(Source: ECI/ABP News/ABP Majha)
ਵਿਦਿਆਰਥਣਾਂ ਦੀ ਵੀਡੀਓ ਵਾਇਰਲ ਹੋਣ ਮਗਰੋਂ ਹੰਗਾਮਾ, ਸਿੱਖਿਆ ਮੰਤਰੀ ਨੇ ਕੀਤੀ ਅਪੀਲ
ਚੰਡੀਗੜ੍ਹ ਨੇੜਲੀ ਇੱਕ ਨਿੱਜੀ ਯੂਨੀਵਰਸਿਟੀ ਵਿੱਚੋਂ ਵਿਦਿਆਰਥਣਾਂ ਦੀ ਵੀਡਿਓ ਵਾਇਰਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
BIG NEWS: ਚੰਡੀਗੜ੍ਹ ਨੇੜਲੀ ਇੱਕ ਨਿੱਜੀ ਯੂਨੀਵਰਸਿਟੀ ਵਿੱਚੋਂ ਵਿਦਿਆਰਥਣਾਂ ਦੀ ਵੀਡਿਓ ਵਾਇਰਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਇਸ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੋਈ ਵੀ ਬਿਆਨ ਨਹੀਂ ਦਿੱਤਾ ਗਿਆ ਪਰ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਪੂਰੇ ਮਾਮਲੇ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਕਿਹਾ, ਮੈਂ ਚੰਡੀਗੜ੍ਹ ਯੂਨੀਵਰਿਸਿਟੀ ਦੇ ਵਿਦਿਆਰਥੀਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਾ ਹਾਂ ਤੇ ਇਸ ਮਾਮਲੇ ਵਿੱਚ ਕੋਈ ਵੀ ਦੋਸ਼ੀ ਬਖ਼ਸ਼ਿਆ ਨਹੀਂ ਜਾਵੇਗਾ। ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ ਅਤੇ ਸਾਡੀਆਂ ਭੈਣਾਂ ਅਤੇ ਧੀਆਂ ਦੀ ਇੱਜ਼ਤ ਨਾਲ ਸਬੰਧਤ ਹੈ। ਮੀਡੀਆ ਸਮੇਤ ਸਾਨੂੰ ਸਾਰਿਆਂ ਨੂੰ ਬਹੁਤ ਸਾਵਧਾਨ ਰਹਿਣਾ ਚਾਹੀਦਾ ਹੈ, ਇਹ ਇੱਕ ਸਮਾਜ ਦੇ ਰੂਪ ਵਿੱਚ ਹੁਣ ਸਾਡੀ ਵੀ ਪ੍ਰੀਖਿਆ ਹੈ।
I humbly request all the students of Chandigarh University to remain calm, no one guilty will be spared.
— Harjot Singh Bains (@harjotbains) September 18, 2022
It’s a very sensitive matter & relates to dignity of our sisters & daughters.
We all including media should be very very cautious,it is also test of ours now as a society.
ਸਾਈਬਰ ਸੈੱਲ ਵੀਡੀਓ ਹਟਾਉਣ 'ਚ ਜੁਟਿਆ: ਚੇਤਨ ਜੌੜਾਮਾਜਰਾ
ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਯੂਨੀਵਰਸਿਟੀ ਵਿੱਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀਆਂ ਵਿਦਿਆਰਥਣਾਂ ਦੇ ਇਲਾਜ ਲਈ ਪੰਜਾਬ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਦੇ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਦਾ ਸਾਈਬਰ ਸੈੱਲ ਵੀ ਸਰਗਰਮ ਹੋ ਗਿਆ ਹੈ ਤੇ ਜੋ ਵੀ ਵੀਡੀਓ ਇੰਟਰਨੈੱਟ 'ਤੇ ਅਪਲੋਡ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਜਲਦੀ ਹੀ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਘਬਰਾਉਣ ਦੀ ਲੋੜ ਨਹੀਂ। ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਇਸ ਮਾਮਲੇ ਵਿੱਚ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇਗੀ।
ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜੀਤ ਕੌਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਇਹ ਦੇਖਿਆ ਜਾਵੇਗਾ ਕਿ ਲੜਕੀ ਨੇ ਵੀਡੀਓ ਕਿਉਂ ਵਾਇਰਲ ਕੀਤੇ। ਉਨ੍ਹਾਂ ਕਿਹਾ ਕਿ ਕੁਝ ਲੋਕ ਮਾਨਸਿਕ ਤੌਰ 'ਤੇ ਠੀਕ ਨਹੀਂ ਹੁੰਦੇ। ਇਸ ਦੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਯੂਨੀਵਰਸਿਟੀ ਵਿੱਚ ਕੋਈ ਢੁੱਕਵਾਂ ਪ੍ਰਬੰਧ ਨਾ ਹੋਇਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।