(Source: ECI/ABP News/ABP Majha)
ਸ਼੍ਰੋਮਣੀ ਅਕਾਲੀ ਦਲ ਬਣਿਆ ਸਰਮਾਏਦਾਰਾਂ ਦੀ ਪਾਰਟੀ : ਅਕਾਲ ਤਖਤ ਦੇ ਜਥੇਦਾਰ ਦਾ ਵੱਡਾ ਬਿਆਨ
Hola Mohalla 2023: ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੋਲੇ ਮਹੱਲੇ ਦੀਆਂ ਪੰਥ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਦੋ ਘਟਨਾਵਾਂ ਨੇ ਮਨ ਨੂੰ ਬਹੁਤ ਦੁਖੀ ਕੀਤਾ ਹੈ। ਇੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੈਨੇਡਾ ਤੋਂ ਆਏ ਨਿੰਹਗ
Hola Mohalla 2023: ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੋਲੇ ਮਹੱਲੇ ਦੀਆਂ ਪੰਥ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਦੋ ਘਟਨਾਵਾਂ ਨੇ ਮਨ ਨੂੰ ਬਹੁਤ ਦੁਖੀ ਕੀਤਾ ਹੈ। ਇੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੈਨੇਡਾ ਤੋਂ ਆਏ ਨਿੰਹਗ ਸਿੰਘ ਦਾ ਕਤਲ ਤੇ ਦੂਜੀ ਮਨੀਕਰਨ ਵਿਖੇ ਵਾਪਰੇ ਦੁਖਾਂਤ ਦੀ ਘਟਨਾ।
ਉਨ੍ਹਾਂ ਕਿਹਾ ਕਿ ਅੱਜ ਹੁੱਲੜਬਾਜ਼ ਉਤਸ਼ਾਹਿਤ ਹੋ ਰਹੇ ਹਨ। ਸਾਨੂੰ ਤੇ ਸਾਡੇ ਨੌਜਵਾਨਾਂ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ। ਅੱਜ ਸਾਡੇ ਪੰਥ ਦੀ ਸਥਿਤੀ ਕੀ ਹੋਈ ਪਈ ਹੈ। ਅੱਜ ਜੇ ਨੌਜਵਾਨ ਹੁੱਲੜਬਾਜ਼ੀ ਕਰ ਰਹੇ ਹਨ ਤਾਂ ਇਹ ਅਨੁਸ਼ਾਸਨ ਤੋਂ ਦੂਰ ਜਾਣ ਕਰਕੇ ਹੋਇਆ ਹੈ।
ਇਹ ਵੀ ਪੜ੍ਹੋ : ਖੰਨਾ 'ਚ ਵਿਅਕਤੀ ਨੇ ਪਤਨੀ, ਸਹੁਰੇ ਤੇ ਸਾਲੀ ਤੋਂ ਦੁਖੀ ਹੋ ਕੇ ਕੀਤੀ ਆਤਮ ਹੱਤਿਆ, ਮਿਲਿਆ ਸੁਸਾਇਡ ਨੋਟ
ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਸਭ ਤੋਂ ਵੱਡੀ ਸਪੋਰਟ ਲੰਗਰਾਂ ਨੇ ਕੀਤੀ ਸੀ। ਹਕੁਮਤ ਕਦੋਂ ਦੀ ਸੋਚ ਰਹੀ ਸੀ ਕਿ ਜੇ ਸਿੱਖਾਂ ਨੂੰ ਕਮਜ਼ੋਰ ਕਰਨਾ ਹੈ ਤਾਂ ਇਨ੍ਹਾਂ ਦੇ ਗੁਰਦੁਆਰੇ ਆਪਣੇ ਕਬਜ਼ੇ ਵਿੱਚ ਲੈ ਲਵੋ। ਸ਼੍ਰੋਮਣੀ ਕਮੇਟੀ ਸਾਡੀ ਸ਼ਕਤੀ ਦਾ ਸ੍ਰੋਤ ਹੈ।
ਇਹ ਵੀ ਪੜ੍ਹੋ : ਮੌੜ ਮੰਡੀ ਬੰਬ ਧਮਾਕਾ: ਚੋਣ ਰੈਲੀ ਨੂੰ ਹਿਲਾ ਦੇਣ ਵਾਲੇ ਤਿੰਨ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ, 7 ਲੋਕਾਂ ਦੀ ਮੌਤ
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ ਕੋਈ ਇੱਕ ਫੈਸਲਾ ਸਿੱਖਾਂ ਦੇ ਹੱਕ ਵਿੱਚ ਦੱਸਿਆ ਜਾਵੇ। ਏਜੰਸੀਆਂ ਨੇ ਭੰਡ ਪ੍ਰਚਾਰ ਕਰਨ ਲਈ ਫੇਕ ਆਈਡੀਜ਼ ਬਣਾਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮਜ਼ਦੂਰਾਂ ਤੇ ਕਿਸਾਨਾਂ ਦੀ ਪਾਰਟੀ ਸੀ। ਹੁਣ ਇਹ ਸਰਮਾਏਦਾਰਾਂ ਦੀ ਪਾਰਟੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮਜ਼ਦੂਰਾਂ ਤੇ ਕਿਸਾਨਾਂ ਦੀ ਗੱਲ ਅਕਾਲੀ ਦਲ ਨਹੀਂ ਕਰੇਗਾ, ਉਦੋਂ ਤੱਕ ਅਕਾਲੀ ਦਲ ਦਾ ਉਭਾਰ ਨਹੀਂ ਹੋਵੇਗਾ।
ਉਨ੍ਹਾਂ ਸੱਦਾ ਦਿੱਤਾ ਕਿ ਆਓ ਸਾਰੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਛਤਰ ਛਾਇਆ ਹੇਠ ਇਕੱਠੇ ਹੋਈਏ ਤਾਂ ਹੀ ਸਾਡੇ ਖਿਲਾਫ ਜੋ ਨਰੇਟਿਵ ਸਿਰਜਿਆ ਜਾ ਰਿਹਾ ਹੈ, ਉਸ ਤੋਂ ਬਚ ਸਕਦੇ ਹਾਂ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।