Punjab News: ਬੀਅਰ ਪੀਣ ਦੇ ਸ਼ੌਕੀਨਾਂ ਲਈ ਰਾਹਤ ਦੀ ਖਬਰ ਹੈ। ਪੰਜਾਬ ਅੰਦਰ ਹੁਣ ਬੀਅਰ ਦੇ ਰੇਟ ਮਾਨ ਚਾਹੇ ਨਹੀਂ ਵਸੂਲੇ ਜਾ ਸਕਣਗੇ। ਪੰਜਾਬ ਸਰਕਾਰ ਨੇ ਬੀਅਰ ਦੀਆਂ ਕੀਮਤਾਂ ਤੈਅ ਕਰ ਦਿੱਤੀਆਂ ਹਨ। ਇਸ ਤੋਂ ਵੱਧ ਰੇਟ ਤੈਅ ਕਰਨ ਵਾਲਿਆਂ ਖਿਲਾਫ ਕਾਰਵਾਈ ਹੋਏਗੀ। ਸਰਕਾਰ ਕੋਲ ਰਿਪੋਰਟਾਂ ਪਹੁੰਚੀਆਂ ਸੀ ਕਿ ਠੇਕੇਦਾਰਾਂ ਵੱਲੋਂ ਬੀਅਰ ਦੀ ਬੋਤਲ ’ਤੇ ਪ੍ਰਤੀ ਬੋਤਲ 30 ਤੋਂ 40 ਰੁਪਏ ਵੱਧ ਕੀਮਤ ਦੀ ਵਸੂਲੀ ਕੀਤੀ ਜਾ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ’ਚ ਸ਼ਰਾਬ ਠੇਕੇਦਾਰਾਂ ਨੇ ਬੀਅਰ ਨੂੰ ਮਨਮਰਜ਼ੀ ਦੇ ਭਾਅ ’ਤੇ ਵੇਚਣ ਸਬੰਧੀ ਆ ਰਹੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਦਿਆਂ ਬੀਅਰ ਦੀਆਂ ਕੀਮਤਾਂ ਤੈਅ ਕਰ ਦਿੱਤੀਆਂ ਹਨ। ਇਹ ਫ਼ੈਸਲਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੀ ਅਗਵਾਈ ਹੇਠ ਹੋਈ ਕਰ ਤੇ ਆਬਕਾਰੀ ਵਿਭਾਗ ਦੀ ਮਹੀਨਾਵਾਰ ਮੀਟਿੰਗ ’ਚ ਲਿਆ ਗਿਆ ਹੈ।
ਇਸ ਬਾਰੇ ਚੀਮਾ ਨੇ ਕਿਹਾ ਕਿ ਬੀਅਰ ਦੀਆਂ ਬੋਤਲਾਂ ਤੇ ਕੇਨ ’ਤੇ ਘੱਟੋ-ਘੱਟ ਤੇ ਵੱਧ ਤੋਂ ਵੱਧ ਪ੍ਰਚੂਨ ਵਿਕਰੀ ਕੀਮਤ ਲਿਖਣੀ ਜ਼ਰੂਰੀ ਹੋਵੇਗੀ। ਅਜਿਹਾ ਨਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਪੰਜਾਬ ਵਿੱਚ ਸ਼ਰਾਬ ਠੇਕੇਦਾਰਾਂ ਵੱਲੋਂ ਬੀਅਰ ਦੀਆਂ ਬੋਤਲਾਂ ਨੂੰ ਪ੍ਰਿੰਟ ਘੱਟੋ-ਘੱਟ ਕੀਮਤ ਤੋਂ ਬਹੁਤ ਵੱਧ ’ਤੇ ਵੇਚਿਆ ਜਾਂਦਾ ਸੀ।
ਇਸ ਤਰ੍ਹਾਂ ਠੇਕੇਦਾਰਾਂ ਵੱਲੋਂ ਬੀਅਰ ਦੀ ਬੋਤਲ ’ਤੇ ਪ੍ਰਤੀ ਬੋਤਲ 30 ਤੋਂ 40 ਰੁਪਏ ਵੱਧ ਕੀਮਤ ਦੀ ਵਸੂਲੀ ਕੀਤੀ ਜਾ ਰਹੀ ਹੈ। ਸਰਕਾਰ ਨੇ ਇਸ ਬਾਰੇ ਮਿਲ ਰਹੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਦਿਆਂ ਬੀਅਰ ਦੀਆਂ ਘੱਟੋ-ਘੱਟ ਤੇ ਵੱਧ ਤੋਂ ਵੱਧ ਕੀਮਤਾਂ ਤੈਅ ਕਰ ਦਿੱਤੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ