ਧਰਮਕੋਟ/ਮੋਗਾ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਔਰਤਾਂ ਨੂੰ 1000 ਰੁਪਏ ਭੱਤਾ ਦੇਣਾ ਮੁਫ਼ਤ ਖੋਰੀ ਨਹੀਂ, ਸਗੋਂ ਇੱਕ ਸਮਾਜਿਕ ਸੁਰੱਖਿਆ ਹੈ। ਆਰਥਿਕ ਮਦਦ ਨਾਲ ਔਰਤਾਂ ਸਸ਼ਕਤ ਅਤੇ ਆਤਮ ਨਿਰਭਰ ਬਣ ਜਾਣਗੀਆਂ। ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ 18 ਸਾਲਾਂ ਤੋਂ ਉਪਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਭੱਤਾ ਦੇਣ ਦੀ ਯੋਜਨਾ ਮਹਿਲਾ ਸਸ਼ਕਤੀਕਰਨ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ।


ਮਾਨ ਨੇ ਕਿਹਾ ਕਿ ਇਸ ਸਕੀਮ ਲਈ ਸਿਰਫ 8200 ਕਰੋੜ ਰੁਪਏ ਸਾਲਾਨਾ ਬਜਟ ਦੀ ਲੋੜ ਹੈ, ਜਿਸ ਨੂੰ 20 ਹਜ਼ਾਰ ਕਰੋੜ ਰੁਪਏ ਦੇ ਰੇਤ ਮਾਫੀਆ ਨੂੰ ਖਤਮ ਕਰਕੇ ਹੀ ਪੂਰਾ ਕੀਤਾ ਜਾ ਸਕਦਾ ਹੈ।


ਭਗਵੰਤ ਮਾਨ ਐਤਵਾਰ ਨੂੰ ਧਰਮਕੋਟ ਤੋਂ 'ਆਪ' ਉਮੀਦਵਾਰ ਦਵਿੰਦਰ ਸਿੰਘ ਲਾਡੀ ਢੋਸ ਦੇ ਸਮਰਥਨ 'ਚ ਇਕ ਜਨਸਭਾ 'ਚ ਪੁੱਜੇ ਸਨ। ਧਰਮਕੋਟ (ਮੋਗਾ) ਵਿਖੇ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਜਿਹੜਾ ਆਗੂ ਸਿੱਧੇ ਤੌਰ 'ਤੇ ਗਰੀਬੀ ਦੂਰ ਕਰਨ ਦੀ ਗੱਲ ਕਰਦਾ ਹੈ, ਉਹ ਕੋਰਾ ਝੂਠ ਬੋਲਦਾ ਹੈ। ਗਰੀਬੀ ਬੋਲਣ ਅਤੇ ਵਾਅਦੇ ਕਰਨ ਨਾਲ ਦੂਰ ਨਹੀਂ ਹੁੰਦੀ। ਗਰੀਬੀ ਉੱਚ ਮਿਆਰੀ ਸਿੱਖਿਆ ਅਤੇ ਗਿਆਨ ਨਾਲ ਦੂਰ ਹੁੰਦੀ ਹੈ।


ਉਹਨਾਂ ਕਿਹਾ ਕਿ ਤੁਹਾਡੇ ਬੱਚੇ ਪੜ੍ਹ-ਲਿਖਕੇ ਅਤੇ ਮਿਆਰੀ ਸਿੱਖਿਆ ਲੈ ਕੇ ਹੀ ਆਪਣੀ ਗਰੀਬੀ ਦੂਰ ਕਰ ਸਕਦੇ ਹਨ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੁਹਾਡੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਵੇਗੀ।ਜ਼ਿੰਦਗੀ ਵਿੱਚ ਅੱਗੇ ਵਧਣ ਦੇ ਮੌਕੇ ਅਤੇ ਸਾਧਨ ਵੀ ਮੁਹੱਈਆ ਕਰਵਾਏਗੀ, ਜਿਸ ਨਾਲ ਗਰੀਬੀ ਆਪਣੇ-ਆਪ ਦੂਰ ਹੋ ਜਾਵੇਗੀ।ਗਰੀਬੀ ਦੇ ਹਨੇਰੇ ਨੂੰ ਸਿੱਖਿਆ ਦੀ ਰੌਸ਼ਨੀ ਨਾਲ ਹੀ ਦੂਰ ਕੀਤਾ ਜਾ ਸਕਦਾ ਹੈ। 


 


 


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ