Gangster Goldy Brar: ਗੈਂਗਸਟਰ ਗੋਲਡੀ ਬਰਾੜ ਦੇ ਨਾਮ ’ਤੇ ਇੱਕ ਪ੍ਰਾਈਵੇਟ ਬੈਂਕ ਦੇ ਕਰਮਚਾਰੀ ਕੋਲੋਂ 20 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਨੋਬਲਪ੍ਰੀਤ ਸਿੰਘ ਨਾਮ ਦਾ ਨੌਜਵਾਨ ਇੱਕ ਮੱਧ ਵਰਗੀ ਪਰਿਵਾਰ ਨਾਲ ਸਬੰਧ ਰੱਖਦਾ ਹੈ ਤੇ ਫਤਹਿਗੜ੍ਹ ਸਾਹਿਬ ਦੇ ਇੱਕ ਪ੍ਰਾਈਵੇਟ ਬੈਂਕ ’ਚ ਨੌਕਰੀ ਕਰਦਾ ਹੈ। 


ਉਸ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ੳਸ ਨੂੰ ਬੀਤੀ 11 ਅਪਰੈਲ ਨੂੰ ਬਾਹਰ ਦੇ ਇਕ ਫੋਨ ਨੰਬਰ ਤੋਂ ਵੱਟਸਐਪ ਕਾਲ ਆਈ। ਫੋਨ ਕਰਨ ਵਾਲੇ ਨੇ ਖੁਦ ਨੂੰ ਗੋਲਡੀ ਬਰਾੜ ਦਾ ਬੰਦਾ ਦੱਸਦਿਆਂ ਕਿਹਾ ਕਿ ਜੇਕਰ ਉਸ ਵੱਲੋਂ ਉਨ੍ਹਾਂ ਨੂੰ 20 ਕਰੋੜ ਰੁਪਏ ਦੀ ਰਕਮ ਨਾ ਦਿੱਤੀ ਗਈ ਤਾਂ ਉਨ੍ਹਾਂ ਵੱਲੋਂ ਉਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਜਾਵੇਗਾ।



ਨੋਬਲਪ੍ਰੀਤ ਸਿੰਘ ਮੁਤਾਬਕ ਉਸ ਤੋਂ ਬਾਅਦ ਵੀ 13 ਅਤੇ 14 ਅਪਰੈਲ ਨੂੰ ਫੋਨ ਕਰ ਕੇ ਉਸ ਕੋਲੋਂ ਫਿਰੌਤੀ ਮੰਗੀ ਗਈ। ਹਾਲਾਂਕਿ, ਉਸ ਵੱਲੋਂ ਫੋਨ ਕਰਨ ਵਾਲੇ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਹ ਐਨੀ ਵੱਡੀ ਰਕਮ ਦਾ ਇੰਤਜ਼ਾਮ ਕਿਵੇਂ ਕਰ ਸਕਦਾ ਹੈ ਕਿਉਂਕਿ ਉਹ ਤਾਂ ਸਿਰਫ 20 ਹਜ਼ਾਰ ਰੁਪਏ ਮਹੀਨਾ ’ਤੇ ਪ੍ਰਾਈਵੇਟ ਨੌਕਰੀ ਕਰਦਾ ਹੈ।


ਹੋਰ ਪੜ੍ਹੋ : Patiala News: ਪੁਲਿਸ ਨੇ PSPCL ਦੇ ਗੇਟ ਅੱਗੋਂ ਕਿਸਾਨਾਂ ਦਾ ਧਰਨਾ ਚੁਕਵਾਇਆ


ਇਸ ’ਤੇ ਫੋਨ ਕਰਨ ਵਾਲੇ ਨੇ ਕਿਹਾ ਕਿ ਉਹ ਹਰ ਰੋਜ਼ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ’ਤੇ ਗੁਰਦੁਆਰੇ ਮੱਥਾ ਟੇਕਣ ਜਾਂਦਾ ਹੈ। ਉਨ੍ਹਾਂ ਕੋਲ ਉਸ ਦੀ, ਉਸ ਦੇ ਪਿੰਡ ਦੀ ਅਤੇ ਘਰ ਪਰਿਵਾਰ ਦੀ ਪੂਰੀ ਜਾਣਕਾਰੀ ਹੈ ਤੇ ਜੇਕਰ ਉਸ ਨੇ ਫਿਰੌਤੀ ਦੀ ਰਕਮ ਨਾ ਦਿੱਤੀ ਤਾਂ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਕਤਲ ਕਰ ਦਿੱਤਾ ਜਾਵੇਗਾ। ਨੋਬਲਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਵੱਲੋਂ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।