ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਵੱਲੋਂ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਗਿਆਨੀ ਮਾਨ ਸਿੰਘ ਕਈ ਦਿਨਾਂ ਦੀ ਛੁੱਟੀ ‘ਤੇ ਸਨ।


ਸੂਤਰਾਂ ਮੁਤਾਬਕ ਉਨ੍ਹਾਂ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਭੇਜੇ ਅਸਤੀਫ਼ੇ ਦਾ ਕਾਰਨ ਸਿਹਤ ਠੀਕ ਨਾ ਹੋਣਾ ਦੱਸਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ।