ਚੰਡੀਗੜ੍ਹ: ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਿਵਾਦਾਂ ਵਿੱਚ ਘਿਰੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਇਕਬਾਲ ਸਿੰਘ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨੂੰ ਲਿਖੀ ਆਪਣੇ ਅਸਤੀਫ਼ੇ ਦੀ ਚਿੱਠੀ ਵਿੱਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਉਹ ਧਾਰਮਕ ਅਖੌਤੀ ਆਗੂਆਂ ਤੇ ਸਿਆਸੀ ਲੀਡਰਾਂ ਦੀ ਸਾਜ਼ਿਸ਼ ਦਾ ਸ਼ਿਕਾਰ ਹਨ।
ਦੱਸ ਦੇਈਏ ਕਿ ਪਹਿਲਾਂ ਤਖ਼ਤ ਦੇ ਬੋਰਡ ਦੇ ਮੈਂਬਰਾਂ ਨੇ ਉਨ੍ਹਾਂ ’ਤੇ ਇਲਜ਼ਾਮ ਲਾਇਆ ਸੀ ਕਿ ਜਥੇਦਾਰ ਇਕਬਾਲ ਸਿੰਘ ਨੇ ਦੋ ਵਿਆਹ ਕਰਵਾਏ ਹਨ। ਉਨ੍ਹਾਂ ਦੇ ਚਾਲ-ਚਲਣ ਠੀਕ ਨਹੀਂ ਹਨ ਤੇ ਉਹ ਆਰਐਸਐਸ ਦੇ ਏਜੰਟ ਹਨ। ਇਸ ਪਿੱਛੋਂ ਉਨ੍ਹਾਂ ਦੇ ਬੇਟੇ ਗੁਰਪ੍ਰਸਾਦ ਸਿੰਘ ਦੀ ਸਿਗਰਟ ਪੀਂਦੇ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਸੇਵਾ ਮੁਕਤ ਕਰਨ ਦੀ ਮੰਗ ਹੋਰ ਤੇਜ਼ ਹੋ ਗਈ ਸੀ।
ਬੇਟੇ ਗੁਰਪ੍ਰਸਾਦ ਸਿੰਘ ਦੀ ਸਿਗਰਟ ਪੀਂਦੇ ਦੀ ਵੀਡੀਓ ਵਾਇਰਲ ਹੋਣ ਬਾਅਦ ਗਿਆਨੀ ਇਕਬਾਲ ਸਿੰਘ ਨੇ ਆਪਣੇ ਬੇਟੇ ਨੂੰ ਆਪਣੀ ਸੰਪਤੀ ਤੇ ਰਿਸ਼ਤੇ ਤੋਂ ਬੇਦਖ਼ਲ ਕਰ ਦਿੱਤਾ ਸੀ। ਇਹ ਬੇਦਖਲੀ ਉਸ ਦੇ ਬੇਗੁਨਾਹ ਸਾਬਿਤ ਹੋਣ ਤਕ ਕੀਤੀ ਗਈ। ਦੂਜੇ ਪਾਸੇ, ਪ੍ਰਬੰਧਕੀ ਕਮੇਟੀ ਵੱਲੋਂ ਉਸ ਨੂੰ ਮੁਅੱਤਲ ਕਰਨ ਬਾਅਦ 24 ਘੰਟੇ ਵਿੱਚ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਸੀ।
ਯਾਦ ਰਹੇ ਕਿ ਉਨ੍ਹਾਂ ਖਿਲਾਫ ਕੁਝ ਔਰਤਾਂ ਵੱਲੋਂ ਸ੍ਰੀ ਅਕਾਲ ਤਖਤ ‘ਤੇ ਸ਼ਿਕਾਇਤ ਵੀ ਦਿੱਤੀ ਗਈ ਸੀ। ਇਸ ਵਿੱਚ ਉਨ੍ਹਾਂ ਦੀ ਦੂਜੀ ਪਤਨੀ ਵੱਲੋਂ ਦੁਰਵਿਹਾਰ ਤੇ ਸ਼ੋਸ਼ਣ ਦੇ ਦੋਸ਼ ਲਾਏ ਗਏ ਸਨ। ਇਸ ਕਰਕੇ ਵੀ ਸਿੱਖਾਂ ਵਿੱਚ ਕਾਫੀ ਰੋਸ ਸੀ।
ਇਹ ਵੀ ਪੜ੍ਹੋ- ਗਿਆਨੀ ਇਕਬਾਲ ਸਿੰਘ ਖਿਲਾਫ ਸ਼ਿਕਾਇਤਾਂ ਦੀ ਤਿੰਨ ਦਿਨ 'ਚ ਹੋਏਗੀ ਜਾਂਚ
ਇਹ ਵੀ ਪੜ੍ਹੋ- ਜਥੇਦਾਰ ਇਕਬਾਲ ਸਿੰਘ ਦੇ ਬੇਟੇ ਵੱਲੋਂ 'ਸਿਗਰਟਨੋਸ਼ੀ' 'ਤੇ ਵਧਿਆ ਵਿਵਾਦ
ਇਹ ਵੀ ਪੜ੍ਹੋ- ਜਥੇਦਾਰ ਗਿਆਨੀ ਇਕਬਾਲ ਸਿੰਘ ਦਾ ਬੇਟਾ 'ਨਸ਼ੇੜੀ'?, ਵੀਡੀਓ ਵਾਇਰਲ, ਜਾਇਦਾਦ ਤੋਂ ਬੇਦਖ਼ਲ
ਇਹ ਵੀ ਪੜ੍ਹੋ- ਦੋ ਵਿਆਹਾਂ ਦੇ ਚੱਕਰ 'ਚ ਕਸੂਤੇ ਘਿਰੇ ਜਥੇਦਾਰ ਇਕਬਾਲ ਸਿੰਘ, ਦੂਜੇ ਪਤਨੀ ਵੱਲੋਂ ਗੰਭੀਰ ਇਲਜ਼ਾਮ