ਪੜਚੋਲ ਕਰੋ
(Source: ECI/ABP News)
ਹੁਣ ਗਿਆਨੀ ਸੁਲਤਾਨ ਸਿੰਘ ਹੋਣਗੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ
ਗਿਆਨੀ ਹਰਪ੍ਰੀਤ ਸਿੰਘ (Jathedar Harpreet Singh) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ (Jathedar Sri Akal Takht Sahib) ਦੇ ਅਹੁਦੇ ਤੋਂ ਹਟਾ ਦਿੱਤਾ ਹੈ ਤੇ ਹੁਣ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ।
![ਹੁਣ ਗਿਆਨੀ ਸੁਲਤਾਨ ਸਿੰਘ ਹੋਣਗੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ Giani Sultan Singh will be the new Jathedar of Takht Sri Kesgarh Sahib ਹੁਣ ਗਿਆਨੀ ਸੁਲਤਾਨ ਸਿੰਘ ਹੋਣਗੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ](https://feeds.abplive.com/onecms/images/uploaded-images/2023/06/16/e3e98013c6e544c6541a981c1ffb54ed1686897254187345_original.jpg?impolicy=abp_cdn&imwidth=1200&height=675)
Giani Sultan Singh
ਸ਼ੰਕਰ ਦਾਸ ਦੀ ਰਿਪੋਰਟ
Punjab News: ਗਿਆਨੀ ਹਰਪ੍ਰੀਤ ਸਿੰਘ (Jathedar Harpreet Singh) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ (Jathedar Sri Akal Takht Sahib) ਦੇ ਅਹੁਦੇ ਤੋਂ ਹਟਾ ਦਿੱਤਾ ਹੈ ਤੇ ਹੁਣ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਗਿਆਨੀ ਰਘਬੀਰ ਸਿੰਘ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ ਪਰ ਹੁਣ ਗਿਆਨੀ ਸੁਲਤਾਨ ਸਿੰਘ ਨੂੰ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ।
ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਨਵ -ਨਿਯੁਕਤ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਲੰਮਾ ਸਮਾਂ ਬਤੌਰ ਅਰਦਾਸੀਏ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਵਾਂ ਨਿਭਾਈ ਤੇ ਕੁਝ ਸਮਾਂ ਪਹਿਲਾਂ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਨਿਯੁਕਤ ਹੋਏ ਸਨ। ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਨ ਅਤੇ ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਸੰਭਾਲ ਰਹੇ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ।
ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀਆਂ ਇਛਾਵਾਂ ਅਨੁਸਾਰ ਇਹ ਫ਼ੈਸਲਾ ਲਿਆ ਹੈ ਅਤੇ ਹੁਣ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾਉਂਦੇ ਰਹਿਣਗੇ।ਗਿਆਨੀ ਹਰਪ੍ਰੀਤ ਸਿੰਘ 4 ਸਾਲ 8 ਮਹੀਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਚੱਲ ਰਹੀ ਸੀ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਤੇਜ਼ ਹੋ ਗਈ ਸੀ। ਕੁਝ ਸ਼੍ਰੋਮਣੀ ਅਕਾਲੀ ਦੇ ਆਗੂਆਂ ਵੱਲੋਂ ਵੀ ਇਸ ਨੂੰ ਲੈ ਕੇ ਸਵਾਲ ਚੁੱਕੇ ਗਏ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਸਾਥੀ ਪੰਜਾਬ ਵਾਪਸ ਆਉਣਗੇ ਜਾਂ ਨਹੀਂ, ਹਾਈਕੋਰਟ 'ਚ ਸੁਣਵਾਈ, ਪ੍ਰਧਾਨ ਮੰਤਰੀ ਬਾਜੇਕੇ ਦਾ ਵੀ ਮਾਮਲਾ
ਇਹ ਵੀ ਪੜ੍ਹੋ : ਮੂਸੇਵਾਲਾ ਦੇ ਕਾਤਲ ਲਿਆਉਣੇ ਪੈਣਗੇ ਸਾਹਮਣੇ, ਅਦਾਲਤ ਦਾ ਸਖ਼ਤ ਹੁਕਮ, ਜੇਲ੍ਹ ਪ੍ਰਸ਼ਾਸਨ ਨੂੰ ਪੈਣਗੀਆਂ ਭਾਜੜਾਂ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਆਈਪੀਐਲ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)