Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
ਜਥੇਦਾਰ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਕਮੇਟੀ ਬਾਬਤ ਕਿਹਾ ਕਿ ਜਿਸ ਧੜੇ ਨੇ ਮੇਰੇ ਉੱਤੇ ਦੋਸ਼ ਲਾਏ ਹਨ ਉਹੀ ਹੁਣ ਇਸ ਮਾਮਲੇ ਦੀ ਪੜਤਾਲ ਕਰ ਰਹੇ ਹਨ ਤੇ ਉਨ੍ਹਾਂ ਨੇ ਹੀ ਇਸ ਦਾ ਫ਼ੈਸਲਾ ਕਰਨਾ ਹੈ ਜੋ ਕਿ ਪਹਿਲਾਂ ਹੀ ਕਰ ਚੁੱਕੇ ਹਨ।
Punjab News: ਸਮਰਾਲਾ ਦੇ ਕਟਾਣਾ ਸਾਹਿਬ ਵਿਖੇ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani harpreet Singh) ਦੀਆਂ ਸੇਵਾਵਾਂ ’ਤੇ ਦੋ ਹਫ਼ਤਿਆਂ ਲਈ ਪਾਬੰਦੀ ਲਾ ਦਿੱਤੀ ਗਈ ਹੈ। ਇਸ ਤੋਂ ਬਾਅਦ ਹੁਣ ਜਥੇਦਾਰ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।
ਜਥੇਦਾਰ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਕਮੇਟੀ ਬਾਬਤ ਕਿਹਾ ਕਿ ਜਿਸ ਧੜੇ ਨੇ ਮੇਰੇ ਉੱਤੇ ਦੋਸ਼ ਲਾਏ ਹਨ ਉਹੀ ਹੁਣ ਇਸ ਮਾਮਲੇ ਦੀ ਪੜਤਾਲ ਕਰ ਰਹੇ ਹਨ ਤੇ ਉਨ੍ਹਾਂ ਨੇ ਹੀ ਇਸ ਦਾ ਫ਼ੈਸਲਾ ਕਰਨਾ ਹੈ ਜੋ ਕਿ ਪਹਿਲਾਂ ਹੀ ਕਰ ਚੁੱਕੇ ਹਨ।
ਜਥੇਦਾਰ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਲੈ ਲਈਆਂ ਗਈਆਂ ਹਨ ਜਿਨ੍ਹਾਂ ਦਾ ਉਨ੍ਹਾਂ ਨੂੰ ਕੋਈ ਫਿਕਰ ਨਹੀਂ ਹੈ ਪਰ ਮੈਂ ਕੋਈ ਪਹਿਲਾਂ ਜਥੇਦਾਰ ਨਹੀਂ ਹਾਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾ ਤੇ ਨਾ ਹੀ ਮੈਂ ਆਖ਼ਰੀ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਬਾਰੇ ਪਹਿਲਾਂ ਹੀ ਪਤਾ ਸੀ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਪੰਥ ਲਈ ਪ੍ਰਚਾਰ ਕਰਨਗੇ।
ਜ਼ਿਕਰ ਕਰ ਦਈਏ ਕਿ ਸਮਰਾਲਾ ਦੇ ਕਟਾਣਾ ਸਾਹਿਬ ਵਿਖੇ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani harpreet Singh) ਦੀਆਂ ਸੇਵਾਵਾਂ ’ਤੇ ਦੋ ਹਫ਼ਤਿਆਂ ਲਈ ਪਾਬੰਦੀ ਲਾ ਦਿੱਤੀ ਗਈ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਜਾਂਚ ਪੂਰੀ ਹੋਣ ਤੱਕ ਗਿਆਨੀ ਹਰਪ੍ਰੀਤ ਸਿੰਘ ਕਿਸੇ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਸਕਣਗੇ। ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਸੇਵਾ ਨਿਭਾਉਣਗੇ। ਉਸ ਸਮੇਂ ਤੱਕ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲੈ ਲਿਆ ਗਿਆ ਹੈ।
ਕੀ ਹੈ ਪੂਰਾ ਮਾਮਲਾ ?
ਗਿਆਨੀ ਹਰਪ੍ਰੀਤ ਸਿੰਘ ਦੇ ਰਿਸ਼ਤੇਦਾਰ ਨੇ ਸ਼ਿਕਾਇਤ ਦਿੱਤੀ ਸੀ ਜਿਸ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇਹ ਮੀਟਿੰਗ ਹੋਈ ਹੈ ਜਿਸ ਵਿੱਚ ਮਿਲੀ ਸ਼ਿਕਾਇਤ ਵਿੱਚ ਲਾਏ ਗਏ ਸੰਗੀਨ ਇਲਜਾਮਾਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ 'ਚ ਹਾਜ਼ਰ ਮੈਂਬਰ ਸਾਹਿਬਾਨ ਦੀ ਰਾਏ ਤੋਂ ਬਾਅਦ ਪ੍ਰਵਾਨ ਹੋਇਆ ਕਿ ਸਿੰਘ ਸਾਹਿਬ ਦੇ ਅਹੁਦੇ ਦੇ ਮਾਣ-ਸਨਮਾਨ ਨੂੰ ਮੁੱਖ ਰੱਖਦਿਆਂ ਲੱਗੇ ਇਲਜ਼ਾਮਾਂ ਦੀ ਪੜਤਾਲ ਬਹੁਤ ਜ਼ਰੂਰੀ ਹੈ।