Giani Kuldeep Singh Gargaj: ਜਥੇਦਾਰ ਬਣਦਿਆਂ ਹੀ ਗਿਆਨ ਗੜਗੱਜ ਦਾ ਕੌਮ ਦੇ ਨਾਂ ਪਹਿਲਾ ਸੰਦੇਸ਼, ਨੌਜਵਾਨਾਂ ਨੂੰ ਕੀਤੀ ਅਪੀਲ
Giani Kuldeep Singh Gargaj: ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਮੰਗਲਵਾਰ ਨੂੰ ਸਿੱਖ ਕੌਮ ਦੇ ਨਾਂ ਪਹਿਲਾਂ ਸੰਦੇਸ਼ ਜਾਰੀ ਕੀਤਾ ਹੈ।

Giani Kuldeep Singh Gargaj: ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਮੰਗਲਵਾਰ ਨੂੰ ਸਿੱਖ ਕੌਮ ਦੇ ਨਾਂ ਪਹਿਲਾਂ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਨੇ ਪਹਿਲੇ ਸੰਦੇਸ਼ ਵਿੱਚ ਹੀ ਨੂੰ ਅਪੀਲ ਕੀਤੀ ਹੈ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲੇ ਮਹੱਲੇ ਦੇ ਤਿਉਹਾਰ ਮੌਕੇ ਹੁੱਲੜਬਾਜ਼ੀ ਨਾ ਕੀਤੀ ਜਾਵੇ ਤੇ ਮੇਲੇ ਸਮੇਂ ਨਤਮਸਤਕ ਹੋਣ ਵਾਸਤੇ ਆਉਣ ਵਾਲੀ ਸਮੁੱਚੀ ਨੌਜਵਾਨ ਪੀੜ੍ਹੀ ਦਸਤਾਰਾਂ ਸਜਾ ਕੇ ਆਵੇ।
ਅੱਜ ਆਪਣਾ ਪਹਿਲਾ ਸੰਦੇਸ਼ ਜਾਰੀ ਕਰਦਿਆਂ ਉਨ੍ਹਾਂ ਵੀਡੀਓ ਸੁਨੇਹੇ ਰਾਹੀ ਸਿੱਖ ਕੌਮ ਨੂੰ ਕਿਹਾ ਕਿ ਸਿੱਖ ਕੌਮ ਕਈ ਕੌਮੀ ਤਿਉਹਾਰ ਮਨਾਉਂਦੀ ਹੈ ਤੇ ਇਨ੍ਹਾਂ ਵਿੱਚੋਂ ਹੀ ਇੱਕ ਹੋਲੇ ਮਹੱਲੇ ਦਾ ਤਿਉਹਾਰ ਹੈ। ਇਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਵਾਪਰੀਆਂ ਕੁਝ ਘਟਨਾਵਾਂ ਨੇ ਸਾਨੂੰ ਸਾਰਿਆਂ ਨੂੰ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਆਉਣ ਵਾਲਾ ਕੋਈ ਵੀ ਨੌਜਵਾਨ ਜਾਂ ਕੋਈ ਵੀ ਵਿਅਕਤੀ ਹੁੱਲੜਬਾਜ਼ੀ ਨਾ ਕਰੇ। ਇਸ ਨਾਲ ਅਜਿਹੇ ਕੌਮੀ ਤਿਉਹਾਰਾਂ ਦੀ ਮਾਣ-ਮਰਿਆਦਾ ਨੂੰ ਢਾਹ ਲੱਗਦੀ ਹੈ ਇਸ ਲਈ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਇਸ ਮੌਕੇ ਸਮੁੱਚਾ ਖਾਲਸਾ ਪੰਥ ਇਕੱਠਾ ਹੋ ਰਿਹਾ ਹੈ ਤੇ ਅਸੀਂ ਸਾਰੇ ਇਸੇ ਖਾਲਸਾ ਪਰਿਵਾਰ ਦਾ ਹਿੱਸਾ ਹਾਂ। ਇਸ ਲਈ ਖਾਲਸਾ ਪਰਿਵਾਰ ਦੇ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਆਉਣ ਵਾਲਾ ਹਰ ਇੱਕ ਨੌਜਵਾਨ ਭਾਵੇਂ ਉਸ ਨੇ ਕੇਸ ਨਹੀਂ ਰੱਖੇ ਹੋਏ ਹਨ, ਉਹ ਦਸਤਾਰ ਸਜਾ ਕੇ ਆਵੇ ਅਤੇ ਇਸ ਸਮਾਗਮ ਤੋਂ ਗੁਰਸਿੱਖੀ ਦੀ ਸੇਧ ਲੈ ਕੇ ਜਾਵੇ।
ਦੱਸ ਦਈਏ ਕਿ ਸਿੱਖ ਜਥੇਬੰਦੀਆਂ ਤੇ ਨਿਹੰਗ ਸਿੰਘ ਸੰਗਠਨਾਂ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਕੀਤਾ ਜਾ ਰਿਹਾ ਹੈ। ਅਜਿਹੇ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਤਣਾਅ ਦਾ ਵੀ ਖਦਸ਼ਾ ਹੈ। ਇਸ ਲਈ ਸਖਤ ਸੁਰੱਖਿਆ ਇੰਤਜ਼ਾਮ ਵੀ ਕੀਤੇ ਗਏ ਹਨ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਸੰਗਤਾਂ ਤੇ ਖਾਸਕਰ ਨੌਜਵਾਨਾਂ ਨੂੰ ਹੁੱਲੜਬਾਜ਼ੀ ਨਾ ਕਰਨ ਦੀ ਅਪੀਲ ਕੀਤੀ ਹੈ।






















