ਪੜਚੋਲ ਕਰੋ

Punjab News: ਲੜਕੀਆਂ ਕਿਸੇ ਤੋਂ ਘੱਟ ਨਹੀਂ, ਸਮਾਜ ਦੇ ਹਰ ਖੇਤਰ ਦੀ ਕਰ ਰਹੀਆਂ ਹਨ ਨੁਮਾਇੰਦਗੀ: ਜਿੰਪਾ

ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਲੜਕੀਆਂ ਦੇ ਬਿਨਾਂ ਸਮਾਜ ਦੀ ਕਲਪਨਾ ਕਰਨਾ ਅਸੰਭਵ ਹੈ, ਇਸ ਲਈ ਲੋਕਾਂ ਨੂੰ ਕੰਨਿਆ ਭਰੂਣ ਹੱਤਿਆ ਵਰਗੀ ਗਲਤ ਸੋਚ ਨੂੰ ਤਿਆਗ ਕੇ ਲੜਕੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

Punjab News: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਅੱਜ ਲੜਕੀਆਂ ਕਿਸੇ ਵੀ ਖੇਤਰ ਵਿਚ ਕਿਸੇ ਤੋਂ ਘੱਟ ਨਹੀਂ ਹਨ ਅਤੇ ਉਹ ਸਮਾਜ ਦੇ ਹਰ ਖੇਤਰ ਵਿਚ ਸਫ਼ਲਤਾਪੂਰਵਕ ਨੁਮਾਇੰਦਗੀ ਕਰ ਰਹੀਆਂ ਹਨ। ਉਹ ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਚ ਆਯੋਜਿਤ ਲੋਹੜੀ ਤਿਉਹਾਰ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ ਵਿਦਿਆਰਥਣਾਂ ਨੂੰ ਸੰਬੋਧਨ ਕਰ ਰਹੇ ਸਨ।

ਸਕੂਲ ਵਲੋਂ ਰਵਾਇਤੀ ਢੰਗ ਨਾਲ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਲੜਕੀਆਂ ਦੇ ਬਿਨਾਂ ਸਮਾਜ ਦੀ ਕਲਪਨਾ ਕਰਨਾ ਅਸੰਭਵ ਹੈ, ਇਸ ਲਈ ਲੋਕਾਂ ਨੂੰ ਕੰਨਿਆ ਭਰੂਣ ਹੱਤਿਆ ਵਰਗੀ ਗਲਤ ਸੋਚ ਨੂੰ ਤਿਆਗ ਕੇ ਲੜਕੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਤਾਂ ਹੀ ਸੰਭਵ ਹੋ ਸਕਦਾ ਹੈ, ਜਦ ਲੜਕੀਆਂ ਪੜ੍ਹਾਈ ਕਰਕੇ ਆਪਣਾ ਵਿਕਾਸ ਕਰਨ ਅਤੇ ਆਰਥਿਕ ਤੌਰ ’ਤੇ ਆਜ਼ਾਦ ਹੋ ਕੇ ਸਮਾਜ ਵਿਚ ਸਿਰ ਉਠਾ ਕੇ ਜਿਉਣ।

ਉਨ੍ਹਾਂ ਸਮਾਰੋਹ ਵਿਚ ਹਾਜ਼ਰ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਟੀਚੇ ਨਿਰਧਾਰਤ ਕਰਕੇ ਪੜ੍ਹਾਈ ਕਰਨ ਅਤੇ ਆਪਣਾ ਕਰੀਅਰ ਚੁਣਨ। ਇਸ ਦੌਰਾਨ ਉਨ੍ਹਾਂ ਨੇ ਸਕੂਲ ਪ੍ਰਬੰਧਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਨਾਲ ਸਮਾਜ ਵਿਚ ਜਾਗਰੂਕਤਾ ਆਉਂਦੀ ਹੈ, ਇਸ ਲਈ ਸਮੇਂ-ਸਮੇਂ ਸਿਰ ਇਸ ਤਰ੍ਹਾਂ ਦੇ ਆਯੋਜਨ ਕਰਦੇ ਰਹਿਣਾ ਚਾਹੀਦਾ ਹੈ। ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਨੇ ਅੱਗ ਬਾਲ ਕੇ ਲੋਹੜੀ ਦੇ ਸਮਾਰੋਹ ਦੀ ਰਵਾਇਤੀ ਢੰਗ ਨਾਲ ਸ਼ੁਰੂਆਤ ਵੀ ਕੀਤੀ।

ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਸਭਿਆਚਾਰ ਅਤੇ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਸਾਰਿਆਂ ਦਾ ਮਨ ਮੋਹ ਲਿਆ। ਵਿਦਿਆਰਥਣਾਂ ਦੀਆਂ ਬੋਲੀਆਂ ’ਤੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਡਿਪਟੀ ਕਮਿਸ਼ਨਰ, ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਸਮੇਤ ਹੋਰ ਮਹਿਮਾਨਾਂ ਨੇ ਉਨ੍ਹਾਂ ਨਾਲ ਨੱਚ ਕੇ ਜਿਥੇ ਵਿਦਿਆਰਥਣਾਂ ਦਾ ਹੌਂਸਲਾ ਵਧਾਇਆ, ਉਥੇ ਲੋਹੜੀ ਦੀ ਖੁਸ਼ੀ ਵੀ ਮਨਾਈ।

ਕੈਬਨਿਟ ਮੰਤਰੀ ਨੇ ਇਸ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨੂੰ 21 ਹਜ਼ਾਰ ਰੁਪਏ ਲੋਹੜੀ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੀਆਂ ਵਿਦਿਆਰਥਣਾਂ ਨੂੰ 5 ਹਜ਼ਾਰ ਰੁਪਏ ਹੌਂਸਲਾ-ਅਫਜਾਈ ਵਜੋਂ ਉਨ੍ਹਾਂ ਨੂੰ ਭੇਂਟ ਕਰਨ ਦੀ ਘੋਸ਼ਣਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਵਿਚ ਆਡੀਟੋਰੀਅਮ ਬਣਾਉਣ ਦੀ ਮੰਗ ਨੂੰ ਜਲਦ ਪੂਰਾ ਕਰਨ ਦਾ ਯਤਨ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਲੜਕੀਆਂ ਤਾਂ ਹੀ ਸਮਾਜ ਵਿਚ ਆਪਣਾ ਨਾਮ ਰੌਸ਼ਨ ਕਰ ਸਕਦੀਆਂ ਹਨ, ਜਦ ਉਨ੍ਹਾਂ ਨੂੰ ਪਰਿਵਾਰ ਦਾ ਸਹਿਯੋਗ ਮਿਲੇ, ਇਸ ਲਈ ਉਨ੍ਹਾਂ ਨੇ ਲੜਕੀਆਂ ਦੇ ਮਾਪਿਆਂ ਅਤੇ ਖਾਸ ਕਰਕੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਲੜਕੀਆਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਅਤੇ ਸਹੀ ਦਿਸ਼ਾ ਵਿਚ ਅੱਗੇ ਵੱਧਣ ਦੀ ਪ੍ਰੇਰਨਾ ਦੇਣ।

ਉਨ੍ਹਾਂ ਕਿਹਾ ਕਿ ਅੱਜ ਹਰ ਖੇਤਰ ਵਿਚ ਲੜਕੀਆਂ ਆਪਣੀ ਕਾਰਜਕੁਸ਼ਲਤਾ ਦਾ ਲੋਹਾ ਮਨਵਾ ਰਹੀਆਂ ਹਨ। ਅੰਤ ਵਿਚ ਮੁੱਖ ਮਹਿਮਾਨ ਨੇ ਜਿਥੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਮੂੰਗਫਲੀ ਅਤੇ ਰਿਓੜੀਆਂ ਦੇ ਕੇ ਲੋਹੜੀ ਦੀ ਸ਼ੁਭਕਾਮਨਾਵਾਂ ਦਿੱਤੀਆਂ, ਉਥੇ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget