ਫਤਹਿਗੜ੍ਹ: ਹਲਕਾ ਫਤਹਿਗੜ੍ਹ ਚੂੜੀਆਂ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਪੂਰੀ ਹੋ ਗਈ ਹੈ।ਪੰਚਾਇਤ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਵਿਖੇ ਨਵੇਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਦੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਸਬੇ ਨੂੰ ਸਬ-ਡਿਵੀਜ਼ਨ ਦਾ ਦਰਜਾ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਉਨ੍ਹਾਂ ਦੱਸਿਆ ਕਿ ਜਲਦੀ ਹੀ ਕਸਬਾ ਫਤਹਿਗੜ੍ਹ ਚੂੜੀਆਂ ਵਿਖੇ ਐਸਡੀਐਮ ਦਾ ਦਫ਼ਤਰ ਅਤੇ ਹੋਰ ਦਫ਼ਤਰ ਸ਼ੁਰੂ ਕਰ ਦਿੱਤੇ ਜਾਣਗੇ।ਜ਼ਿਕਰਯੋਗ ਹੈ ਕਿ ਪਹਿਲਾਂ ਲੋਕਾਂ ਨੂੰ ਬਟਾਲਾ ਜਾਣਾ ਪੈਂਦਾ ਸੀ, ਜਿਸ ਦੇ ਚਲਦੇ ਲੋਕਾਂ ਨੂੰ ਕਈ ਦਿਕਤਾਂ ਆਉਂਦੀਆਂ ਸਨ।ਇਸ ਇਲਾਕੇ ਦੇ ਲੋਕਾਂ ਲਈ ਹੁਣ ਵੱਡੀ ਰਾਹਤ ਹੋਵੇਗੀ।


ਇਸ ਦੇ ਨਾਲ ਹੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਬਲਵਿੰਦਰ ਸਿੰਘ ਲਾਡੀ ਦੀ ਕਾਂਗਰਸ 'ਚ ਵਾਪਸੀ ਬਾਰੇ ਕਿਹਾ ਕਿ ਚੰਗਾ ਹੈ ਦੇਰ ਆਏ ਦਰੁੱਸਤ ਆਏ ਲਾਡੀ ਨੂੰ ਜਲਦੀ ਅਕਲ ਆ ਗਈ।ਉੱਥੇ ਹੀ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਰੈਲੀ 'ਚ ਕਾਂਗਰਸੀਆਂ ਦੇ ਸ਼ਾਮਿਲ ਹੋਣ ਬਾਰੇ ਟਿੱਪਣੀ ਕਰਦੇ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ 5 ਤਾਰੀਖ ਨੇੜੇ ਹੈ ਅਤੇ ਸਭ ਕੁਝ ਸਭ ਦੇ ਸਾਮਣੇ ਹੋਵੇਗਾ।


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਚੇਹਰੇ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਉਮੀਦਵਾਰ ਰੈਲੀਆ 'ਚ ਐਲਾਨ ਕਰਨ ਦੇ ਸਵਾਲ ਤੇ ਮੰਤਰੀ ਬਾਜਵਾ ਨੇ ਕਿਹਾ ਕਿ ਇਹ ਅਧਿਕਾਰ ਕਾਂਗਰਸ ਪਾਰਟੀ ਦੀ ਹਾਈਕਮਾਂਡ ਦਾ ਹੈ ਕੋਈ ਕੀ ਕਰ ਰਿਹਾ ਹੈ ਉਸ ਦਾ ਕੋਈ ਫਰਕ ਨਹੀਂ ਆਖਰੀ ਫੈਸਲਾ ਹਾਈਕਮਾਂਡ ਦਾ ਹੀ ਹੈ।


 


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ