ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਹੋਰ ਕਈ ਬੀਜੇਪੀ ਲੀਡਰਾਂ ਵੱਲੋਂ ਕਿਸਾਨ ਅੰਦੋਲਨ ਨੂੰ ਸਿਰਫ ਸਿੱਖਾਂ ਨਾਲ ਜੋੜਿਆ ਜਾ ਰਿਹਾ ਹੈ। ਬੀਜੇਪੀ ਲੀਡਰ ਕਹਿ ਰਹੇ ਹਨ ਕਿ ਇਹ ਕਿਸਾਨ ਨਹੀਂ ਕੋਈ ਹੋਰ ਹੀ ਲੋਕ ਹਨ। ਦੂਜੇ ਪਾਸੇ ਦੇਸ਼ ਭਰ ਦੇ ਕਿਸਾਨਾਂ ਦੇ ਸੜਕਾਂ ਉੱਤੇ ਆਉਣ ਮਗਰੋਂ ਬੀਜੇਪੀ ਬੈਕਫੁੱਟ 'ਤੇ ਹੈ।
ਇਸ ਬਾਰੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਰਾਜਧਾਨੀ ਦਿੱਲੀ ਵਿੱਚ ਚੱਲ ਰਿਹਾ ਕਿਸਾਨ ਸੰਘਰਸ਼ ਸਿੱਖ ਕਿਸਾਨਾਂ ਜਾਂ ਪੰਜਾਬ ਦੇ ਕਿਸਾਨਾਂ ਦਾ ਨਹੀਂ ਸਗੋਂ ਪੂਰੇ ਦੇਸ਼ ਦੇ ਕਿਸਾਨਾਂ ਦਾ ਹੈ। ਇਸ ’ਤੇ ਕਿਸੇ ਵੱਲੋਂ ਖਾਲਿਸਤਾਨੀ ਜਾਂ ਕਿਸੇ ਫਿਰਕਾਪ੍ਰਸਤੀ ਦਾ ਠੱਪਾ ਲਾਉਣਾ ਬਿਲਕੁਲ ਗ਼ਲਤ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਕਿਸਾਨ ਸੰਘਰਸ਼ ਦੀ ਫ਼ਤਹਿ ਚਾਹੁੰਦਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਵਿਵਾਦਤ ਖੇਤੀ ਕਾਨੂੰਨ ਰੱਦ ਕਰਨ ਦੀ ਸਲਾਹ ਦਿੰਦਿਆਂ ਆਖਿਆ ਕਿ ਪੇਚੀਦਾ ਹੋ ਰਹੇ ਮਾਮਲੇ ’ਤੇ ਕੇਂਦਰ ਨੂੰ ਕਿਸਾਨਾਂ ਨਾਲ ਸੁਹਿਰਦਤਾ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਧ ਤੌਰ ’ਤੇ ਦੇਸ਼ ਦੇ ਅੰਨਦਾਤਾ ਨਾਲ ਜੁੜਿਆ ਹੋਣ ਕਰਕੇ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
ਸ਼੍ਰੀ ਅਕਾਲ ਤਖ਼ਤ ਸਾਹਿਬ ਚਾਹੁੰਦਾ ਕਿਸਾਨ ਸੰਘਰਸ਼ ਦੀ ਫ਼ਤਹਿ, ਗਿਆਨੀ ਹਰਪ੍ਰੀਤ ਸਿੰਘ ਨੇ ਕਹੀ ਵੱਡੀ ਗੱਲ
ਏਬੀਪੀ ਸਾਂਝਾ
Updated at:
02 Dec 2020 11:42 AM (IST)
ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਰਾਜਧਾਨੀ ਦਿੱਲੀ ਵਿੱਚ ਚੱਲ ਰਿਹਾ ਕਿਸਾਨ ਸੰਘਰਸ਼ ਸਿੱਖ ਕਿਸਾਨਾਂ ਜਾਂ ਪੰਜਾਬ ਦੇ ਕਿਸਾਨਾਂ ਦਾ ਨਹੀਂ ਸਗੋਂ ਪੂਰੇ ਦੇਸ਼ ਦੇ ਕਿਸਾਨਾਂ ਦਾ ਹੈ। ਇਸ ’ਤੇ ਕਿਸੇ ਵੱਲੋਂ ਖਾਲਿਸਤਾਨੀ ਜਾਂ ਕਿਸੇ ਫਿਰਕਾਪ੍ਰਸਤੀ ਦਾ ਠੱਪਾ ਲਾਉਣਾ ਬਿਲਕੁਲ ਗ਼ਲਤ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਕਿਸਾਨ ਸੰਘਰਸ਼ ਦੀ ਫ਼ਤਹਿ ਚਾਹੁੰਦਾ ਹੈ।
- - - - - - - - - Advertisement - - - - - - - - -