ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਕ ਵਾਰ ਫਿਰ ਭਰੋਸਾ ਦਿੱਤਾ ਹੈ ਕਿ ਵੱਖ-ਵੱਖ ਵਿਭਾਗਾਂ 'ਚ ਕੰਮ ਕਰਨ ਵਾਲੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਏਗਾ।ਉਨ੍ਹਾਂ ਕਿਹਾ ਕਿ ਜਲਦ ਹੀ 36 ਹਜ਼ਾਰ ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਜਾਏਗਾ।
ਪਟਿਆਲਾ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਹ ਭਰੋਸਾ ਦਿੰਦੇ ਹੋਏ ਕਿਹਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮੀਟਿੰਗਾਂ ਜਾਰੀ ਹਨ। ਜੋ ਲੋਕ ਇਸ ਪੱਕੇ ਹੋਣ ਦੀ ਕਸੋਟੀ 'ਤੇ ਖ਼ਰੇ ਉਤਰਨਗੇ ਉਨ੍ਹਾਂ ਨੂੰ ਪੱਕਾ ਕੀਤਾ ਜਾਏਗਾ। ਅਜਿਹੇ ਲੋਕਾਂ ਦੀ ਗਿਣਤੀ 36 ਹਜ਼ਾਰ ਮੁਲਾਜ਼ਮ ਪੱਕੇ ਕਿਤੇ ਜਾਣਗੇ। ਜ਼ਿਕਰਯੋਗ ਹੈ ਕਿ ਸੰਗਰੂਰ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਬੇਰੁਜ਼ਗਾਰਾਂ ਦੇ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ