ਪੜਚੋਲ ਕਰੋ

Giani Kuldeep Singh Gadgaj: ਜਥੇਦਾਰ ਬਣਦਿਆਂ ਹੀ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ ਵੱਡਾ ਐਲਾਨ, ਪਿਛਲੇ ਹੁਕਮਨਾਮਿਆਂ 'ਤੇ ਸਟੈਂਡ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਪਿਛਲੇ ਫੈਸਲੇ ਨਹੀਂ ਬਦਲੇ ਜਾਣਗੇ

Giani Kuldeep Singh Gadgaj: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਪਿਛਲੇ ਫੈਸਲੇ ਨਹੀਂ ਬਦਲੇ ਜਾਣਗੇ। ਪਿਛਲੇ ਸਾਲ 2 ਦਸੰਬਰ ਨੂੰ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਸਬੰਧੀ ਲਏ ਫੈਸਲੇ ਬਾਰੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਮਤਿ ਦੀ ਰੌਸ਼ਨੀ ਵਿੱਚ ਦਿੱਤੇ ਹੁਕਮਨਾਮਿਆਂ ਨਾਲ ਕੋਈ ਛੇੜਛਾੜ ਨਹੀਂ ਹੋ ਸਕਦੀ ਤੇ ਇਹੀ ਗੱਲ 2 ਦਸੰਬਰ ਨੂੰ ਜਾਰੀ ਹੁਕਮਨਾਮਿਆਂ ’ਤੇ ਇੰਨ ਬਿੰਨ ਲਾਗੂ ਹੁੰਦੀ ਹੈ।

ਉਂਝ ਉਨ੍ਹਾਂ ਨੇ ਕਿਹਾ ਕਿ ਅਜਿਹੇ ਇਤਰਾਜ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਭਰਤੀ ਕਮੇਟੀ ਦੇ ਸਬੰਧ ਵਿੱਚ ਮੁੜ ਨਜ਼ਰਸਾਨੀ ਕੀਤੀ ਜਾਵੇਗੀ ਤੇ ਸਬੰਧਤ ਧਿਰਾਂ ਦੇ ਇਤਰਾਜ਼ ਦੂਰ ਕਰਨ ਹਿੱਤ ਫੈਸਲਾ ਲਿਆ ਜਾਵੇਗਾ। ਸਬੰਧਤ ਧਿਰਾਂ ਨੂੰ ਤਕੀਦ ਕੀਤੀ ਜਾਂਦੀ ਹੈ ਕਿ ਉਹ ਇਸ ਸਬੰਧ ਵਿੱਚ ਇੱਕ ਦੂਜੇ ਪ੍ਰਤੀ ਕੁੜੱਤਣ ਭਰੀ ਬਿਆਨਬਾਜੀ ਤੋਂ ਗ਼ੁਰੇਜ਼ ਕਰਨ। ਉਨ੍ਹਾਂ ਕਿਹਾ ਕਿ 2 ਦਸੰਬਰ ਦੇ ਫੈਸਲਿਆਂ ਵਿੱਚ ਇੱਕ ਅਹਿਮ ਫੈਸਲਾ ਪੰਥਕ ਏਕਤਾ ਦਾ ਵੀ ਕੀਤਾ ਗਿਆ ਸੀ ਜਿਸ ਸਬੰਧ ਵਿੱਚ ਦੋਵਾਂ ਧਿਰਾਂ ਵੱਲੋਂ ਹੁਣ ਤੱਕ ਕੋਈ ਉਦਮ ਨਹੀਂ ਕੀਤਾ ਗਿਆ। ਇਸ ਫੈਸਲੇ ਨੂੰ ਲਾਗੂ ਕਰਾਉਣ ਲਈ ਵੀ ਸਬੰਧਤ ਧਿਰਾਂ ਦੇ ਦਾਅਵਿਆਂ ਦੀ ਮੁੜ ਨਜ਼ਰਸਾਨੀ ਕੀਤੀ ਜਾਵੇਗੀ।

ਦੱਸ ਦਈਏ ਕਿ ਉਨ੍ਹਾਂ ਵੱਲ਼ੋਂ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਗਿਆਨੀ ਕੁਲਦੀਪ ਸਿੰਘ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਸੇਵਾ ਸੰਭਾਲ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਤੇ ਉਪਰੰਤ ਪੰਜ ਪਿਆਰਿਆਂ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਟ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੱਤਰ ਪ੍ਰਤਾਪ ਸਿੰਘ ਤੇ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਵੀ ਦਸਤਾਰਾਂ ਭੇਟ ਕੀਤੀਆਂ। ਇਸ ਦੌਰਾਨ ਗ੍ਰੰਥੀ ਸਿੰਘਾਂ ਵੱਲੋਂ ਗਿਆਨੀ ਕੁਲਦੀਪ ਸਿੰਘ ਨੂੰ ਸਿਰੋਪਾਓ ਭੇਟ ਕੀਤੇ ਗਏ।

ਗਿਆਨੀ ਕੁਲਦੀਪ ਸਿੰਘ ਨੇ ਮੌਜੂਦਾ ਪੰਥਕ ਹਾਲਾਤ ਦੇ ਮੱਦੇਨਜ਼ਰ ਸਮੂਹ ਸਿੱਖ ਜਗਤ ਨੂੰ ਇੱਕ ਨਿਸ਼ਾਨ ਹੇਠ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਪੰਥ ਵੱਲੋਂ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਦਾ ਮਾਣ ਬਖਸ਼ਣ ’ਤੇ ਦਸਾਂ ਪਾਤਸ਼ਾਹੀਆਂ ਅਤੇ ਗੁਰੂ ਗ੍ਰੰਥ ਸਾਹਿਬ ਦਾ ਸ਼ੁਕਰਾਨਾ ਕੀਤਾ। ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਜੀਵਨ ਪਾਠੀ ਸਿੰਘ ਵਜੋਂ ਸ਼ੁਰੂ ਕਰਕੇ ਫਿਰ ਧਰਮ ਪ੍ਰਚਾਰ ਦੀ ਸੇਵਾ ਨੂੰ ਚੁਣਿਆ ਸੀ ਤੇ ਗੁਰੂ ਪੰਥ ਦੀ ਸੇਵਾ ਵਿੱਚ ਇੱਕ ਪ੍ਰਚਾਰਕ ਵਜੋਂ ਹੀ ਵਿਚਰਦੇ ਰਹਿਣਗੇ।

ਪੰਥ ਨੂੰ ਦਰਪੇਸ਼ ਧਾਰਮਿਕ, ਸਮਾਜਿਕ ਤੇ ਰਾਜਨੀਤਕ ਮਸਲਿਆਂ ਬਾਰੇ ਗੱਲ ਕਰਦਿਆਂ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਸਾਡੇ ਬਹੁਤੇ ਮਸਲੇ ਗੁਰੂ ਦਰ ਨਾਲੋਂ ਟੁੱਟਣ ਕਾਰਨ ਪੈਦਾ ਹੋਏ ਹਨ। ਅੱਜ ਧਾਰਮਿਕ ਤੌਰ ’ਤੇ ਸਿੱਖਾਂ ਵਿੱਚ ਬੇਇਤਫਾਕੀ ਵਾਲਾ ਮਾਹੌਲ ਹੈ। ਧਾਰਮਿਕ ਤੇ ਸਿਆਸੀ ਤੌਰ ਤੇ ਯੋਗ ਅਗਵਾਈ ਦੀ ਘਾਟ ਕਾਰਨ ਮਿਲ ਬੈਠ ਕੇ ਮਸਲਿਆਂ ਨੂੰ ਸੁਲਝਾਉਣ ਦੀ ਥਾਂ ਤੇ ਇੱਕ ਦੂਜੇ ਨੂੰ ਨੀਵਾਂ ਦਿਖਾਉਣ ਦਾ ਕੰਮ ਚੱਲ ਰਿਹਾ ਹੈ।

ਜਥੇਦਾਰ ਨੇ ਹੋਲੇ ਮਹੱਲੇ ਦੀ ਵਧਾਈ ਦਿੰਦਿਆਂ ਸਿੱਖ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਗੁਰੂ ਪ੍ਰੇਮ ਵਿੱਚ ਭਿੱਜ ਕੇ ਹੋਲੇ ਮਹੱਲੇ ਦੀਆਂ ਰੌਣਕਾਂ ਵਿੱਚ ਵਾਧਾ ਕਰਨ ਤੇ ਇਸ ਤਿਉਹਾਰ ਨੂੰ ਸੇਵਾ ਸਿਮਰਨ ਸਿੱਖੀ ਦੇ ਜੋਸ਼ ਤੇ ਜਜ਼ਬੇ ਨਾਲ ਖਾਲਸੇ ਦੀ ਪਾਵਨ ਧਰਤੀ ਤੇ ਆ ਕੇ ਮਨਾਉਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਚੀਫ਼ ਗੁਰਦੁਆਰਾ ਇੰਸਪੈਕਟਰ ਜਗਦੀਸ਼ ਸਿੰਘ ਬੁੱਟਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਹਰਦੇਵ ਸਿੰਘ ਆਦਿ ਮੌਜੂਦ ਸਨ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਗੁਰਦਾਸਪੁਰ 'ਚ ਗ੍ਰਨੇਡ ਹਮਲੇ ਦੇ ਦੋਸ਼ੀ ਪੁਲਿਸ ਮੁਕਾਬਲੇ 'ਚ ਜ਼ਖਮੀ! ਦੋਵੇਂ ਬਦਮਾਸ਼ਾਂ ਨੂੰ ਹਸਪਤਾਲ 'ਚ ਕਰਵਾਇਆ ਭਰਤੀ, ਪਿਸਤੌਲ-ਗ੍ਰੇਨੇਡ ਬਰਾਮਦ
ਗੁਰਦਾਸਪੁਰ 'ਚ ਗ੍ਰਨੇਡ ਹਮਲੇ ਦੇ ਦੋਸ਼ੀ ਪੁਲਿਸ ਮੁਕਾਬਲੇ 'ਚ ਜ਼ਖਮੀ! ਦੋਵੇਂ ਬਦਮਾਸ਼ਾਂ ਨੂੰ ਹਸਪਤਾਲ 'ਚ ਕਰਵਾਇਆ ਭਰਤੀ, ਪਿਸਤੌਲ-ਗ੍ਰੇਨੇਡ ਬਰਾਮਦ
MP ਸੁਖਜਿੰਦਰ ਸਿੰਘ ਰੰਧਾਵਾ ਨੇ 12 ਗੈਂਗਸਟਰਾਂ ਦੇ ਦਿੱਤੇ ਨਾਮ-ਪਤੇ, ਬੋਲੇ- 'ਹੁਣ ਕਰੋ ਕਾਰਵਾਈ; ਭਗਵੰਤ ਮਾਨ ਨੂੰ ਦੱਸਿਆ ਡਿਜਾਸਟਰ CM, DGP ਨੂੰ ਵੀ ਘੇਰਿਆ'
MP ਸੁਖਜਿੰਦਰ ਸਿੰਘ ਰੰਧਾਵਾ ਨੇ 12 ਗੈਂਗਸਟਰਾਂ ਦੇ ਦਿੱਤੇ ਨਾਮ-ਪਤੇ, ਬੋਲੇ- 'ਹੁਣ ਕਰੋ ਕਾਰਵਾਈ; ਭਗਵੰਤ ਮਾਨ ਨੂੰ ਦੱਸਿਆ ਡਿਜਾਸਟਰ CM, DGP ਨੂੰ ਵੀ ਘੇਰਿਆ'
Ludhiana News: ਸਿਮਰਨਜੀਤ ਬੈਂਸ ਦਾ ਟੋਲ ਪਲਾਜ਼ਾ 'ਤੇ ਪਿਆ ਪੰਗਾ, ਸਖ਼ਤ ਵਿਰੋਧ ਦੀ ਦਿੱਤੀ ਚੇਤਾਵਨੀ; ਜਾਣੋ ਕਿਉਂ ਭੱਖਿਆ ਵਿਵਾਦ?
ਸਿਮਰਨਜੀਤ ਬੈਂਸ ਦਾ ਟੋਲ ਪਲਾਜ਼ਾ 'ਤੇ ਪਿਆ ਪੰਗਾ, ਸਖ਼ਤ ਵਿਰੋਧ ਦੀ ਦਿੱਤੀ ਚੇਤਾਵਨੀ; ਜਾਣੋ ਕਿਉਂ ਭੱਖਿਆ ਵਿਵਾਦ?
Virat Kohli: ਕੀ ਵਿਰਾਟ ਕੋਹਲੀ ਟੈਸਟ ਕ੍ਰਿਕਟ 'ਚ ਕਰਨਗੇ ਵਾਪਸੀ? ਦੱਖਣੀ ਅਫਰੀਕਾ ਵਿਰੁੱਧ ਸੈਂਕੜਾ ਲਗਾਉਣ ਤੋਂ ਬਾਅਦ ਦਿੱਤਾ ਵੱਡਾ ਬਿਆਨ
ਕੀ ਵਿਰਾਟ ਕੋਹਲੀ ਟੈਸਟ ਕ੍ਰਿਕਟ 'ਚ ਕਰਨਗੇ ਵਾਪਸੀ? ਦੱਖਣੀ ਅਫਰੀਕਾ ਵਿਰੁੱਧ ਸੈਂਕੜਾ ਲਗਾਉਣ ਤੋਂ ਬਾਅਦ ਦਿੱਤਾ ਵੱਡਾ ਬਿਆਨ
Advertisement

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਦਾਸਪੁਰ 'ਚ ਗ੍ਰਨੇਡ ਹਮਲੇ ਦੇ ਦੋਸ਼ੀ ਪੁਲਿਸ ਮੁਕਾਬਲੇ 'ਚ ਜ਼ਖਮੀ! ਦੋਵੇਂ ਬਦਮਾਸ਼ਾਂ ਨੂੰ ਹਸਪਤਾਲ 'ਚ ਕਰਵਾਇਆ ਭਰਤੀ, ਪਿਸਤੌਲ-ਗ੍ਰੇਨੇਡ ਬਰਾਮਦ
ਗੁਰਦਾਸਪੁਰ 'ਚ ਗ੍ਰਨੇਡ ਹਮਲੇ ਦੇ ਦੋਸ਼ੀ ਪੁਲਿਸ ਮੁਕਾਬਲੇ 'ਚ ਜ਼ਖਮੀ! ਦੋਵੇਂ ਬਦਮਾਸ਼ਾਂ ਨੂੰ ਹਸਪਤਾਲ 'ਚ ਕਰਵਾਇਆ ਭਰਤੀ, ਪਿਸਤੌਲ-ਗ੍ਰੇਨੇਡ ਬਰਾਮਦ
MP ਸੁਖਜਿੰਦਰ ਸਿੰਘ ਰੰਧਾਵਾ ਨੇ 12 ਗੈਂਗਸਟਰਾਂ ਦੇ ਦਿੱਤੇ ਨਾਮ-ਪਤੇ, ਬੋਲੇ- 'ਹੁਣ ਕਰੋ ਕਾਰਵਾਈ; ਭਗਵੰਤ ਮਾਨ ਨੂੰ ਦੱਸਿਆ ਡਿਜਾਸਟਰ CM, DGP ਨੂੰ ਵੀ ਘੇਰਿਆ'
MP ਸੁਖਜਿੰਦਰ ਸਿੰਘ ਰੰਧਾਵਾ ਨੇ 12 ਗੈਂਗਸਟਰਾਂ ਦੇ ਦਿੱਤੇ ਨਾਮ-ਪਤੇ, ਬੋਲੇ- 'ਹੁਣ ਕਰੋ ਕਾਰਵਾਈ; ਭਗਵੰਤ ਮਾਨ ਨੂੰ ਦੱਸਿਆ ਡਿਜਾਸਟਰ CM, DGP ਨੂੰ ਵੀ ਘੇਰਿਆ'
Ludhiana News: ਸਿਮਰਨਜੀਤ ਬੈਂਸ ਦਾ ਟੋਲ ਪਲਾਜ਼ਾ 'ਤੇ ਪਿਆ ਪੰਗਾ, ਸਖ਼ਤ ਵਿਰੋਧ ਦੀ ਦਿੱਤੀ ਚੇਤਾਵਨੀ; ਜਾਣੋ ਕਿਉਂ ਭੱਖਿਆ ਵਿਵਾਦ?
ਸਿਮਰਨਜੀਤ ਬੈਂਸ ਦਾ ਟੋਲ ਪਲਾਜ਼ਾ 'ਤੇ ਪਿਆ ਪੰਗਾ, ਸਖ਼ਤ ਵਿਰੋਧ ਦੀ ਦਿੱਤੀ ਚੇਤਾਵਨੀ; ਜਾਣੋ ਕਿਉਂ ਭੱਖਿਆ ਵਿਵਾਦ?
Virat Kohli: ਕੀ ਵਿਰਾਟ ਕੋਹਲੀ ਟੈਸਟ ਕ੍ਰਿਕਟ 'ਚ ਕਰਨਗੇ ਵਾਪਸੀ? ਦੱਖਣੀ ਅਫਰੀਕਾ ਵਿਰੁੱਧ ਸੈਂਕੜਾ ਲਗਾਉਣ ਤੋਂ ਬਾਅਦ ਦਿੱਤਾ ਵੱਡਾ ਬਿਆਨ
ਕੀ ਵਿਰਾਟ ਕੋਹਲੀ ਟੈਸਟ ਕ੍ਰਿਕਟ 'ਚ ਕਰਨਗੇ ਵਾਪਸੀ? ਦੱਖਣੀ ਅਫਰੀਕਾ ਵਿਰੁੱਧ ਸੈਂਕੜਾ ਲਗਾਉਣ ਤੋਂ ਬਾਅਦ ਦਿੱਤਾ ਵੱਡਾ ਬਿਆਨ
Public Holiday: ਪੰਜਾਬ 'ਚ ਜਨਤਕ ਛੁੱਟੀਆਂ ਦਾ ਐਲਾਨ! ਨੋਟੀਫਿਕੇਸ਼ਨ ਜਾਰੀ; ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...?
Public Holiday: ਪੰਜਾਬ 'ਚ ਜਨਤਕ ਛੁੱਟੀਆਂ ਦਾ ਐਲਾਨ! ਨੋਟੀਫਿਕੇਸ਼ਨ ਜਾਰੀ; ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...?
ਕਿਤੇ ਤੁਹਾਡੇ ਫ਼ੋਨ 'ਚ DigiLocker ਐਪ ਫੇਕ ਤਾਂ ਨਹੀਂ? ਸਰਕਾਰ ਨੇ ਜਾਰੀ ਕੀਤੀ ਮਹੱਤਵਪੂਰਣ ਚੇਤਾਵਨੀ, ਫਟਾਫਟ ਕਰੋ ਚੈੱਕ
ਕਿਤੇ ਤੁਹਾਡੇ ਫ਼ੋਨ 'ਚ DigiLocker ਐਪ ਫੇਕ ਤਾਂ ਨਹੀਂ? ਸਰਕਾਰ ਨੇ ਜਾਰੀ ਕੀਤੀ ਮਹੱਤਵਪੂਰਣ ਚੇਤਾਵਨੀ, ਫਟਾਫਟ ਕਰੋ ਚੈੱਕ
ਸਵੇਰੇ-ਸਵੇਰੇ ਖ਼ੁਸ਼ਖ਼ਬਰੀ! ਸਸਤਾ ਹੋਇਆ LPG ਸਿਲੰਡਰ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਘਟੇ ਦਾਮ
ਸਵੇਰੇ-ਸਵੇਰੇ ਖ਼ੁਸ਼ਖ਼ਬਰੀ! ਸਸਤਾ ਹੋਇਆ LPG ਸਿਲੰਡਰ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਘਟੇ ਦਾਮ
Punjab Weather Today: ਪੰਜਾਬ 'ਚ ਸ਼ੀਤ ਲਹਿਰ ਦਾ ਅਲਰਟ; ਕਈ ਜ਼ਿਲ੍ਹਿਆਂ 'ਚ ਰਾਤ ਦਾ ਤਾਪਮਾਨ ਸ਼ਿਮਲੇ ਤੋਂ ਵੀ ਘੱਟ, ਫਰੀਦਕੋਟ ਸਭ ਤੋਂ ਠੰਡਾ
Punjab Weather Today: ਪੰਜਾਬ 'ਚ ਸ਼ੀਤ ਲਹਿਰ ਦਾ ਅਲਰਟ; ਕਈ ਜ਼ਿਲ੍ਹਿਆਂ 'ਚ ਰਾਤ ਦਾ ਤਾਪਮਾਨ ਸ਼ਿਮਲੇ ਤੋਂ ਵੀ ਘੱਟ, ਫਰੀਦਕੋਟ ਸਭ ਤੋਂ ਠੰਡਾ
Embed widget