ਪੜਚੋਲ ਕਰੋ
ਗਿਆਨੀ ਰਜਿੰਦਰ ਸਿੰਘ ਬਣੇ ਨਵੇਂ ਜਥੇਦਾਰ
ਚੰਡੀਗੜ੍ਹ: ਵਿਵਾਦਾਂ 'ਚ ਘਿਰੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਛੁੱਟੀ ਹੋਣ ਮਗਰੋਂ ਗਿਆਨੀ ਰਜਿੰਦਰ ਸਿੰਘ ਨੂੰ ਸੇਵਾਵਾਂ ਸੌਂਪ ਦਿੱਤੀਆਂ ਗਈਆਂ ਹਨ। ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੀ ਮੀਟਿੰਗ ਤੋਂ ਬਾਅਦ ਅਵਤਾਰ ਸਿੰਘ ਹਿੱਤ ਤੇ ਸੁਰਿੰਦਰ ਸਿੰਘ ਰਾਮੂਵਾਲੀਆ ਵੱਲੋਂ ਗਿਆਨੀ ਰਜਿੰਦਰ ਸਿੰਘ ਨੂੰ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧ ਨਿਭਾਉਣ ਦੀ ਸੇਵਾ ਸੌਂਪ ਦਿੱਤੀ।
ਇਸ ਤੋਂ ਪਹਿਲਾਂ ਮੀਟਿੰਗ ਵਿੱਚ ਗਿਆਨੀ ਇਕਬਾਲ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ। ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ। ਯਾਦ ਰਹੇ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਪਰ ਕੁਝ ਸਮੇਂ ਮਗਰੋਂ ਹੀ ਉਨ੍ਹਾਂ ਮੁੜ ਸੇਵਾ ਸਾਂਭ ਲਈ ਸੀ। ਇਸ ਮਗਰੋਂ ਸਥਿਤੀ ਭੰਬਲਭੂਸੇ ਵਾਲੀ ਬਣ ਗਈ ਸੀ।
ਗਿਆਨੀ ਇਕਬਾਲ ਸਿੰਘ ਕਈ ਵਿਵਾਦਾਂ ਵਿੱਚ ਘਿਰੇ ਹੋਏ ਸੀ। ਉਨ੍ਹਾਂ ਉਪਰ ਦੋ ਵਿਆਹ ਕਰਵਾਉਣ, ਦੂਜੀ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਉਨ੍ਹਾਂ ਦੇ ਬੇਟੇ ਵੱਲੋਂ ਸ਼ਰੇਆਮ ਸਿਗਰਟਨੋਸ਼ੀ ਕਰਨ ਦੇ ਇਲਜ਼ਾਮ ਸਨ। ਉਨ੍ਹਾਂ ਦੀਆਂ ਕਈ ਸ਼ਿਕਾਇਤਾਂ ਸ਼੍ਰੀ ਅਕਾਲ ਤਖਤ ਸਾਹਿਬ ਕੋਲ ਪਹੁੰਚੀਆਂ ਸੀ। ਇਸ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਦੇਸ਼
ਪੰਜਾਬ
Advertisement