ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸੀ ਘਿਓ ਦੇ ਇੱਕ ਲੱਖ ਤੋਂ ਵੱਧ ਦੀਵੇ ਜਗਾ ਕੇ ਸੰਗਤਾਂ ਨੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਦੀਵਿਆਂ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਨੂੰ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਵਿਚ ਸਰੋਵਰ ਕਿਨਾਰੇ ਜਗ੍ਹਾ ਕੇ ਸੰਗਤ ਨੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਸੰਗਤ ਦੇ ਠਾਠਾਂ ਮਾਰਦੇ ਇਕੱਠ ਨੇ ਦੀਪਮਾਲਾ ਤੇ ਅਲੋਕਿਕ ਆਤਿਸ਼ਬਾਜੀ ਦਾ ਅਨੰਦ ਮਾਣਿਆ। ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੂੰ ਪ੍ਰਕਰਮਾਂ ਵਿੱਚ ਦਾਖਲ ਹੋਣ ਲਈ ਵੀ ਕਰਨਾ ਘੰਟਿਆਂ ਬੱਧੀ ਇੰਤਜਾਰ ਕਰਨਾ ਪੈ ਰਿਹਾ ਹੈ।