ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨਹੀਂ ਰਹੇ , ਹਾਰਟ ਅਟੈਕ ਆਉਣ ਕਰਕੇ ਹੋਇਆ ਦੇਹਾਂਤ
Amritsar News : ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਅੱਜ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਬੇਟੇ ਨਰੈਣ ਸਿੰਘ ਵਲੋਂ

Amritsar News : ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਅੱਜ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਬੇਟੇ ਨਰੈਣ ਸਿੰਘ ਵਲੋਂ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਗਿਆਨੀ ਜਗਤਾਰ ਸਿੰਘ ਕੁਝ ਦਿਨ ਤੋਂ ਬਿਮਾਰ ਚੱਲ ਰਹੇ ਸਨ। ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਯਾਦ ਕਰਦਿਆਂ ਦੁੱਖ ਪ੍ਰਗਟਾਇਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਦੇਹਾਂਤ 'ਤੇ ਟਵੀਟ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਦੁੱਖਦਾਇਕ ..ਵਾਹਿਗੁਰੂ ਗਿਆਨੀ ਜੀ ਦੀ ਰੂਹ ਨੂੰ ਸ਼ਾਂਤੀ ਬਖਸ਼ਣ।






















