(Source: ECI/ABP News/ABP Majha)
PSEB 12th Result 2023: 12ਵੀਂ ਦੀ ਪ੍ਰੀਖਿਆ 'ਚ ਕੁੜੀਆਂ ਨੇ ਹਾਸਲ ਕੀਤਾ ਪਹਿਲਾ, ਦੂਜਾ ਤੇ ਤੀਜਾ ਸਥਾਨ, CM ਮਾਨ ਨੇ ਕੀਤਾ ਵੱਡਾ ਐਲਾਨ
ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੌਪਰਾਂ ਨੂੰ ਵਧਾਈ ਦਿੱਤੀ ਅਤੇ ਇੱਕ ਟਵੀਟ ਵਿੱਚ ਲਿਖਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਦੇ ਨਤੀਜੇ ਅੱਜ ਐਲਾਨੇ ਗਏ ਹਨ। ਸਾਰੇ ਬੱਚਿਆਂ ਨੂੰ ਮੇਰੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ।
Punjab News: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਬੁੱਧਵਾਰ ਨੂੰ 12ਵੀਂ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜਿਆਂ 'ਚ ਇਕ ਵਾਰ ਫਿਰ ਲੜਕੀਆਂ ਨੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਪਹਿਲਾ, ਦੂਜਾ ਅਤੇ ਤੀਜਾ ਦਰਜਾ ਪ੍ਰਾਪਤ ਕਰਨ ਵਾਲੀਆਂ ਤਿੰਨੋਂ ਲੜਕੀਆਂ ਹਨ। ਮਾਨਸਾ ਜ਼ਿਲ੍ਹੇ ਦੀ ਸੁਜਾਨ ਕੌਰ ਨੇ ਪਹਿਲਾ, ਬਠਿੰਡਾ ਦੀ ਸ਼੍ਰੇਆ ਸਿੰਗਲਾ ਨੇ ਦੂਜਾ ਅਤੇ ਲੁਧਿਆਣਾ ਦੀ ਨਵਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ।
ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੌਪਰਾਂ ਨੂੰ ਵਧਾਈ ਦਿੱਤੀ ਅਤੇ ਇੱਕ ਟਵੀਟ ਵਿੱਚ ਲਿਖਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਦੇ ਨਤੀਜੇ ਅੱਜ ਐਲਾਨੇ ਗਏ ਹਨ। ਸਾਰੇ ਬੱਚਿਆਂ ਨੂੰ ਮੇਰੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ। ਵਾਅਦੇ ਮੁਤਾਬਕ ਟਾਪਰਾਂ ਨੂੰ 51,000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜੇ ਅੱਜ ਐਲਾਨੇ ਗਏ..ਜਿਸ ਵਿੱਚ ਸਾਡੀਆਂ ਧੀਆਂ ਨੇ ਇੱਕ ਵਾਰ ਫ਼ਿਰ ਬਾਜ਼ੀ ਮਾਰੀ ਹੈ ਤੇ ਅੱਵਲ ਇੱਕ ਵਾਰ ਫ਼ਿਰ ਮਾਨਸਾ ਜ਼ਿਲ੍ਹਾ ਆਇਆ ਹੈ..
— Bhagwant Mann (@BhagwantMann) May 24, 2023
ਸਾਰੇ ਬੱਚਿਆਂ ਨੂੰ ਮੇਰੇ ਵੱਲੋਂ ਵਧਾਈ ਤੇ ਸ਼ੁਭਕਾਮਨਾਵਾਂ ..ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ... pic.twitter.com/CKfZxfDY70
ਸੁਜਾਨ ਕੌਰ ਨੇ ਪ੍ਰਾਪਤ ਕੀਤੇ 100 ਫੀਸਦੀ ਅੰਕ
12ਵੀਂ ਦੀ ਪ੍ਰੀਖਿਆ 'ਚ ਪਹਿਲੇ ਸਥਾਨ 'ਤੇ ਰਹੀ ਸੁਜਾਨ ਕੌਰ ਨੇ 100 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਇਸ ਤਰ੍ਹਾਂ ਦੂਜੇ ਸਥਾਨ 'ਤੇ ਰਹੀ ਸ਼੍ਰੇਆ ਸਿੰਗਲਾ ਨੇ 99.60 ਫੀਸਦੀ ਅੰਕ ਪ੍ਰਾਪਤ ਕੀਤੇ ਹਨ ਜਦਕਿ ਤੀਜੇ ਸਥਾਨ 'ਤੇ ਨਵਪ੍ਰੀਤ ਕੌਰ ਨੇ 99.40 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਤੁਹਾਨੂੰ ਦੱਸ ਦੇਈਏ ਕਿ 12ਵੀਂ ਜਮਾਤ ਦੀ ਪ੍ਰੀਖਿਆ ਵਿੱਚ ਕੁੱਲ 2,96,709 ਵਿਦਿਆਰਥੀਆਂ ਨੇ ਭਾਗ ਲਿਆ ਸੀ। ਜਿਨ੍ਹਾਂ ਵਿੱਚੋਂ 92 ਫੀਸਦੀ ਯਾਨੀ 2,74,378 ਬੱਚੇ ਪਾਸ ਹੋਏ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜੇ ਅੱਜ ਐਲਾਨੇ ਗਏ..ਜਿਸ ਵਿੱਚ ਸਾਡੀਆਂ ਧੀਆਂ ਨੇ ਇੱਕ ਵਾਰ ਫ਼ਿਰ ਬਾਜ਼ੀ ਮਾਰੀ ਹੈ ਤੇ ਅੱਵਲ ਇੱਕ ਵਾਰ ਫ਼ਿਰ ਮਾਨਸਾ ਜ਼ਿਲ੍ਹਾ ਆਇਆ ਹੈ..
— Bhagwant Mann (@BhagwantMann) May 24, 2023
ਸਾਰੇ ਬੱਚਿਆਂ ਨੂੰ ਮੇਰੇ ਵੱਲੋਂ ਵਧਾਈ ਤੇ ਸ਼ੁਭਕਾਮਨਾਵਾਂ ..ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ... pic.twitter.com/CKfZxfDY70
ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 95.14 ਰਹੀ
ਪੰਜਾਬ ਬੋਰਡ ਦੀ 12ਵੀਂ ਦੀ ਪ੍ਰੀਖਿਆ 22 ਮਾਰਚ ਤੋਂ 27 ਅਪ੍ਰੈਲ ਤੱਕ ਲਈ ਗਈ ਸੀ। 12ਵੀਂ ਦੀ ਪ੍ਰੀਖਿਆ ਵਿੱਚ ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 95.14 ਪ੍ਰਤੀਸ਼ਤ ਰਹੀ, ਜਦਕਿ ਲੜਕਿਆਂ ਦੀ ਪਾਸ ਪ੍ਰਤੀਸ਼ਤਤਾ 90.25 ਪ੍ਰਤੀਸ਼ਤ ਰਹੀ ਅਤੇ ਗੁਰਦਾਸਪੁਰ ਜ਼ਿਲ੍ਹੇ ਦੀ ਪਾਸ ਪ੍ਰਤੀਸ਼ਤਤਾ 96.91 ਪ੍ਰਤੀਸ਼ਤ ਰਹੀ। ਬਰਨਾਲਾ ਜ਼ਿਲ੍ਹੇ ਦੀ ਪਾਸ ਪ੍ਰਤੀਸ਼ਤਤਾ ਸਭ ਤੋਂ ਘੱਟ 80.47 ਪ੍ਰਤੀਸ਼ਤ ਰਹੀ। ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 91.86 ਪ੍ਰਤੀਸ਼ਤ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 91.03 ਅਤੇ ਪ੍ਰਾਈਵੇਟ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 94.77 ਪ੍ਰਤੀਸ਼ਤ ਰਹੀ। ਦੱਸ ਦੇਈਏ ਕਿ ਪੰਜਾਬ ਬੋਰਡ ਨੇ ਅਜੇ ਤੱਕ ਦਸਵੀਂ ਦਾ ਨਤੀਜਾ ਐਲਾਨਿਆ ਨਹੀਂ ਹੈ। 10ਵੀਂ ਜਮਾਤ ਦੇ ਨਤੀਜੇ ਇਸੇ ਮਹੀਨੇ ਹੀ ਐਲਾਨੇ ਜਾ ਸਕਦੇ ਹਨ।
Education Loan Information:
Calculate Education Loan EMI