ਪੜਚੋਲ ਕਰੋ

ਗਿਆਨੀ ਗੁਰਬਚਨ ਸਿੰਘ ਨੂੰ ਹਟਾਉਣ ਦੀ ਤਿਆਰੀ! ਹੁਣ ਅਕਾਲੀ ਦਲ ਲਵੇਗਾ ਵੱਡੇ ਫੈਸਲੇ

ਚੰਡੀਗੜ੍ਹ: ਸਿਆਸੀ ਤੇ ਪੰਥਕ ਸੰਕਟ ਵਿੱਚ ਘਿਰਿਆ ਸ਼੍ਰੋਮਣੀ ਅਕਾਲੀ ਦਲ ਅਗਲੇ ਦਿਨਾਂ ਵਿੱਚ ਵੱਡੇ ਫੈਸਲੇ ਲੈ ਸਕਦਾ ਹੈ। ਇਨ੍ਹਾਂ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਹਟਾਉਣਾ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅਹੁਦੇਦਾਰਾਂ ਦੀ ਤਬਦੀਲੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਿੱਚ ਫੇਰਬਦਲ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਦੀ ਚੋਣ ਤਾਂ ਨਵੰਬਰ ਵਿੱਚ ਹੋਣੀ ਹੈ ਪਰ ਚਰਚਾ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਜਲਦ ਹੀ ਹਟਾਇਆ ਜਾ ਸਕਦਾ ਹੈ।   ਮੀਡੀਆ ਵਿੱਚ ਚਰਚਾ ਹੈ ਕਿ ਗਿਆਨੀ ਗੁਰਬਚਨ ਸਿੰਘ ਨੂੰ ਅਗਲੇ ਦਿਨਾਂ ਵਿੱਚ ਸੇਵਾ ਮੁਕਤ ਕੀਤਾ ਜਾ ਸਕਦਾ ਹੈ। ਇਸ ਲਈ ਬਾਕਾਇਦਾ ਨਵੇਂ ਜਥੇਦਾਰ ਦੀ ਭਾਲ ਜਾਰੀ ਹੈ। ਇਸ ਬਾਰੇ ਸੋਸ਼ਲ ਮੀਡੀਆ ਵਿੱਚ ਕਿਆਸਰਾਈਆਂ ਦਾ ਹੜ੍ਹ ਆਇਆ ਹੋਇਆ ਹੈ। ਉਂਝ ਗਿਆਨੀ ਗੁਰਬਚਨ ਸਿੰਘ ਦਾ ਕਹਿਣਾ ਹੈ ਕਿ ਅਜਿਹੀ ਕੋਈ ਗੱਲ਼ ਨਹੀਂ। ਦੂਜੇ ਪਾਸੇ ਤਖਤ ਸ਼੍ਰੀ ਪਟਨਾ ਸਾਹਿਬ ਦੇ ਜਥੇਦਰ ਗਿਆਨੀ ਇਕਬਾਲ ਸਿੰਘ ਨੇ ਕਿਹਾ ਉਹ ਗਿਆਨੀ ਗੁਰਬਚਨ ਸਿੰਘ ਨੂੰ ਸੇਵਾ ਮੁਕਤ ਕਰਨ ਦੇ ਹੱਕ ਵਿੱਚ ਹਨ। ਇਸ ਦਾ ਸਭ ਤੋਂ ਵੱਡਾ ਕਾਰਨ ਗਿਆਨੀ ਗੁਰਮੁੱਖ ਸਿੰਘ ਨੂੰ ਮੁੜ ਸ਼੍ਰੀ ਅਕਾਲ ਤਖਤ ਸਾਹਿਬ ਦਾ ਹੈੱਡ ਗ੍ਰੰਥੀ ਲਾਉਣਾ ਹੈ। ਇਹ ਵੀ ਚਰਚਾ ਹੈ ਕਿ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਦੇ ਮਾਮਲੇ 'ਤੇ ਸਿੱਖ ਸੰਗਤ ਦੇ ਰੋਹ ਕਰਕੇ ਗਿਆਨੀ ਗੁਰਬਚਨ ਸਿੰਘ ਅਲੱਗ-ਥਲੱਗ ਪੈ ਗਏ ਹਨ। ਇੱਥੋਂ ਤੱਕ ਕਿ ਦੂਜੇ ਤਖਤ ਸਹਿਬਾਨ ਦੇ ਜਥੇਦਾਰਾਂ ਨੇ ਉਨ੍ਹਾਂ ਵੱਲੋਂ ਬੁਲਾਈ ਜਾਣ ਵਾਲੀ ਕਿਸੇ ਵੀ ਬੈਠਕ 'ਚ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਮੀਡੀਆ ਵਿੱਚ ਚਰਚਾ ਹੈ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਗਿਆਨੀ ਗੁਰਬਚਨ ਸਿੰਘ ਵੱਲੋਂ ਸੱਦੀ ਕਿਸੇ ਵੀ ਬੈਠਕ 'ਚ ਨਾ ਜਾਣ ਦਾ ਫੈਸਲਾ ਲਿਆ ਹੈ। ਉਧਰ ਗਿਆਨੀ ਗੁਰਬਚਨ ਸਿੰਘ ਦਾ ਕਹਿਣਾ ਹੈ ਕਿ ਬਾਕੀ ਸਾਰੇ ਜਥੇਦਾਰ ਉਨ੍ਹਾਂ ਦੇ ਸੰਪਰਕ ਵਿੱਚ ਹਨ। ਅਜਿਹੀ ਕੋਈ ਵੀ ਗੱਲ਼ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਹ ਵਿਰੋਧੀਆਂ ਵੱਲੋਂ ਫਜ਼ੂਲ ਪ੍ਰਚਾਰ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget