AAP on Ram Mandir: ਰਾਮ ਦੇ ਨਾਮ 'ਤੇ ਹੋ ਰਹੀ ਸਿਆਸਤ, ਸਾਰੇ ਪ੍ਰੋਗਰਾਮ ਦਾ ਸਿਆਸੀਕਰਨ ਕਰਨਾ ਬਹੁਤ ਹੀ ਮੰਦਭਾਗਾ
Ram Mandir Inauguration: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ‘‘ਭਾਜਪਾ ਨੇ ਆਪਣੇ ਸਿਆਸੀ ਲਾਹੇ ਲਈ ਸ੍ਰੀ ਰਾਮ ਦਾ ਨਾਮ ਵਰਤਣ ਦੀ ਕੋਸ਼ਿਸ਼ ਕੀਤੀ ਹੈ।’’ ਉਨ੍ਹਾਂ ਕਿਹਾ ਕਿ ਇਹ ਬੜਾ ਮੰਦਭਾਗਾ ਵਰਤਾਰਾ ਹੈ, ਜੋ ਕਿ ਸਾਡੇ ਸੰਵਿਧਾਨਕ
Ram Mandir Inauguration: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਲਕੇ ਅਯੁੱਧਿਆ ਵਿਖੇ ਹੋਣ ਵਾਲੇ ਭਗਵਾਨ ਸ੍ਰੀ ਰਾਮ ਦੇ ਪਵਿੱਤਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪੰਜਾਬ ਵਿਧਾਨ ਸਭਾ ਸਪੀਕਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਾਰੇ ਧਰਮ ਸਭਨਾਂ ਲਈ ਸਾਂਝੇ ਹੁੰਦੇ ਹਨ ਅਤੇ ਕੋਈ ਵੀ ਵਿਅਕਤੀ ਕਦੇ ਵੀ ਪ੍ਰਮਾਤਮਾ ਉੱਤੇ ਏਕਾਧਿਕਾਰ ਦਾ ਦਾਅਵਾ ਨਹੀਂ ਕਰ ਸਕਦਾ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ‘‘ਭਾਜਪਾ ਨੇ ਆਪਣੇ ਸਿਆਸੀ ਲਾਹੇ ਲਈ ਸ੍ਰੀ ਰਾਮ ਦਾ ਨਾਮ ਵਰਤਣ ਦੀ ਕੋਸ਼ਿਸ਼ ਕੀਤੀ ਹੈ।’’ ਉਨ੍ਹਾਂ ਕਿਹਾ ਕਿ ਇਹ ਬੜਾ ਮੰਦਭਾਗਾ ਵਰਤਾਰਾ ਹੈ, ਜੋ ਕਿ ਸਾਡੇ ਸੰਵਿਧਾਨਕ ਸਿਧਾਂਤਾਂ ਨਾਲ ਉੱਕਾ ਹੀ ਮੇਲ ਨਹੀਂ ਖਾਂਦਾ ।
ਦੇਸ਼ ਵਿਦੇਸ਼ ਵਸਦੇ ਸਮੂਹ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਸੰਧਵਾਂ ਨੇ ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕਰਦਿਆਂ ਕਿਹਾ ਕਿ ਬੇਸ਼ੱਕ ਪ੍ਰਭੂ ਦੀ ਯਾਦ ਨੂੰ ਸਿਆਸੀ ਮਕਸਦ ਦੀ ਪੂਰਤੀ ਲਈ ਵਰਤਣ ਦੇ ਅਣਥੱਕ ਯਤਨ ਕੀਤੇ ਜਾ ਰਹੇ ਹਨ, ਪਰ ਪ੍ਰਭੂ ਭਗਤੀ ਨੂੰ ਕਿਸੇ ਸਿਆਸੀ ਵਲਗਣਾਂ ਦੇ ਘੇਰੇ ਚ ਕੈਦ ਨਹੀਂ ਕੀਤਾ ਜਾ ਸਕਦਾ।
ਜੰਮੂ ਕਸ਼ਮੀਰ ਤੋਂ ਲੈ ਕੇ ਕੰਨਿਆਕੁਮਾਰੀ ਤੱਕ ਹਰ ਪਾਸੇ ਅੱਜ ਰਾਮ ਮੰਦਰ ਦੇ ਉਦਘਾਟਨ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਜਿਸ ਦੇ ਲਈ ਦੇਸ਼ ਪੂਰੀ ਤਰ੍ਹਾਂ ਦੇ ਨਾਲ ਤਿਆਰ ਬਰ ਤਿਆਰ ਹੈ। ਅਯੁੱਧਿਆ ਵਿੱਚ ਅੱਜ ਵਿਸ਼ਾਲ ਸਮਾਗਮ ਹੋਣ ਜਾ ਰਿਹਾ ਹੈ ਤਾਂ ਪੰਜਾਬ ਵਿੱਚ ਵੀ ਇਸ ਦੇ ਜਸ਼ਨ ਸ਼ੁਰੂ ਹੋ ਗਏ ਹਨ।
ਪੰਜਾਬ ਦੇ ਸ਼ਹਿਰਾਂ 'ਚ ਵੱਖ-ਵੱਖ ਥਾਵਾਂ 'ਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਸ਼ਹਿਰ ਦੀਆਂ ਇਮਾਰਤਾਂ ਅਤੇ ਘਰਾਂ ਨੂੰ ਲਾਈਟਾਂ ਨਾਲ ਜਗਮਗਾਇਆ ਗਿਆ ਹੈ। ਅੱਜ ਪੂਰੇ ਪੰਜਾਬ ਵਿੱਚ ਹਜ਼ਾਰਾਂ ਸਕਰੀਨਾਂ ਲਗਾਈਆਂ ਜਾ ਰਹੀਆਂ ਹਨ, ਜਿੱਥੇ ਸ਼ਰਧਾਲੂ ਪ੍ਰਾਣ-ਪ੍ਰਤੀਸ਼ਥਾ ਦੇ ਸਮੁੱਚੇ ਪ੍ਰੋਗਰਾਮ ਨੂੰ ਲਾਈਵ ਦੇਖ ਸਕਣਗੇ। ਜਿਵੇਂ ਹੀ ਰਾਤ ਪੈਂਦੀ ਹੈ, ਪੰਜਾਬ ਭਰ ਦੇ ਮੰਦਰਾਂ ਅਤੇ ਘਰਾਂ ਵਿੱਚ ਦੀਵੇ ਜਗਾਏ ਜਾਣਗੇ ਅਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial