ਪੜਚੋਲ ਕਰੋ

ਗਿਆਨੀ ਹਰਪ੍ਰੀਤ ਸਿੰਘ ਨੇ ਲੱਗੇ ਇਲਜ਼ਾਮਾਂ 'ਤੇ ਤੋੜੀ ਚੁੱਪ, ਦਿੱਤਾ-ਇਕੱਲਾ-ਇਕੱਲਾ ਜਵਾਬ, ਕਿਹਾ-ਮਸਲਾ ਚੁਣੌਤੀ ਦਾ ਨਹੀਂ ਸਗੋਂ ਇਹ ਹੈ ਕਿ ਤਖ਼ਤ ਨੂੰ ਚੁਣੌਤੀ ਦੇ ਕੌਣ ਰਿਹਾ

ਇਹ ਮਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲ ਰਹੀ ਚੁਣੌਤੀ ਦਾ ਨਹੀਂ, ਮਸਲਾ ਇਹ ਹੈ ਕਿ ਚੁਣੌਤੀ ਉਨ੍ਹਾਂ ਵੱਲੋਂ ਮਿਲ ਰਹੀ ਜਿੰਨ੍ਹਾਂ ਦਾ ਜਨਮ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਵੀ 2 ਦਸੰਬਰ ਤੋਂ ਪਹਿਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੀਮਾ ਤੈਅ ਕਰਨ ਲੱਗ ਪਿਆ ਸੀ

Sikh News: 2 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਲਾਈ ਧਾਰਮਿਕ ਸਜ਼ਾ ਜਾਂ ਕਹਿ ਲਈਏ ਕਿ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਤੋਂ ਬਾਹਰ ਦਾ ਰਾਹ ਦਿਖਾਉਣ ਵਾਲੇ ਫੈਸਲੇ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਲਈ ਸਮਾਂ ਕੋਈ ਜ਼ਿਆਦਾ ਚੰਗਾ ਨਹੀਂ ਗਿਆ। ਉਨ੍ਹਾਂ ਨੂੰ ਜਥੇਦਾਰੀ ਦੀਆਂ ਜ਼ਿੰਮੇਵਾਰੀਆਂ ਤੋਂ ਫਾਰਗ਼ ਕਰ ਦਿੱਤਾ ਗਿਆ ਤੇ ਉਨ੍ਹਾਂ ਉੱਤੇ ਹੁਣ ਸ਼ਬਦੀ ਵਾਰ ਵੀ ਹੋ ਰਹੇ ਹਨ ਜਿਸ ਤੋਂ ਬਾਅਦ ਹੁਣ ਗਿਆਨੀ ਹਰਪ੍ਰੀਤ ਸਿੰਘ ਨੇ ਤਲਖ਼ ਜਵਾਬ ਦਿੱਤੇ ਹਨ।

ਦਰਅਸਲ, ਗਿਆਨੀ ਹਰਪ੍ਰੀਤ ਸਿੰਘ ਨੇ ਫਰਦੀਕੋਟ ਵਿੱਚ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਬੀਤੇ ਕੁਝ ਮਹੀਨਿਆਂ ਤੋਂ ਜੋ ਵਰਤਾਰਾ ਵਰਤ ਰਿਹਾ ਉਸ ਤੋਂ ਹਰ ਇੱਕ ਸਿੱਖ ਚਿੰਤਤ ਹੈ। ਉਨ੍ਹਾਂ ਕਿਹਾ ਕਿ ਇਹ ਮਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲ ਰਹੀ ਚੁਣੌਤੀ ਦਾ ਨਹੀਂ, ਮਸਲਾ ਇਹ ਹੈ ਕਿ ਚੁਣੌਤੀ ਉਨ੍ਹਾਂ ਵੱਲੋਂ ਮਿਲ ਰਹੀ ਜਿੰਨ੍ਹਾਂ ਦਾ ਜਨਮ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਵੀ 2 ਦਸੰਬਰ ਤੋਂ ਪਹਿਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੀਮਾ ਤੈਅ ਕਰਨ ਲੱਗ ਪਿਆ ਸੀ ਤੇ ਫਿਰ ਉਸਨੂੰ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੀਮਾ ਬਹੁਤ ਵਿਸ਼ਾਲ ਹੈ।

ਇਸ ਮੌਕੇ ਆਪਣੇ 'ਤੇ ਲਾਏ ਕਥਿਤ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਮੇਰੇ ਨਾਲ ਬਹਿਰੀਨ ਵਿਖੇ ਦੁਬਈ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੰਧਾਰੀ ਸਾਹਿਬ ਗਏ, ਇਸਦੀ ਬਹਿਰੀਨ ਦੀ ਸੰਗਤ ਵੀ ਗਵਾਹ। ਇਹ ਝੂਠ ਸਰਨਾ ਵੱਲੋਂ ਬੋਲਿਆ ਜਾ ਰਿਹਾ ਹੈ। ਬਹਿਰੀਨ ਦੀ ਸੰਗਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਸ ਸਬੰਧੀ ਚਿੱਠੀ ਲਿਖ ਕੇ ਵੀ ਸਪੱਸ਼ਟ ਕੀਤਾ ਹੈ।

ਇੱਕ ਦੋਸ਼ ਲਾਇਆ ਗਿਆ ਕਿ ਗਿਆਨੀ ਹਰਪ੍ਰੀਤ ਸਿੰਘ ਬੁਰਜ ਜਵਾਹਰਕੇ ਨਹੀਂ ਗਏ, ਜਿਸ ਸਮੇਂ ਬੁਰਜ ਜਵਾਹਰਕੇ ਵਾਲੀ ਘਟਨਾ ਹੋਈ ਉਸ ਸਮੇਂ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਨ, ਮੈਂ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਹੈਡ ਗ੍ਰੰਥੀ ਸੀ।

ਅਜਨਾਲਾ ਘਟਨਾ ਸਬੰਧੀ ਵੀ ਮੇਰੇ ਤੇ ਦੋਸ਼ ਲਾਏ ਗਏ ਉਸ ਸਬੰਧੀ ਪੜਤਾਲੀਆ ਕਮੇਟੀ ਬਣਾਈ ਗਈ। ਉਸ ਪੜਤਾਲੀਆ ਕਮੇਟੀ ਦਾ ਮੁਖੀ ਕਰਨੈਲ ਸਿੰਘ ਪੀਰ ਮੁਹੰਮਦ ਸੀ। ਉਨ੍ਹਾਂ ਰਿਪੋਰਟ ਉਦੋ ਦਿੱਤੀ ਜਦੋ ਮੈਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਸੀ ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਤੇ ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਇਹ ਦੋਸ਼ ਵੀ ਮੇਰੇ 'ਤੇ ਲਾ ਦਿੱਤਾ ਗਿਆ, ਕੀ ਉਕਤ ਸਾਰੀਆਂ ਘਟਨਾਵਾਂ 2 ਦਸੰਬਰ ਤੋਂ ਬਾਅਦ ਹੀ ਪਤਾ ਲੱਗੀਆ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੇਰੇ ਉੱਤੇ ਇੱਕ ਦੋਸ਼ ਲਾਇਆ ਕਿ ਪੰਜ ਪਿਆਰਿਆਂ ਸਾਹਮਣੇ ਖੜ੍ਹ ਕੇ ਪੱਖ ਰੱਖਣਾ ਮਰਿਯਾਦਾ ਦੀ ਉਲੰਘਣਾ ਹੈ। ਸਾਡੀ ਸਭ ਤੋ ਵੱਡੀ ਕੋਰਟ ਤਖ਼ਤ ਸਾਹਿਬ ਜੇ ਉੱਥੇ ਵੀ ਪੱਖ ਰੱਖ ਦਿੱਤਾ ਉਹ ਵੀ ਮਰਿਯਾਦਾ ਦੀ ਉਲੰਘਣਾ ਹੋ ਗਈ।

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget