Punjab Politics: ਪੰਜਾਬ ਦੀ ਸਿਆਸਤ ਵਿੱਚ ਜੇ ਕੋਈ ਧਿਰ ਖੁੱਲ੍ਹ ਕੇ ਖਾਲਿਸਤਾਨ ਦੇ ਮੁੱਦੇ ਦੀ ਵਕਾਲਤ ਕਰਦੀ ਹੈ ਤਾਂ ਉਹ ਹੈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਜਿਸ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਇਸ ਵੇਲੇ ਸੰਗਰੂਰ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਿਮਰਨਜੀਤ ਸਿੰਘ ਮਾਨ ਨੇ 1 ਮਈ ਨੂੰ 1994 ਨੂੰ ਗਠਨ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਵੱਡੀ ਸਫਲਤਾ 1989 ਦੀ ਸੰਸਦੀ ਚੋਣ ਵਿੱਚ ਮਿਲੀ ਸੀ, ਜਦੋਂ ਇਹ ਪੰਜਾਬ ਵਿੱਚ 13 ਸੰਸਦੀ ਸੀਟਾਂ ਵਿਚੋਂ 7 ਜਿੱਤ ਗਈ ਸੀ।


ਕਿਹੜੀ ਲੀਡਰਾਂ ਨੇ ਮਿਲ ਕੇ ਬਣਾਈ ਸੀ ਕਮੇਟੀ


ਜ਼ਿਕਰ ਕਰ ਦਈਏ ਕਿ ਅਕਾਲੀ ਦਲ ਅੰਮ੍ਰਿਤਸਰ ਦਾ ਸ਼੍ਰੀ ਅਕਾਲ ਤਖ਼ਤ ਉੱਤੇ ਸਿਮਰਨਜੀਤ ਸਿੰਘ ਮਾਨ, ਕੈਪਟਨ ਅਮਰਿੰਦਰ ਸਿੰਘ, ਸੇਵਾਮੁਕਤ ਕਰਨਲ ਜਸਮੇਰ ਸਿੰਘ ਬਾਲਾ, ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਬਰਨਾਲਾ ਅਤੇ ਜਗਦੇਵ ਸਿੰਘ ਤਲਵੰਡੀ ਦੀ ਛੇ ਮੈਂਬਰੀ ਕਮੇਟੀ ਦੇ ਅਧਾਰ ਤੇ 1 ਮਈ ਨੂੰ 1994 ਨੂੰ ਗਠਨ ਕੀਤਾ ਗਿਆ ਸੀ। ਬਾਅਦ ਨੂੰ ਸਿਮਰਨਜੀਤ ਸਿੰਘ ਮਾਨ ਅਕਾਲੀ ਦਲ ਅੰਮ੍ਰਿਤਸਰ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਸੀ।


ਨੌਕਰੀ ਤੋਂ ਦੇ ਦਿੱਤਾ ਸੀ ਅਸਤੀਫਾ


ਜੇ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬਾਰੇ ਚਰਚਾ ਕੀਤਾ ਜਾਵੇ ਤਾਂ ਉਹ ਸਾਬਕਾ ਆਈਪੀਐਸ ਤੇ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਸਿਮਰਨਜੀਤ ਸਿੰਘ ਮਾਨ ਨੇ 1984 ਵਿੱਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਦੇ ਵਿਰੋਧ ਵਿੱਚ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਸੀ।


1989 ਦੀਆਂ ਚੋਣਾਂ ਵਿੱਚ ਮਾਨ ਨੇ ਰਚਿਆ ਸੀ ਇਤਿਹਾਸ


ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਾ ਨਾਂ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਸਿਆਸੀ ਇਤਿਹਾਸ ਰਚਣ ਲਈ ਜਾਣਿਆ ਜਾਂਦਾ ਹੈ। ਸਿਮਰਨਜੀਤ ਸਿੰਘ ਮਾਨ ਨੇ 1989 ਵਿੱਚ ਲੋਕ ਸਭਾ ਚੋਣ ਲੜੀ ਅਤੇ ਇਤਿਹਾਸ ਰਚਿਆ। ਦਰਅਸਲ, ਮਾਨ ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਵਿਰੁੱਧ ਦੇਸ਼ਧ੍ਰੋਹ ਦੇ ਕਈ ਮਾਮਲੇ ਦਰਜ ਕੀਤੇ ਗਏ ਸਨ। ਜੇਲ੍ਹ ਵਿੱਚ ਰਹਿੰਦਿਆਂ ਮਾਨ ਨੇ 1989 ਦੀਆਂ ਲੋਕ ਸਭਾ ਚੋਣਾਂ ਵਿੱਚ ਤਰਨਤਾਰਨ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਸੀ।


 


ਤਰਨਤਾਰਨ ਤੋਂ 5 ਲੱਖ ਵੋਟਾਂ ਨਾਲ ਜਿੱਤੀ ਚੋਣ


ਸਿਮਰਨਜੀਤ ਸਿੰਘ ਮਾਨ ਨੇ ਤਰਨਤਾਰਨ ਦੀ ਇਹ ਚੋਣ 5 ਲੱਖ ਤੋਂ ਵੱਧ ਵੋਟਾਂ ਨਾਲ ਜਿੱਤ ਕੇ ਰਿਕਾਰਡ ਬਣਾਇਆ ਸੀ। ਉਨ੍ਹਾਂ ਦੇ ਖਿਲਾਫ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ। ਮਾਨ ਨੂੰ ਤਰਨਤਾਰਨ ਤੋਂ ਲੋਕ ਸਭਾ ਸੀਟ ਜਿੱਤਣ ਤੋਂ ਬਾਅਦ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ 1999 ਵਿੱਚ ਸੰਗਰੂਰ ਤੋਂ ਦੂਜੀ ਵਾਰ ਚੋਣ ਲੜੇ। ਇਸ ਤੋਂ ਬਾਅਦ ਪਾਰਟੀ ਨੂੰ ਲਗਾਤਾਰ ਹਾਰ ਦਾ ਮੂੰਹ ਵੇਖਣਾ ਪਿਆ।


ਦੋ ਦਹਾਕਿਆਂ ਤੋਂ ਬਾਅਦ ਹੋਈ ਜਿੱਤ ਨਸੀਬ


2022 ਵਿੱਚ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਅੰਮ੍ਰਿਤਸਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਮੁੜ ਜਿੱਤ ਦਰਜ ਕੀਤੀ ਹੈ।