ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੱਲ੍ਹ, ਯਾਨੀ 30 ਅਕਤੂਬਰ ਨੂੰ ਆਪਣਾ ਅਹੁਦਾ ਸੰਭਲਣਗੇ। ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਬੰਧੀ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਵੀ ਕਰਵਾਇਆ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਅਹੁਦਿਓਂ ਫ਼ਾਰਗ ਹੋ ਰਹੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਹੋਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਧਾਰਮਿਕ ਸ਼ਖਸ਼ੀਅਤਾਂ ਤੇ ਪੁੱਜਣ ਦੀ ਸੰਭਾਵਨਾ ਹੈ। ਯਾਦ ਰਹੇ ਕਿ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਵੀ ਜਥੇਦਾਰ ਹਨ। ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਦੇਣ ਦੇ ਨਾਲ-ਨਾਲ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਵੀ ਆਪਣੀਆਂਸੇਵਾਵਾਂ ਜਾਰੀ ਰੱਖਣਗੇ।