Giani Raghbir Singh: ਟਰੂਡੋ ਦੇ ਬਿਆਨ ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ,ਬੋਲੇ-'ਭਾਰਤ ਸਰਕਾਰ ਨੂੰ ਕੈਨੇਡਾ ਦੇ ਇਲਜ਼ਾਮਾਂ ’ਤੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ'
India Canada news: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ- 'ਭਾਰਤ ਸਰਕਾਰ ਨੂੰ ਕੈਨੇਡਾ ਦੇ ਇਲਜ਼ਾਮਾਂ ’ਤੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ'
India Canada news: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨ ਸਮਰਥਕ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ‘ਭਾਰਤ ਸਰਕਾਰ ਦੇ ਏਜੰਟਾਂ’ ਦੀ ਸ਼ਮੂਲੀਅਤ ਦੇ ਦੋਸ਼ ਲਾਏ ਜਾਣ ਤੋਂ ਬਾਅਦ ਦੋਵਾਂ ਮੁਲਕਾਂ ਵਿਚਾਲੇ ਤਣਾਅ ਵਧ ਗਿਆ ਹੈ। ਇਸ ਦੇ ਨਾਲ ਹੀ ਭਾਰਤੀ ਡਿਪਲੋਮੈਟ ਨੂੰ ਵੀ ਬਰਖ਼ਾਸਤ ਕਰ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬਿਆਨ ਜਾਰੀ ਕਰ ਕਿਹਾ ਕਿ ਕੈਨੇਡਾ ਦੀ ਧਰਤੀ ਤੋਂ ਬਹੁਤ ਹੀ ਸਨਸਨੀਖੇਜ ਖ਼ਬਰ ਸਾਹਮਣੇ ਆਈ ਹੈ, ਜਿਸ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਪਾਰਲੀਮੈਂਟ ਵਿਚ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਇਲਾਜ਼ਮ ਸ਼ਰੇਆਮ ਭਾਰਤੀ ਏਜੰਸੀਆਂ 'ਤੇ ਲਗਾਉਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ। ਇਸ ਖ਼ਬਰ ਨੇ ਸਮੁੱਚੇ ਸੰਸਾਰ ਵਿਚ ਵੱਸਦੇ ਸਿੱਖਾਂ ਦੇ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ। ਸਿੱਖਾਂ ਨੂੰ ਫੇਰ ਤੋਂ ਸਾਕਾ ਨਿਲਾਧਾਰਾ, 1984 ਸਿੱਖ ਨਸਲਕੁਸ਼ੀ ਤੇ ਪੰਜਾਬ ਵਿੱਚ ਸ਼ਰੇਆਮ ਸਿੱਖ ਨੌਜਵਾਨਾਂ ਦੇ ਹੋਏ ਕਤਲੇਆਮ ਦੀ ਯਾਦ ਆਈ ਹੈ। ਜੇਕਰ ਭਾਰਤ ਦੀਆਂ ਏਜੰਸੀਆਂ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਸ਼ਾਮਲ ਹਨ ਤਾਂ ਬਹੁਤ ਹੀ ਮੰਦਭਾਗਾ ਹੈ।
ਉਨ੍ਹਾਂ ਨੇ ਅੱਗੇ ਕਿਹਾ ਹੈ- 'ਕੈਨੇਡਾ ਸਰਕਾਰ ਦੇ ਪ੍ਰਧਾਨ ਮੰਤਰੀ ਵੱਲੋਂ ਆਪਣੀ ਪਾਰਲੀਮੈਂਟ ਵਿਚ ਭਾਰਤ ਸਰਕਾਰ ਉੱਪਰ ਸ਼ਰੇਆਮ ਲਗਾਏ ਗਏ ਇਲਜ਼ਾਮ ਬਾਬਤ ਭਾਰਤ ਸਰਕਾਰ ਆਪਣੀ ਸਥਿਤੀ ਸਪੱਸ਼ਟ ਕਰੇ ਅਤੇ ਸਮੁੱਚੇ ਸੰਸਾਰ ਵਿੱਚ ਵੱਸਦੇ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਵੇ'।
ਹੋਰ ਪੜ੍ਹੋ : ਨਿੱਝਰ ਕਤਲ ਮਾਮਲੇ ’ਤੇ ਸੁਖਬੀਰ ਬਾਦਲ ਤੇ ਕੈਪਟਨ ਦਾ ਵੱਡਾ ਦਾਅਵਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ