ਲੁਧਿਆਣਾ : ਲੁਧਿਆਣਾ ਦੇ ਉਪਕਾਰ ਨਗਰ ਦੇ ਵਿੱਚ ਇੱਕ ਕੋਠੀ ਅੰਦਰ ਕੰਮ ਕਰਨ ਵਾਲੀ ਲੜਕੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ 'ਤੇ ਮਾਮਲਾ ਦੱਬਣ ਦੇ ਇਲਜ਼ਾਮ ਲਗਾਏ ਹਨ। ਵੱਡੀ ਤਦਾਦ 'ਚ ਇਕੱਠੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਕੋਠੀ ਦੇ ਬਾਹਰ ਜੰਮ ਕੇ ਹੰਗਾਮਾ ਕੀਤਾ ਗਿਆ। 

 

ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਧੱਕਾ ਮੁੱਕੀ ਵੀ ਹੋਈ ਹੈ। ਇਲਾਕੇ ਵਿਚ ਮਾਹੌਲ ਤਣਾਪੂਰਨ ਹੁੰਦਿਆਂ ਦੇਖ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਘਰ ਦੇ ਅੰਦਰ ਜਾਣ ਦੀ ਜ਼ਿੱਦ 'ਤੇ ਅੜੇ ਹੋਏ ਹਨ ,ਜਦੋਂਕਿ ਪੁਲੀਸ ਅਫਸਰ ਮੌਕੇ 'ਤੇ ਉਨ੍ਹਾਂ ਨੂੰ ਸਮਝਾ ਰਹੇ ਹਨ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਮਾਰ ਕੇ ਜਾਣਬੁੱਝ ਕੇ ਫਾਹੇ ਟੰਗ ਦਿੱਤਾ ਗਿਆ ਤਾਂ ਕਿ ਉਹ ਖੁਦਕੁਸ਼ੀ ਲੱਗੇ। 

ਪੀੜਤ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਬੇਟੀ ਪਿਛਲੇ ਤਿੰਨ ਸਾਲ ਤੋਂ ਇਸ ਕੋਠੀ ਵਿੱਚ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਮਾਰ ਕੇ ਫਾਹੇ ਟੰਗ ਦਿੱਤਾ ਗਿਆ। ਉਧਰ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ ਨੇ ਤਾਂ ਜੋ ਮਾਹੌਲ ਸ਼ਾਂਤ ਕਰਵਾਇਆ ਜਾ ਸਕੇ। 

 

ਏਸੀਪੀ ਹਰੀਸ਼ ਬਹਿਲ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਖੁਦਕੁਸ਼ੀ ਦਾ ਮਾਮਲਾ ਲੱਗ ਰਿਹਾ ਹੈ ਪਰ ਇਸਦੇ ਬਾਵਜੂਦ ਉਹ ਪੂਰੇ ਮਾਮਲੇ ਦੀ ਜਾਂਚ ਡੂੰਘਾਈ ਨਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਜਾਂਚ ਸ਼ੁਰੂ ਹੋਈ ਹੈ ਇਸ ਕਰਕੇ ਹਾਲੇ ਕੁਝ ਵੀ ਕਹਿਣਾ ਸਹੀ ਨਹੀਂ ਹੋਵੇਗਾ। 

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।