ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਦੀ ਫੈਕਟਰੀ 'ਚ ਕੰਮ ਕਰਨ ਵਾਲੀ ਇੱਕ ਲੜਕੀ ਨਾਲ ਲੰਚ ਟਾਈਮ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਗੈਂਗਰੇਪ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਥਾਣਾ ਮੋਤੀ ਨਗਰ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤ ਲੜਕੀ ਜ਼ੇਰੇ ਇਲਾਜ ਹੈ।



ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਭਗਤ ਸਿੰਘ ਕਾਲੋਨੀ ਵਿੱਚ ਰਹਿਣ ਵਾਲੀ 20 ਸਾਲਾ ਪੀੜਤ ਲੜਕੀ ਦੇ ਪਿਤਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਇਆ ਹੈ ਕਿ ਉਸ ਦੀ ਬੇਟੀ ਫੈਕਟਰੀ 'ਚ ਪੈਕਿੰਗ ਦਾ ਕੰਮ ਕਰਦੀ ਹੈ। ਬੀਤੀ 24 ਅਗਸਤ ਦੀ ਰਾਤ ਕਰੀਬ 8 ਵਜੇ ਉਸ ਦੀ ਲੜਕੀ ਘਰ ਆਈ, ਜਿਸ ਦੀ ਸਿਹਤ ਕਾਫ਼ੀ ਖਰਾਬ ਸੀ। ਪੁੱਛਣ 'ਤੇ ਉਸ ਨੇ ਦੱਸਿਆ ਕਿ ਫੈਕਟਰੀ 'ਚ ਲੰਚ ਟਾਈਮ ਫੈਕਟਰੀ 'ਚ ਹੀ ਕੰਮ ਕਰਦੇ ਸੰਜੇ ਸਿੰਘ ਤੇ ਕੁੰਵਰ ਬਹਾਦਰ ਸਿੰਘ ਨੇ ਉਸ ਨਾਲ ਗੈਂਗਰੇਪ ਕੀਤਾ ਹੈ।



ਪੁਲਿਸ ਨੇ ਦੋਵੇਂ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੀੜਤ ਲੜਕੀ ਅਤੇ ਉਸ ਦੇ ਪਰਿਵਾਰ ਦੀ ਮੰਗ ਹੈ ਕਿ ਉਨ੍ਹਾਂ ਇਨਸਾਫ ਦਵਾਇਆ ਜਾਵੇ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।