Giani Harpreet Singh: ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਆਨੰਦਪੁਰ ਸਾਹਿਬ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਵਜੋਂ ਗੁਪਤ ਤੌਰ 'ਤੇ ਤਾਜਪੋਸ਼ੀ ਉਪਰ ਵਿਵਾਦ ਖੜ੍ਹਾ ਹੋ ਗਿਆ ਹੈ। ਸਵੇਰੇ ਤਿੰਨ ਵਜੇ ਚੁੱਪ-ਚੁਪੀਤੇ ਜਥੇਦਾਰ ਦੀ ਤਾਜਪੋਸ਼ੀ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਮੁੜ ਘਿਰ ਗਿਆ ਹੈ। ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਨਾ ਗ੍ਰੰਥ ਹਾਜ਼ਰ, ਨਾ ਪੰਥ ਹਾਜ਼ਰ ਤੇ ਹੋ ਗਈ ਦਸਤਾਰਬੰਦੀ।

Continues below advertisement



ਹਰਪ੍ਰੀਤ ਸਿੰਘ ਨੇ ਫੇਸਬੁੱਕ ਉਪਰ ਪੋਸਟ ਪਾ ਕੇ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ, ਨਾ ਗ੍ਰੰਥ ਹਾਜਰ, ਨਾ ਪੰਥ ਹਾਜਰ ਤੇ ਹੋ ਗਈ ਦਸਤਾਰਬੰਦੀ। ਭਗੌੜਿਆਂ ਦੀ ਟੰਗਣਾ ਮਨੌਤ ਗਿਆਨੀ ਹਰਪ੍ਰੀਤ ਸਿੰਘ ਬਾਰੇ ਚੀਕ ਚੀਕ ਕੇ ਆਖਦੀ ਸੀ ਕਿ ਇਸ ਨੇ ਮਰਿਆਦਾ ਦੀ ਉਲੰਘਣਾ ਕੀਤੀ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਬਾਰੇ ਵੀ ਦੋਸ਼ ਲਾਇਆ ਗਿਆ ਕਿ ਇਨਾ ਨੇ ਮਰਿਆਦਾ ਅਨੁਸਾਰ ਕਾਰਜ ਨਹੀਂ ਕੀਤੇ। ਹੁਣ ਅੱਜ ਕਿਹੜੀ ਮਰਿਆਦਾ ਦੀ ਪਾਲਣਾ ਹੋਈ। ਨਾ ਸੱਚਿਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ ਦੇ ਹੈਡ ਗ੍ਰੰਥੀ ਜਾਂ ਗ੍ਰੰਥੀ ਸਿੰਘ ਸਾਹਿਬ ਹਾਜਰ ਨਾ ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਹਾਜਰ ਨਾ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਾਂ ਸੀਨੀਅਰ ਮੀਤ ਪ੍ਰਧਾਨ ਹਾਜਰ ਨਾ ਮੈਂਬਰ ਹਾਜਰ ਨਾ ਦੁਜੇ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬ ਜਾਂ ਹੈੱਡ ਗ੍ਰੰਥੀ ਸਾਹਿਬ ਹਾਜਰ ਤੇ ਹੋ ਗਈ ਦਸਤਾਰ ਬੰਦੀ।





 



 


ਉਧਰ, ਸ਼੍ਰੋਮਣੀ ਕਮੇਟੀ ਨੇ ਕਿਹਾ ਹੈ ਕਿ ਟਕਰਾਅ ਨੂੰ ਰੋਕਣ ਲਈ ਅਜਿਹਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਕਿਹਾ ਹੈ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅੱਜ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਾ ਹੋਣ ਬਾਰੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਗਿਆਨੀ ਕੁਲਦੀਪ ਸਿੰਘ ਦੇ ਸੇਵਾ ਸੰਭਾਲਣ ਮੌਕੇ ਪੰਜ ਪਿਆਰੇ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਦਸਤਾਰਾਂ ਦਿੱਤੀਆਂ ਗਈਆਂ ਹਨ। ਉਪਰੰਤ ਸਿੰਘ ਸਾਹਿਬ ਨੂੰ ਤਖ਼ਤ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਵੱਲੋਂ ਸਿਰਪਾਓ ਦਿੱਤੇ ਗਏ। ਤਸਵੀਰਾਂ ਨਾਲ ਨੱਥੀ ਹਨ। ਗਲਤ ਪ੍ਰਚਾਰ ਨਾ ਕੀਤਾ ਜਾਵੇ।