ਬਠਿੰਡਾ ਦੀ ਨਹਿਰ ਚੋਂ ਮਿਲੀ ਪਿੰਜਰ ਬਣੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ, ਕਤਲ ਜਾਂ ਖ਼ੁਦਕੁਸ਼ੀ ਦਾ ਸ਼ੱਕ
ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਨੂੰ 72 ਘੰਟਿਆਂ ਲਈ ਮੁਰਦਾਘਰ 'ਚ ਰਖਵਾਇਆ ਗਿਆ ਹੈ ਤਾਂ ਜੋ ਉਸ ਦੀ ਪਛਾਣ ਹੋ ਸਕੇ। ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
Punjab News: ਬਠਿੰਡਾ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ 8 ਵਜੇ ਦੇ ਕਰੀਬ ਇੱਕ ਲੜਕੀ ਦੀ ਲਾਸ਼ ਬਰਾਮਦ ਹੋਈ। ਪਿੰਡ ਭੋਖੜਾ ਨੇੜਿਓਂ ਲੰਘਦੀ ਨਹਿਰ ’ਚ ਲੜਕੀ ਦੀ ਲਾਸ਼ ਪਈ ਸੀ। ਲੜਕੀ ਦੇ ਸਰੀਰ 'ਤੇ ਕੋਈ ਕੱਪੜਾ ਨਹੀਂ ਸੀ। ਲਾਸ਼ ਸੜ ਕੇ ਪਿੰਜਰ ਬਣ ਚੁੱਕੀ ਸੀ, ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ।
ਪਿੰਡ ਵਾਲਿਆਂ ਨੇ ਪੁਲਿਸ ਨੂੰ ਦਿੱਤੀ ਇਸ ਦੀ ਜਾਣਕਾਰੀ
ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਨੂੰ 72 ਘੰਟਿਆਂ ਲਈ ਮੁਰਦਾਘਰ 'ਚ ਰਖਵਾਇਆ ਗਿਆ ਹੈ ਤਾਂ ਜੋ ਉਸ ਦੀ ਪਛਾਣ ਹੋ ਸਕੇ। ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਨੌਜਵਾਨ ਵੈਲਫੇਅਰ ਸੋਸਾਇਟੀ ਦੇ ਮੁਖੀ ਸੋਨੂੰ ਮਹੇਸ਼ਵਰੀ ਨੂੰ ਫੋਨ ਕਰਕੇ ਨਹਿਰ ਵਿੱਚ ਲਾਸ਼ ਮਿਲਣ ਦੀ ਸੂਚਨਾ ਦਿੱਤੀ। ਉਸ ਨੂੰ ਪਿੰਡ ਵਾਸੀਆਂ ਵੱਲੋਂ ਹੈਲਪਲਾਈਨ ਨੰਬਰ ’ਤੇ ਦੱਸਿਆ ਗਿਆ ਕਿ ਪਿੰਡ ਨੇੜੇ ਨਹਿਰ ਵਿੱਚ ਇੱਕ ਲੜਕੀ ਦੀ ਲਾਸ਼ ਤੈਰ ਰਹੀ ਹੈ।
ਕਤਲ ਜਾਂ ਖ਼ੁਦਕੁਸ਼ੀ ਦੀ ਪੁਲਿਸ ਕਰ ਰਹੀ ਹੈ ਜਾਂਚ
ਸੂਚਨਾ ਮਿਲਦੇ ਹੀ ਸੰਸਥਾ ਦੇ ਵਰਕਰ ਸਤਨਾਮ ਸਿੰਘ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਦੀ ਮੌਜੂਦਗੀ 'ਚ ਲਾਸ਼ ਨੂੰ ਬਾਹਰ ਕੱਢਿਆ ਗਿਆ। ਲੜਕੀ ਦੀ ਉਮਰ ਕਰੀਬ 20 ਸਾਲ ਜਾਪਦੀ ਹੈ। ਮੁੱਢਲੀ ਜਾਂਚ ਵਿੱਚ ਇਹ ਖ਼ੁਦਕੁਸ਼ੀ ਦਾ ਮਾਮਲਾ ਜਾਪਦਾ ਹੈ ਪਰ ਜਿਸ ਤਰ੍ਹਾਂ ਲਾਸ਼ ਬਿਨਾਂ ਕੱਪੜਿਆਂ ਦੇ ਹੈ, ਉਸ ਨੂੰ ਕਤਲ ਕਰਕੇ ਸੁੱਟੇ ਜਾਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਹਰਜੋਤ ਬੈਂਸ ਨੇ ਜ਼ਿਲ੍ਹਾ ਵਾਸੀਆਂ ਨੂੰ ਕੀਤੀ ਅਪੀਲ ,ਕਿਹਾ -ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਲੋਕ ਪ੍ਰਸਾਸ਼ਨ ਨੂੰ ਸਹਿਯੋਗ ਕਰਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :