ਅੰਮ੍ਰਿਤਸਰ: ਪੰਥ ਵਿੱਚੋਂ ਛੇਕੇ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਤੇ ਰਤਨ ਸਿੰਘ ਜਫ਼ਰਵਾਲ ਸਾਬਕਾ ਮੈਂਬਰ ਧਰਮ ਪ੍ਰਚਾਰ ਕਮੇਟੀ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਤਨਖਾਹੀਆ ਕਰਾਰ ਦੇ ਦਿੱਤਾ ਹੈ।
ਇਸ ਤੋਂ ਇਲਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਆਦੇਸ਼ ਕੀਤਾ ਹੈ ਕਿ ਇਨ੍ਹਾਂ ਨੂੰ ਬਣੀਆਂ ਸਬ ਕਮੇਟੀਆਂ ਵਿੱਚੋਂ ਵੀ ਬਾਹਰ ਕੀਤਾ ਜਾਵੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਆਦੇਸ਼ ਕੀਤਾ ਹੈ ਕਿ ਉਹ ਆਪਣੀ ਪਾਰਟੀ 'ਚ ਜਾਂਚ ਕਰਨ ਤੇ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਹੋਰ ਲੀਡਰਾਂ ਨੂੰ ਵੀ ਪਾਰਟੀ ਤੋਂ ਬਾਹਰ ਕੱਢਣ।
ਇਸ ਤੋਂ ਇਲਾਵਾ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਕਿ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪੜਤਾਲ ਕਰਨ ਲਈ ਸਬ-ਕਮੇਟੀ ਬਣਾ ਕੇ ਜਾਂਚ ਕਰਨ ਤੇ ਮਿਲਵਰਤਣ ਰੱਖਣ ਵਾਲਿਆਂ ਤੇ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇ।