Punjab News: ਗਿਰਦਾਵਰੀ ਵਿੱਚ ਨਹੀਂ ਹੋਵੇਗੀ ਧਾਂਦਲੀ ! ਮੰਤਰੀ ਨੇ ਜਾਰੀ ਕੀਤਾ ਹੈਲਪਲਾਇਨ ਨੰਬਰ
ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹਰੇਕ ਪ੍ਰਭਾਵਿਤ ਕਿਸਾਨ ਨੂੰ ਬਣਦਾ ਮੁਆਵਜ਼ਾ ਮਿਲੇ ਪਰ ਜੇਕਰ ਗਿਰਦਾਵਰੀ ਮੌਕੇ ਕਿਸੇ ਵੀ ਕਿਸਾਨ ਨਾਲ ਕੋਈ ਬੇਇਨਸਾਫ਼ੀ ਜਾਂ ਧੱਕਾ ਹੁੰਦਾ ਹੈ ਤਾਂ ਉਹ ਕਿਸਾਨ 9309388088 ਨੰਬਰ 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
Punjab News: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖੁਦ ਖੇਤਾਂ ਵਿਚ ਜਾ ਕੇ ਗਿਰਦਾਵਰੀ ਦੀ ਦੇਖ ਰੇਖ ਕਰ ਰਹੇ ਹਨ। ਪਿਛਲੇ ਦਿਨੀਂ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਲਈ ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕਰ ਚੁੱਕੇ ਹਨ ਪਰ ਕਿਸੇ ਕਿਸਾਨ ਨਾਲ ਗਿਰਦਾਵਰੀ ਵਿੱਚ ਕੋਈ ਧੱਕਾ ਨਾ ਹੋਵੇ ਇਸ ਲਈ ਧਾਲੀਵਾਲ ਗਿਰਦਾਵਰੀ ਆਪਣੇ ਸਾਹਮਣੇ ਕਰਵਾ ਰਹੇ ਹਨ।
ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹਰੇਕ ਪ੍ਰਭਾਵਿਤ ਕਿਸਾਨ ਨੂੰ ਬਣਦਾ ਮੁਆਵਜ਼ਾ ਮਿਲੇ ਪਰ ਜੇਕਰ ਗਿਰਦਾਵਰੀ ਮੌਕੇ ਕਿਸੇ ਵੀ ਕਿਸਾਨ ਨਾਲ ਕੋਈ ਬੇਇਨਸਾਫ਼ੀ ਜਾਂ ਧੱਕਾ ਹੁੰਦਾ ਹੈ ਤਾਂ ਉਹ ਕਿਸਾਨ 9309388088 ਨੰਬਰ 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਨੰਬਰ ਉੱਤੇ ਵੱਟਸਐਪ ਜ਼ਰੀਏ ਸ਼ਿਕਾਇਤ ਕੀਤੀ ਜਾ ਸਕਦੀ ਹੈ।
ਖੇਤੀ ਮੰਤਰੀ ਨੇ ਦੱਸਿਆ ਕਿ ਇਸ ਨੰਬਰ ਉੱਤੇ ਦਰਜ ਕਰਵਾਈ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਵਿਸਾਖੀ ਉੱਤੇ ਕਿਸਾਨਾਂ ਨੂੰ ਖਰਾਬ ਫਸਲ ਦਾ ਮੁਆਵਜ਼ਾ ਦੇਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ