪਹਿਲਾਂ ਉਨ੍ਹਾਂ ਫ਼ਿਰੋਜ਼ਪੁਰ ਤੋਂ ਲੋਕ ਸਭਾ ਚੋਣ ਲੜਨ ਦੀ ਇੱਛਾ ਜਤਾਈ ਸੀ। ਜੇਜੇ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਪਿਤਾ ਫ਼ਿਰੋਜ਼ਪੁਰ ਵਿੱਚ ਲੰਮਾਂ ਸਮਾਂ ਤਾਇਨਾਤ ਰਹਿ ਚੁੱਕੇ ਹਨ ਤੇ ਉਹ ਖ਼ੁਦ ਵੀ ਪਠਾਨਕੋਟ ਤੋਂ ਫ਼ਿਰੋਜ਼ਪੁਰ ਤਕ ਦੇਸ਼ ਦੀ ਕੌਮਾਂਤਰੀ ਸਰਹੱਦ ਦੀ ਰਾਖੀ ਕਰ ਚੁੱਕੇ ਹਨ।