Punjab News : ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਤੇ ਮਾਲਵੇ ਵਿੱਚ ਸਿੱਖੀ ਦੇ ਪ੍ਰਚਾਰ ਨੂੰ ਹੋਰ ਤੇਜ਼ ਕਰਨ ਲਈ ਵੱਡੀ ਮੁਹਿੰਮ ਆਰੰਭ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਅੱਜ ਦਮਦਮਾ ਸਾਹਿਬ ਵਿਖੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ, ਧਰਮ ਪ੍ਰਚਾਰ ਕਮੇਟੀ ਦੇ ਤਖਤ ਸ੍ਰੀ ਦਮਦਮਾ ਸਾਹਿਬ ਜ਼ੋਨ ਇੰਚਾਰਜ ਤੇ ਸਿੱਖ ਪ੍ਰਚਾਰਕ ਗ੍ਰੰਥੀ ਸਿੰਘ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਦੂਜਾ ਕੌਮੀ ਦਸਤਾਰ-ਬੰਦੀ ਸਮਾਗਮ ਦਮਦਮਾ ਸਾਹਿਬ ਵਿਖੇ 5 ਫਰਵਰੀ ਨੂੰ ਕੀਤੇ ਜਾਣ ਦਾ ਐਲਾਨ ਕੀਤਾ ਗਿਆ।
ਇਹ ਵੀ ਪੜ੍ਹੋ : ਦੁਨੀਆ 'ਚ ਕੋਰੋਨਾ ਨੇ ਫ਼ਿਰ ਮਚਾਈ ਤਬਾਹੀ , ਕੀ ਭਾਰਤ 'ਤੇ ਮੰਡਰਾ ਰਿਹਾ ਕੋਈ ਨਵਾਂ ਖ਼ਤਰਾ ? ਜਾਣੋ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਗਏ ਕੌਮੀ ਦਸਤਾਰ-ਬੰਦੀ ਸਮਾਗਮ ਦੀ ਸਫ਼ਲਤਾ ਤੋਂ ਬਾਅਦ ਹੁਣ ਮਾਲਵੇ ਦੀ ਇਤਿਹਾਸਕ ਧਰਤੀ ਦਮਦਮਾ ਸਾਹਿਬ ਵਿਖੇ ਦੂਜਾ ਕੌਮੀ ਦਸਤਾਰ-ਬੰਦੀ ਸਮਾਗਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ :ਅੰਮ੍ਰਿਤਧਾਰੀ ਸਿੱਖਾਂ ਨੂੰ ਵੱਡੀ ਰਾਹਤ, ਜਹਾਜ਼ 'ਚ ਕ੍ਰਿਪਾਣ ਨਾਲ ਸਫਰ ਕਰ ਸਕਣਗੇ, ਵਿਰੋਧ 'ਚ ਪਾਈ ਪਟੀਸ਼ਨ ਖਾਰਜ
ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ 5 ਫਰਵਰੀ ਨੂੰ ਕੌਮੀ ਦਸਤਾਰਬੰਦੀ ਦਿਵਸ ਦਮਦਮਾ ਸਾਹਿਬ ਵਿਖੇ ਕੀਤਾ ਜਾਵੇਗਾ। ਬੱਚਿਆਂ ਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਉਨ੍ਹਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਸਮਾਗਮ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਸਮਾਗਮ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਉਸ ਦੀਆਂ ਸਾਰੀਆਂ ਸੰਸਥਾਵਾਂ ਦਾ ਸਹਿਯੋਗ ਲਿਆ ਜਾਵੇਗਾ ਜੋ ਦਸਤਾਰ ਨੂੰ ਪ੍ਰਮੋਟ ਕਰਨ ਵਿੱਚ ਲੱਗੀਆਂ ਹੋਈਆਂ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।