ਪੜਚੋਲ ਕਰੋ
Advertisement
ਗੋਇੰਦਵਾਲ ਜੇਲ੍ਹ 'ਚ 2 ਗੈਂਗਸਟਰਾਂ ਦੇ ਕਤਲ ਮਗਰੋਂ ਵੱਡੀ ਕਾਰਵਾਈ, ਡਿਪਟੀ ਜੇਲ੍ਹ ਸੁਪਰਡੈਂਟ ਮੁਅੱਤਲ
Tarn Taran News : ਬੀਤੇ ਦਿਨੀਂ ਤਰਨ ਤਾਰਨ ਦੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ 'ਚ ਗੈਂਗਵਾਰ ਦੌਰਾਨ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਜੇਲ੍ਹ ਪ੍ਰਸਾਸ਼ਨ 'ਤੇ ਲਗਾਤਾਰ ਸਵਾਲ ਉੱਠ ਰਹੇ ਸਨ ਪਰ ਹੁਣ ਇਸ ਮਾਮਲੇ ਵਿੱਚ ਡਿਪਟੀ ਜੇਲ੍ਹ ਸੁਪਰਡੈਂਟ 'ਤੇ ਗਜ ਡਿੱਗੀ ਹੈ।
ਸ਼ੰਕਰ ਦਾਸ ਦੀ ਰਿਪੋਰਟ
Tarn Taran News : ਬੀਤੇ ਦਿਨੀਂ ਤਰਨ ਤਾਰਨ ਦੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ 'ਚ ਗੈਂਗਵਾਰ ਦੌਰਾਨ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਜੇਲ੍ਹ ਪ੍ਰਸਾਸ਼ਨ 'ਤੇ ਲਗਾਤਾਰ ਸਵਾਲ ਉੱਠ ਰਹੇ ਸਨ ਪਰ ਹੁਣ ਇਸ ਮਾਮਲੇ ਵਿੱਚ ਡਿਪਟੀ ਜੇਲ੍ਹ ਸੁਪਰਡੈਂਟ 'ਤੇ ਗਜ ਡਿੱਗੀ ਹੈ। ਡਿਪਟੀ ਜੇਲ੍ਹ ਸੁਪਰਡੈਂਟ ਹਰੀਸ਼ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਇਲਾਵਾ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਬਾਰੇ ਵੀ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ।
ਦਰਅਸਲ 'ਚ ਐਤਵਾਰ ਦੁਪਹਿਰ ਨੂੰ ਤਰਨ ਤਾਰਨ ਦੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ 'ਚ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਗੈਂਗ ਵਿਚਾਲੇ ਗੈਂਗ ਵਾਰ ਹੋਈ ਸੀ। ਇਸ ਗੈਂਗ ਵਾਰ ਵਿੱਚ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਨਾਮਜ਼ਦ ਗੈਂਗਸਟਰ ਮਨਦੀਪ ਤੂਫਾਨ ਤੇ ਮਨਮੋਹਨ ਮੋਹਨਾ ਦੀ ਮੌਤ ਹੋ ਗਈ ਸੀ ਤੇ 11 ਗੈਂਗਸਟਰ ਜ਼ਖਮੀ ਹੋ ਗਏ ਸਨ। ਇਸ ਤੋਂ ਬਾਅਦ ਵਿਰੋਧੀ ਧਿਰਾਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸਵਾਲ ਚੁੱਕ ਰਹੀਆਂ ਸਨ।
ਇਹ ਵੀ ਪੜ੍ਹੋ : ਨੂੰਹ ਹੀ ਨਿਕਲੀ ਸੱਸ ਦੀ ਕਾਤਲ, ਚਾਕੂ ਮਾਰ-ਮਾਰ ਬੇਰਹਿਮੀ ਨਾਲ ਕੀਤਾ ਕਤਲ, ਹੱਤਿਆ ਮਗਰੋਂ ਬਿਜਲੀ ਦਾ ਕਰੰਟ ਵੀ ਲਾਇਆ
ਦੱਸ ਦੇਈਏ ਕਿ ਇਸ ਜੇਲ੍ਹ ਵਿੱਚ ਗੈਂਗਸਟਰਾਂ ਦੇ ਆਪਸ ਵਿੱਚ ਭਿੜਨ ਦੀਆਂ ਪਹਿਲਾਂ ਵੀ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਅਕਤੂਬਰ 2022 ਵਿੱਚ ਐਸਟੀਐਫ ਨੇ ਇੱਕ ਸੀਨੀਅਰ ਜੇਲ੍ਹ ਅਧਿਕਾਰੀ ਦੀ ਮਿਲੀਭੁਗਤ ਨਾਲ ਜੇਲ੍ਹ ਦੇ ਅੰਦਰੋਂ ਕੰਮ ਕਰ ਰਹੇ ਗੈਂਗਸਟਰਾਂ ਦੇ ਇੱਕ ਗਠਜੋੜ ਦਾ ਪਰਦਾਫਾਸ਼ ਕੀਤਾ ਸੀ। ਐਸਟੀਐਫ ਨੇ ਕਿਹਾ ਸੀ ਕਿ ਗਿਰੋਹ ਦੇ ਮੈਂਬਰ ਜੇਲ੍ਹ ਤੋਂ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਲਈ ਕੰਮ ਕਰ ਰਹੇ ਸਨ। ਇੱਕ ਅਧਿਕਾਰੀ ਨੇ ਦੱਸਿਆ ਕਿ ਜੇਲ੍ਹਾਂ ਵਿੱਚ ਹਾਲਾਤ ਸੁਧਾਰਨ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਹਨ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਪੰਜਾਬ
ਦੇਸ਼
Advertisement