Vaisakhi 2023: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਰਕਾਰ ਉਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਹੈ ਕਿ ਇਨ੍ਹਾਂ ਦਿਹਾੜਿਆਂ 'ਤੇ ਸਰਕਾਰ ਵੱਲੋਂ ਸਖ਼ਤੀ ਕੀਤੀ ਹੋਈ ਹੈ। ਵੱਡੇ ਅਸਥਾਨ ਜਿਵੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਸੁਰੱਖਿਆ ਮੁਲਾਜ਼ਮਾਂ ਦੀ ਬਹੁਤ ਜਿਆਦਾ ਨਫ਼ਰੀ ਲਾਈ ਗਈ ਹੈ।


ਉਨ੍ਹਾਂ ਕਿਹਾ ਕਿ ਸੰਗਤ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਖਾਸ ਕਰਕੇ ਦਸਤਾਰਧਾਰੀ ਨੌਜਵਾਨਾਂ ਨੂੰ ਰੋਕਿਆ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਤਖ਼ਤ ਸਾਹਿਬਾਨ ਨੂੰ ਆਉਣ ਵਾਲੇ ਰਸਤਿਆਂ ਤੇ ਨਾਕੇਬੰਦੀ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਅਸੀਂ ਵੱਡਾ ਇਤਰਾਜ ਜਤਾ ਚੁੱਕੇ ਹਾਂ।



ਪੰਜਾਬ ਨੂੰ ਗੜਬੜੀ ਵਾਲ਼ਾ ਸੂਬਾ ਬਣਾਇਆ ਜਾ ਰਿਹਾ 



ਉਧਰ, ਖਾਲਸਾ ਸਾਜਣਾ ਦਿਵਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿਹਾ ਕਿ ਅੱਜ ਸਿੰਘਾਂ ਵਰਗੀ ਸਮਰਪਿਤ ਭਾਵਨਾ ਕਿਸੇ ਵਿੱਚ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਖਾਲਸਾ ਸਾਜਣਾ ਦਿਵਸ ਸਿੱਖ ਧਰਮ ਦਾ ਪਾਵਨ ਦਿਵਸ ਹੈ। ਮੈਂ ਸਾਰੀ ਦੁਨੀਆਂ ਵਿੱਚ ਵਸਦੇ ਸਿੱਖਾਂ ਨੂੰ ਇਸ ਦਿਹਾੜੇ ਦੀ ਵਧਾਈ ਦਿੰਦਾ ਹਾਂ। 


ਜਥੇਦਾਰ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਬਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁਝ ਨਹੀਂ ਹੋਇਆ। ਸਰਕਾਰ ਨਾਲ ਕੋਈ ਫ਼ਸਾਦ ਨਹੀਂ ਹੋਇਆ ਪਰ ਫਿਰ ਵੀ ਪੰਜਾਬ ਨੂੰ ਗੜਬੜੀ ਵਾਲ਼ਾ ਸੂਬਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸ ਸੂਬੇ ਦੇ ਹਾਲਾਤ ਖਰਾਬ ਹੋ ਜਾਂਦੇ ਹਨ ਜਿੱਥੇ ਦੰਗੇ ਹੋਣ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ