(Source: ECI/ABP News)
ਸਿੱਖ ਸੰਸਥਾਵਾਂ ਦੀ ਗੋਲਕ ’ਤੇ ਕਬਜ਼ਾ ਕਰਨ ਤੇ ਚੌਧਰ ਦਿਖਾਉਣ ਦੀ ਲੜਾਈ ਚੱਲ ਰਹੀ: ਗਿਆਨੀ ਹਰਪ੍ਰੀਤ ਸਿੰਘ
ਅਕਾਲ ਤਖ਼ਤ ਵਿੱਚ ਪੁੱਜ ਰਹੀਆਂ ਵਧੇਰੇ ਸ਼ਿਕਾਇਤਾਂ ਵਿੱਚੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀਆਂ ਦੀਆਂ ਆਪਸੀ ਲੜਾਈਆਂ ਨਾਲ ਸਬੰਧਤ ਹੁੰਦੀਆਂ ਹਨ ਤੇ ਇਨ੍ਹਾਂ ਵਿੱਚੋਂ ਵੀ ਵਧੇਰੇ ਵਿਦੇਸ਼ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਹਨ।
![ਸਿੱਖ ਸੰਸਥਾਵਾਂ ਦੀ ਗੋਲਕ ’ਤੇ ਕਬਜ਼ਾ ਕਰਨ ਤੇ ਚੌਧਰ ਦਿਖਾਉਣ ਦੀ ਲੜਾਈ ਚੱਲ ਰਹੀ: ਗਿਆਨੀ ਹਰਪ੍ਰੀਤ ਸਿੰਘ giani harpreet singh comments on sikh organization ਸਿੱਖ ਸੰਸਥਾਵਾਂ ਦੀ ਗੋਲਕ ’ਤੇ ਕਬਜ਼ਾ ਕਰਨ ਤੇ ਚੌਧਰ ਦਿਖਾਉਣ ਦੀ ਲੜਾਈ ਚੱਲ ਰਹੀ: ਗਿਆਨੀ ਹਰਪ੍ਰੀਤ ਸਿੰਘ](https://feeds.abplive.com/onecms/images/uploaded-images/2022/09/16/32f66e5dae95ce86470de365b61a39dd1663302513569370_original.jpg?impolicy=abp_cdn&imwidth=1200&height=675)
Punjab News: ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ੇ ਲੈਣ ਲਈ ਲੜਾਈ ਹੋ ਰਹੀ ਹੈ। ਇਹ ਲੜਾਈ ਸਿਰਫ਼ ਸਿੱਖ ਸੰਸਥਾਵਾਂ ਦੀ ਗੋਲਕ ’ਤੇ ਕਬਜ਼ਾ ਕਰਨ ਤੇ ਆਪਣੀ ਚੌਧਰ ਦਿਖਾਉਣ ਦੀ ਹੈ। ਉਨ੍ਹਾਂ ਨੇ ਸਿੱਖ ਕੌਮ ਵਿੱਚ ਆਈ ਗਿਰਾਵਟ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਦੂਰ ਕਰਨ ਦਾ ਸੱਦਾ ਦਿੱਤਾ ਹੈ।
ਅੰਮ੍ਰਿਤਸਰ ਵਿਖੇ ਵੀਰਵਾਰ ਨੂੰ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਵਿੱਚ ਪੁੱਜ ਰਹੀਆਂ ਵਧੇਰੇ ਸ਼ਿਕਾਇਤਾਂ ਵਿੱਚੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀਆਂ ਦੀਆਂ ਆਪਸੀ ਲੜਾਈਆਂ ਨਾਲ ਸਬੰਧਤ ਹੁੰਦੀਆਂ ਹਨ ਤੇ ਇਨ੍ਹਾਂ ਵਿੱਚੋਂ ਵੀ ਵਧੇਰੇ ਵਿਦੇਸ਼ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਹਨ।
ਇਹ ਵੀ ਪੜ੍ਹੋ:ਸੁਖਬੀਰ ਬਾਦਲ ਨੇ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ, ਮਨਪ੍ਰੀਤ ਇਯਾਲੀ ਤੇ ਜਗਮੀਤ ਬਰਾੜ ਆਊਟ
ਉਨ੍ਹਾਂ ਸਿੱਖ ਕੌਮ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੀਆਂ ਸੰਸਥਾਵਾਂ ਨੂੰ ਮਜ਼ਬੂਤ ਬਣਾਉਣ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਕਿਹਾ ਕਿ ਉਹ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ, ਸੇਵਾਕਾਲ ਦੀ ਮਿਆਦ ਆਦਿ ਬਾਰੇ ਨਿਯਮ ਬਣਾਵੇ। ਇਸ ਬਾਰੇ ਪਹਿਲਾਂ ਵੀ ਕਿਹਾ ਜਾ ਚੁੱਕਿਆ ਹੈ ਪਰ ਇਸ ’ਤੇ ਕੋਈ ਅਮਲ ਨਹੀਂ ਹੋਇਆ।
ਉਨ੍ਹਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੀਆਂ ਪ੍ਰਬੰਧਕੀ ਕਮੇਟੀਆਂ ਦੀ ਵੀ ਗੱਲ ਕੀਤੀ। ਇਸ ਮੌਕੇ ਧਰਮ ਪਰਿਵਰਤਨ ਦਾ ਮੁੱਦਾ ਉਭਾਰਦਿਆਂ ਉਨ੍ਹਾਂ ਕਿਹਾ ਕਿ ਧਰਮ ਪਰਿਵਰਤਨ ਕਰਨ ਵਾਲੇ ਵੀ ਸਿੱਖ ਸੰਸਥਾਵਾਂ ਦਾ ਮਜ਼ਾਕ ਉਡਾ ਰਹੇ ਹਨ।
ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਈਆਂ ਜਾਣ: ਸਿਮਰਨਜੀਤ ਮਾਨ
ਉਧਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ ਜਮਹੂਰੀਅਤ ਬਹਾਲੀ ਦਿਵਸ ਮਨਾਉਂਦਿਆਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਈਆਂ ਜਾਣ। ਇਸ ਮੌਕੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਤੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਵੀ ਕੀਤੀ ਗਈ।
ਇਸ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਕਰਵਾਉਣ ਦਾ ਦੋਸ਼ ਕੇਂਦਰ ਸਰਕਾਰ ’ਤੇ ਲਾਉਂਦਿਆਂ ਕਿਹਾ ਕਿ ਜੇ ਚੋਣਾਂ ਕਰਵਾ ਕੇ ਜਮਹੂਰੀਅਤ ਬਹਾਲ ਕਰਨ ਦੀ ਮੰਗ ਪੂਰੀ ਨਾ ਹੋਈ ਤਾਂ ਉਨ੍ਹਾਂ ਦੀ ਪਾਰਟੀ ਵੱਲੋਂ ਰੋਜ਼ ਸ਼ਹੀਦੀ ਜਥੇ ਭੇਜੇ ਜਾਣਗੇ। ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕਰਦਿਆਂ ਉਨ੍ਹਾਂ ਵਿਅੰਗ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਕਾਲੇ ਕੱਪੜੇ ਪਾ ਕੇ ਰਿਹਾਈ ਦੀ ਮੰਗ ਸਬੰਧੀ ਡਰਾਮਾ ਕਰ ਰਹੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)