Punjab News: ਪੰਜਾਬ 'ਚ ਸਰਕਾਰੀ ਕਰਮਚਾਰੀਆਂ ਦੀਆਂ ਲੱਗੀਆਂ ਮੌਜਾਂ, ਛੁੱਟੀ ਦਾ ਹੋਇਆ ਐਲਾਨ; ਜਾਣੋ ਕਦੋਂ ਅਤੇ ਕਿਉਂ?
Punjab News: ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਕਰਮਚਾਰੀਆਂ ਨੂੰ 7 ਜੂਨ, ਸ਼ਨੀਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਈਦ-ਉਲ-ਜ਼ੁਹਾ (ਬਕਰੀਦ) ਦਾ ਤਿਉਹਾਰ ਮਨਾਇਆ ਜਾਵੇਗਾ...

Punjab News: ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਕਰਮਚਾਰੀਆਂ ਨੂੰ 7 ਜੂਨ, ਸ਼ਨੀਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਈਦ-ਉਲ-ਜ਼ੁਹਾ (ਬਕਰੀਦ) ਦਾ ਤਿਉਹਾਰ ਮਨਾਇਆ ਜਾਵੇਗਾ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਕਾਰਨ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਦੱਸ ਦੇਈਏ ਕਿ ਪੰਜਾਬ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ 2 ਜੂਨ ਤੋਂ 30 ਜੂਨ ਤੱਕ ਸਕੂਲਾਂ ਵਿੱਚ ਛੁੱਟੀ ਰਹੇਗੀ।

ਮੁਸਲਮਾਨਾਂ ਦਾ ਤਿਉਹਾਰ
ਬਕਰੀਦ ਜਾਂ ਈਦ-ਉਲ-ਜ਼ੁਹਾ ਮੁਸਲਮਾਨਾਂ ਦਾ ਤਿਉਹਾਰ ਹੈ। ਮੁਸਲਮਾਨ ਦੋ ਪ੍ਰਕਾਰ ਦੀ ਈਦ ਮਨਾਉਂਦੇ ਹਨ। ਇੱਕ ਨੂੰ ਈਦ ਉਲ-ਫ਼ਿਤਰ ਅਤੇ ਦੂਜੀ ਨੂੰ ਈਦ-ਉਲ-ਜ਼ੁਹਾ ਕਿਹਾ ਜਾਂਦਾ ਹੈ। ਰਮਜਾਨ ਦੇ ਪਵਿਤਰ ਮਹੀਨੇ ਦੀ ਅੰਤ ਦੇ ਲੱਗਪਗ 70 ਦਿਨਾਂ ਬਾਅਦ ਇਸਨੂੰ ਮਨਾਇਆ ਜਾਂਦਾ ਹੈ। ਈਦ ਸਭ ਨੂੰ ਪਿਆਰ ਕਰਨ ਦਾ ਸੰਦੇਸ਼ ਦਿੰਦੀ ਹੈ, ਜਦੋਂ ਕਿ ਬਕਰੀਦ ਆਪਣੇ ਫਰਜ਼ ਨਿਭਾਉਣ ਅਤੇ ਅੱਲ੍ਹਾ ਵਿੱਚ ਵਿਸ਼ਵਾਸ ਰੱਖਣ ਦਾ ਸੰਦੇਸ਼ ਦਿੰਦੀ ਹੈ। ਈਦ-ਉਲ-ਜ਼ੁਹਾ ਕੁਰਬਾਨੀ ਦਾ ਦਿਨ ਵੀ ਹੈ। ਇਸੇ ਲਈ ਬਕਰੀਦ ਦੇ ਦਿਨ ਬੱਕਰੇ ਜਾਂ ਕਿਸੇ ਹੋਰ ਜਾਨਵਰ ਦੀ ਬਲੀ ਦਿੱਤੀ ਜਾਂਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















