Punjab News: ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਨੇ ਅੱਜ ਜੰਗਲਾਤ ਵਿਭਾਗ ਅਤੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈਆਂ ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨਾ ਸੀ।
ਮੀਟਿੰਗ ਦੌਰਾਨ ਜੰਗਲਾਤ ਵਿਭਾਗ ਕਰਮਚਾਰੀ ਯੂਨੀਅਨ, ਈ.ਟੀ.ਟੀ. ਟੈਸਟ ਪਾਸ ਅਧਿਆਪਕ ਐਸੋਸੀਏਸ਼ਨ (ਜੈਸਿੰਘ ਵਾਲਾ), ਰੀ-ਭਾਰਤੀ ਕੱਚੀ ਅਧਿਆਪਕ ਯੂਨੀਅਨ ਅਤੇ ਬੇਰੋਜਗਾਰ ਬੀ.ਐੱਡ. ਟੀ.ਈ.ਟੀ. ਪਾਸ ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ। ਜੰਗਲਾਤ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਦੌਰਾਨ, ਜੰਗਲਾਤ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ ਨੇ ਸਰਕਾਰ ਨੂੰ ਯੂਨੀਅਨਾਂ ਦੀਆਂ ਮੰਗਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ।
ਸਬ-ਕਮੇਟੀ ਨੇ ਯੂਨੀਅਨਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਤੋਂ ਬਾਅਦ, ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਅਫਸਰ ਕਮੇਟੀ ਵਿੱਚ ਯੂਨੀਅਨਾਂ ਦੀਆਂ ਮੁੱਖ ਮੰਗਾਂ 'ਤੇ ਵਿਚਾਰ ਕਰੇ ਅਤੇ ਫਿਰ ਕੈਬਨਿਟ ਸਬ-ਕਮੇਟੀ ਦੇ ਸਾਹਮਣੇ ਇੱਕ ਪ੍ਰਸਤਾਵ ਰੱਖੇ। ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜ਼ਿਆਦਾਤਰ ਮੰਗਾਂ ਪਹਿਲਾਂ ਹੀ ਵਿਚਾਰ ਅਧੀਨ ਹਨ ਅਤੇ ਸਾਰੀਆਂ ਜਾਇਜ਼ ਮੰਗਾਂ ਸਮੇਂ ਸਿਰ ਪੂਰੀਆਂ ਕੀਤੀਆਂ ਜਾਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।