ਚੰਡੀਗੜ੍ਹ: ਭਾਰਤ ਵਿੱਚ ਜਰਮਨ ਰਾਜਦੂਤ ਫਿਲਿਪ ਐਕਰਮੈਨ (German Ambassador Mr. Phillip Ackermann) ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ( Kultar Singh Sandhwan)  ਨਾਲ ਮੁਲਾਕਾਤ ਕੀਤੀ।


ਪੰਜਾਬ ਵਿਧਾਨ ਸਭਾ (Punjab Vidhan Sabha) ਵਿਖੇ ਹੋਈ ਮੀਟਿੰਗ ਦੌਰਾਨ ਜਿੱਥੇ ਦੋਵਾਂ ਆਗੂਆਂ ਨੇ ਦੋਵਾਂ ਦੇਸ਼ਾਂ ਵਿਚਾਲੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ, ਉਥੇ ਸੰਧਵਾਂ ਨੇ ਜਰਮਨੀ ‘ਚ ਵਸਦੇ ਸਿੱਖਾਂ ਦੇ ਮੁੱਦਿਆਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭਾਰਤ ਅਤੇ ਜਰਮਨੀ ਦਰਮਿਆਨ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਕਿਹਾ ਅਤੇ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ਵਿੱਚ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ।


ਸੰਧਵਾਂ ਨੇ ਫਿਲਿਪ ਐਕਰਮੈਨ ਨੂੰ ਜਰਮਨ ਤੋਂ ਪੰਜਾਬ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੇ ਨਾਲ-ਨਾਲ ਜਰਮਨ ਕੰਪਨੀਆਂ ਨੂੰ ਪੰਜਾਬ ਰਾਜ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨ ਲਈ ਵੀ ਕਿਹਾ।


ਇਸ ਦੌਰਾਨ ਐਕਰਮੈਨ (Phillip Ackermann) ਨੇ ਕਿਹਾ ਕਿ ਜਰਮਨੀ ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦਾ ਇੱਛੁਕ ਹੈ, ਜਿਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਹੋਰ ਹੁਲਾਰਾ ਮਿਲੇਗਾ।


ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪੀਟਰ ਸਟੇਨਲਰ, ਵਿੱਤ ਸਕੱਤਰ ਮਤੀ ਗੁਰਪ੍ਰੀਤ ਕੌਰ ਸਪਰਾ, ਸਕੱਤਰ ਵਿਧਾਨ ਸਭਾ ਰਾਮ ਲੋਕ ਖਟਾਣਾ ਆਦਿ ਹਾਜ਼ਰ ਸਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Join Our Official Telegram Channel:
https://t.me/abpsanjhaofficial 



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ