(Source: ECI/ABP News)
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
ਗਿੱਦੜਬਾਹਾ ਜ਼ਿਮਨੀ ਚੋਣ ਜੋ ਕਿ ਹੌਟ ਸੀਟ ਬਣੀ ਹੋਈ ਹੈ। ਹਰ ਪਾਰਟੀ ਇਸ ਸੀਟ ਉੱਤੇ ਜਿੱਤ ਦਾ ਦਾਅਵਾ ਠੋਕਣਾ ਚਾਹੁੰਦੀ ਹੈ। ਇਸ ਸਮੇਂ ਗਿੱਦੜਬਾਹਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।
![Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ Gidderbaha seat: EC notice to Raja Warring and Manpreet Badal! Answer sought within 24 hours, know reason Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ](https://feeds.abplive.com/onecms/images/uploaded-images/2024/11/12/ef36a3302278d921deb44b27feb0df8f1731404932130700_original.jpg?impolicy=abp_cdn&imwidth=1200&height=675)
Punjab News: ਗਿੱਦੜਬਾਹਾ ਜ਼ਿਮਨੀ ਚੋਣ ਜੋ ਕਿ ਹੌਟ ਸੀਟ ਬਣੀ ਹੋਈ ਹੈ। ਹਰ ਪਾਰਟੀ ਇਸ ਸੀਟ ਉੱਤੇ ਜਿੱਤ ਦਾ ਦਾਅਵਾ ਠੋਕਣਾ ਚਾਹੁੰਦੀ ਹੈ। ਇਸ ਸਮੇਂ ਗਿੱਦੜਬਾਹਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਚੋਣ ਕਮਿਸ਼ਨ ਵੱਲੋਂ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦੋਹਾਂ ਆਗੂਆਂ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮ ਲੱਗੇ ਹਨ। ਦੋਹਾਂ ਆਗੂਆਂ ਤੋਂ 24 ਘੰਟਿਆਂ ਵਿੱਚ ਜਵਾਬ ਮੰਗਿਆ ਗਿਆ ਹੈ।
ਮਨਪ੍ਰੀਤ ਬਾਦਲ ਦੀ ਇੱਕ ਵੀਡੀਓ ਸਾਹਮਣੇ ਆਈ ਸੀ ਜਿਸ ਵਿੱਚ ਉਹ ਸਰਕਾਰੀ ਨੌਕਰੀਆਂ ਦਿਵਾਉਣ ਦਾ ਵਾਅਦਾ ਕਰ ਰਹੇ ਸਨ। ਜਿਸ ਤੋਂ ਬਾਅਦ ਇਲੈਕਸ਼ਨ ਕਮਿਸ਼ਨ ਵੱਲੋਂ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।
ਪੰਜਾਬ ਦੇ ਮੁੱਖ ਚੋਣ ਅਫਸਰ ਸੀਬੀਨ ਸੀ (Chief Electoral Officer of Punjab Sibin C) ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 24 ਘੰਟੇ ਦੇ ਅੰਦਰ ਮਨਪ੍ਰੀਤ ਬਾਦਲ (Manpreet Badal) ਅਤੇ ਰਾਜਾ ਵੜਿੰਗ (Raja Warring) ਨੂੰ ਜਵਾਬ ਦੇਣਾ ਪਵੇਗਾ। ਜਵਾਬ ਨਾ ਦੇਣ ਅਤੇ ਜਵਾਬ ਤੋਂ ਸੰਤੁਸ਼ਟ ਨਾ ਹੋਣ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਅਤੇ ਰਾਜਾ ਵੜਿੰਗ ਨੇ ਚੋਣ ਜਾਬਤੇ ਦੀ ਉਲੰਘਣਾ ਕੀਤੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)